ਅਜਨਾਲਾ, ਜਗਦੇਵ ਕਲਾਂ, ਚੇਨਤਨਪੁਰਾ, (ਅੰਮ੍ਰਿਤਸਰ), 26 ਸਤੰਬਰ ( ਗੁਰਪ੍ਰੀਤ ਸਿੰਘ ਢਿੱਲੋਂ/ਸ਼ਰਜੀਤ ਸਿੰਘ ਗਿੱਲ/ਮਹਾਬੀਰ ਸਿੰਘ ਗਿੱਲ)- ਏ.ਐਸ.ਆਈ ਜਸਵੰਤ ਸਿੰਘ ਨੂੰ ਗੋਲੀ ਮਾਰਨ ਵਾਲੇ ਬਦਮਾਸ਼ ਕਰਨਬੀਰ ਸਿੰਘ ਉਰਫ਼ ਨੰਦੀ ਨਾਲ ਪੁਲਿਸ ਮੁਕਾਬਲੇ ਦੌਰਾਨ ਜ਼ਖ਼ਮੀ ਹੋਏ ਪੁਲਿਸ ਮੁਲਾਜ਼ਮ ਦੀ ਤਸਵੀਰ ਵੀ ਸਾਹਮਣੇ ਆਈ ਹੈ। ਪੁਲਿਸ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਗੋਲੀਬਾਰੀ ਦੌਰਾਨ ਹੈੱਡ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੀ ਲੱਤ ਵਿਚ ਗੋਲੀ ਲੱਗੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਉਧਰ ਸਾਰੇ ਹਾਲਾਤ ਦਾ ਜਾਇਜ਼ਾ ਲੈਣ ਲਈ ਆਈ.ਜੀ ਬਾਰਡਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਅਤੇ ਐੱਸ.ਐੱਸ.ਪੀ ਕੰਵਲਪ੍ਰੀਤ ਸਿੰਘ ਚਾਹਲ, ਐੱਸ.ਪੀ ਰਮਨਦੀਪ ਸਿੰਘ ਅਤੇ ਡੀ.ਐੱਸ.ਪੀ ਇੰਦਰਜੀਤ ਸਿੰਘ ਸਮੇਤ ਹੋਰ ਪੁਲਿਸ ਅਧਿਕਾਰੀ ਮੌਕੇ ਤੇ ਪਹੁੰਚੇ ਹੋਏ ਹਨ।
ਤਾਜ਼ਾ ਖ਼ਬਰਾਂ
Free
ਅਜਨਾਲਾ ਪੁਲਸ ਬਦਮਾਸ਼ ਮੁਕਾਬਲੇ ਦੌਰਾਨ ਜ਼ਖ਼ਮੀ ਹੋਏ ਪੁਲਿਸ ਮੁਲਾਜ਼ਮ ਦੀ ਤਸਵੀਰ ਆਈ ਸਾਹਮਣੇ
ਅਜਨਾਲਾ, ਜਗਦੇਵ ਕਲਾਂ, ਚੇਨਤਨਪੁਰਾ, (ਅੰਮ੍ਰਿਤਸਰ), 26 ਸਤੰਬਰ ( ਗੁਰਪ੍ਰੀਤ ਸਿੰਘ ਢਿੱਲੋਂ/ਸ਼ਰਜੀਤ ਸਿੰਘ ਗਿੱਲ/ਮਹਾਬੀਰ ਸਿੰਘ ਗਿੱਲ)- ਏ.ਐਸ.ਆਈ ਜਸਵੰਤ ਸਿੰਘ ਨੂੰ ਗੋਲੀ ਮਾਰਨ ਵਾਲੇ ਬਦਮਾਸ਼ ਕਰਨਬੀਰ ਸਿੰਘ ਉਰਫ਼ ਨੰਦੀ ਨਾਲ ਪੁਲਿਸ ਮੁਕਾਬਲੇ ਦੌਰਾਨ ਜ਼ਖ਼ਮੀ ਹੋਏ ਪੁਲਿਸ ਮੁਲਾਜ਼ਮ ਦੀ ਤਸਵੀਰ ਵੀ ਸਾਹਮਣੇ ਆਈ ਹੈ।
ਅਜੀਤ ਡੈਸਕ
26-09-2026