ਭੁਲੱਥ (ਕਪੂਰਥਲਾ), 25 ਸਤੰਬਰ (ਮਨਜੀਤ ਸਿੰਘ ਰਤਨ)- ਮਾਰਕੀਟ ਕਮੇਟੀ ਭੁਲੱਥ ਦੇ ਨਵ-ਨਿਯੁਕਤ ਚੇਅਰਮੈਨ ਸਰਬਜੀਤ ਸਿੰਘ ਪੱਪਲ ਨੇ ਅੱਜ ਧਾਰਮਿਕ ਰਸਮਾਂ ਅਤੇ ਸੰਗਤਾਂ ਦੀ ਹਾਜ਼ਰੀ ਵਿਚ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ। ਇਸ ਮੌਕੇ ਮਾਰਕੀਟ ਕਮੇਟੀ ਦੇ ਦਫ਼ਤਰ ਵਿਖੇ ਸਭ ਤੋਂ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ। ਪਾਠ ਦੇ ਭੋਗ ਉਪਰੰਤ ਰਾਗੀ ਜਥਿਆਂ ਵਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ, ਜਿਸ ਦੌਰਾਨ ਸੰਗਤਾਂ ਨੇ ਗੁਰੂ ਜਸ ਸੁਣ ਕੇ ਆਤਮਿਕ ਅਨੰਦ ਪ੍ਰਾਪਤ ਕੀਤਾ।
ਇਸ ਮੌਕੇ ਮਾਰਕੀਟ ਕਮੇਟੀ ਭੁਲੱਥ ਦੇ ਦਫ਼ਤਰ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਤੋਂ ਇਲਾਵਾ ਇਲਾਕੇ ਦੀਆਂ ਨਾਮਵਰ ਸ਼ਖ਼ਸੀਅਤਾਂ, ਸਮਾਜਿਕ ਅਤੇ ਰਾਜਨੀਤਿਕ ਆਗੂਆਂ ਨੇ ਹਾਜ਼ਰੀ ਲਗਵਾ ਕੇ ਸਰਬਜੀਤ ਸਿੰਘ ਪੱਪਲ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ।