25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਲਾਵਾਰਸ ਕੁੱਤੇ ਨੇ 6 ਬੱਚਿਆਂ ਸਮੇਤ 15 ਵਿਅਕਤੀਆਂ ਨੂੰ ਕੀਤਾ ਜ਼ਖ਼ਮੀ

ਕਪੂਰਥਲਾ, 25 ਸਤੰਬਰ (ਅਮਨਜੋਤ ਸਿੰਘ ਵਾਲੀਆ) - ਮਾਰਕਫੈੱਡ ਵਿਖੇ ਇਕ ਲਾਵਾਰਸ ਕੁੱਤੇ ਨੇ 6 ਬੱਚਿਆਂ ਸਮੇਤ 15 ਵਿਅਕਤੀਆਂ 'ਤੇ ਹਮਲਾ ਕਰਕੇ ਉਨ੍ਹਾਂ ਨੂੰ ਗੰਭੀਰ ਰੂਪ ਵਿਚ ਜ਼ਖ਼ਮੀ ਕਰ...

Ad Position 21
No active advertisement
ਅਜੀਤ ਡੈਸਕ 25-09-2026

ਕਪੂਰਥਲਾ, 25 ਸਤੰਬਰ (ਅਮਨਜੋਤ ਸਿੰਘ ਵਾਲੀਆ) - ਮਾਰਕਫੈੱਡ ਵਿਖੇ ਇਕ ਲਾਵਾਰਸ ਕੁੱਤੇ ਨੇ 6 ਬੱਚਿਆਂ ਸਮੇਤ 15 ਵਿਅਕਤੀਆਂ 'ਤੇ ਹਮਲਾ ਕਰਕੇ ਉਨ੍ਹਾਂ ਨੂੰ  ਗੰਭੀਰ ਰੂਪ ਵਿਚ ਜ਼ਖ਼ਮੀ ਕਰ ਦਿੱਤਾ । ਇਹ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਤਾਇਨਾਤ ਡਿਊਟੀ ਡਾ. ਜਸ਼ਨ ਅਤੇ ਡਾ. ਯੁਕਤਾ ਨੇ ਦੱਸਿਆ ਕਿ ਮਾਰਕਫੈੱਡ ਦੇ ਨੇੜਲੇ ਮੁਹੱਲਿਆਂ ਵਿਚ ਇਕ ਕਾਲੇ ਰੰਗ ਦੇ ਲਾਵਾਰਸ ਕੁੱਤੇ ਨੇ  6 ਬੱਚਿਆਂ ਸਮੇਤ 15 ਵਿਅਕਤੀਆਂ ਨੂੰ  ਜ਼ਖ਼ਮੀ ਕਰ ਦਿੱਤਾ, ਜਿਨ੍ਹਾਂ ਵਿਚ ਰੀਨਾ ਦੇਵੀ ਪਤਨੀ ਰਾਮ ਬਾਊ ਨਾਥ, ਤਿੰਨ ਸਾਲਾ ਬੱਚਾ ਵਰੁਣਜੋਤ ਸਿੰਘ ਪੁੱਤਰ ਹਰਦੀਪ ਸਿੰਘ, ਚਾਰ ਸਾਲਾ ਬੱਚਾ ਸੱਤਿਅਮ, 8 ਸਾਲਾ ਬੱਚਾ ਅਭੀਨੂਰ ਸਿੰਘ, ਸਾਢੇ 3 ਸਾਲ ਦੀ ਬੱਚੀ ਰੇਹੂ ਕੁਮਾਰੀ, 9 ਸਾਲ ਦਾ ਲੜਕਾ ਮੋਨੂੰ ਕੁਮਾਰ ਤੋਂ ਇਲਾਵਾ ਬਜ਼ੁਰਗ ਰਜਿੰਦਰ ਕੌਰ, ਸੰਜੀਵ ਕੁਮਾਰ, ਧਰਮਿੰਦਰ ਕੁਮਾਰ, ਅਰਵਿੰਦਰ ਮਾਥੋ, ਰਜਿੰਦਰ ਕੌਰ ਪਤਨੀ ਬਲਵਿੰਦਰ ਸਿੰਘ, ਰਜਿੰਦਰ ਕੌਰ ਪਤਨੀ ਹਰਜਿੰਦਰ ਸਿੰਘ, ਰਾਜਵਿੰਦਰ ਕੌਰ, ਮੁੱਤੀ ਦੇਵੀ ਸ਼ਾਮਿਲ ਹਨ। ਸਾਰਿਆਂ ਨੂੰ  ਪਰਿਵਾਰਿਕ ਮੈਂਬਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਇਲਾਜ ਲਈ ਦਾਖਲ ਕਰਵਾਇਆ, ਜਿੱਥੇ ਡਾਕਟਰਾਂ ਵਲੋਂ ਜ਼ਖ਼ਮੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ । ਸ਼ਹਿਰ ਵਾਸੀਆਂ ਨੇ ਪ੍ਰਸ਼ਾਸਨ ਪਾਸੋਂ ਮੰਗ ਕੀਤੀ ਕਿ ਸ਼ਹਿਰ ਵਿਚੋਂ ਲਾਵਾਰਸ ਕੁੱਤਿਆਂ 'ਤੇ ਜਲਦ ਤੋਂ ਜਲਦ ਨੱਥ ਪਾਈ ਜਾਵੇ ਤਾਂ ਜੋ ਕਿਸੇ ਦਾ ਵੱਡਾ ਜਾਨੀ ਨੁਕਸਾਨ ਨਾ ਹੋ ਸਕੇ । ਇਸ ਸੰਬੰਧੀ ਨਗਰ ਨਿਗਮ ਦੇ ਐਸ.ਓ. ਤਰਲੋਚਨ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਆ ਗਿਆ ਹੈ ਅਤੇ ਕੁੱਤੇ ਨੂੰ ਕਾਬੂ ਕਰਨ ਲਈ ਟੀਮ ਭੇਜ ਦਿੱਤੀ ਗਈ ਹੈ ।

Ad Position 22
No active advertisement
ਪਿਛਲੀ ਖ਼ਬਰ ਆਈ.ਏ.ਐੱਸ. ਅਧਿਕਾਰੀ ਮਨਦੀਪ ਕੇ. ਭੰਡਾਰੀ ਸੀ.ਬੀ.ਐੱਸ.ਈ. ਦੇ ਨਵੇਂ ਚੇਅਰਮੈਨ ਨਿਯੁਕਤ ਅਗਲੀ ਖ਼ਬਰ ਦਿੱਲੀ ਸੀ.ਈ.ਓ. ਦਫ਼ਤਰ ਵਲੋਂ ਐੱਸ.ਆਈ.ਆਰ ਦੇ ਹਿੱਸੇ ਵਜੋਂ ਕਾਲਜਾਂ, ਯੂਨੀਵਰਸਿਟੀਆਂ ਚ ਵਿਸ਼ੇਸ਼ ਵੋਟਰ-ਰਜਿਸਟ੍ਰੇਸ਼ਨ ਕੈਂ...
Ad Position 24