26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਨਸ਼ਿਆਂ ਖ਼ਿਲਾਫ਼ ਦਿੜ੍ਹਬਾ ’ਚ ਭਾਜਪਾ ਦੀ ਰੋਸ ਰੈਲੀ

ਦਿੜ੍ਹਬਾ ਮੰਡੀ (ਸੰਗਰੂਰ), 26 ਸਤੰਬਰ (ਜਸਵੀਰ ਸਿੰਘ ਔਜਲਾ)- ਪੰਜਾਬ ਵਿਚ ਨਸ਼ਿਆਂ ਖ਼ਿਲਾਫ਼ ਭਾਜਪਾ ਵਲੋਂ ਚਲਾਈ...

Ad Position 21
No active advertisement
ਅਜੀਤ ਡੈਸਕ 26-09-2026

ਦਿੜ੍ਹਬਾ ਮੰਡੀ (ਸੰਗਰੂਰ), 26 ਸਤੰਬਰ (ਜਸਵੀਰ ਸਿੰਘ ਔਜਲਾ)- ਪੰਜਾਬ ਵਿਚ ਨਸ਼ਿਆਂ ਖ਼ਿਲਾਫ਼ ਭਾਜਪਾ ਵਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਦਿੜ੍ਹਬਾ ਵਿਖੇ ਜ਼ਿਲ੍ਹਾ ਪ੍ਰਧਾਨ ਦਮਨ ਥਿੰਦ ਬਾਜਵਾ ਦੀ ਅਗਵਾਈ ਹੇਠ ਰੋਸ ਰੈਲੀ ਕੀਤੀ ਗਈ। ਗੀਤਾ ਭਵਨ ਵਿਖੇ ਹੋਈ ਰੈਲੀ ਵਿਚ ਦਿੱਲੀ ਸਰਕਾਰ ਦੇ ਮੰਤਰੀ ਕਪਿਲ ਮਿਸ਼ਰਾ ਨੇ ਸ਼ਿਰਕਤ ਕੀਤੀ।

ਇਸ ਮੌਕੇ ਕਪਿਲ ਮਿਸ਼ਰਾ ਨੇ ਪੰਜਾਬ ਸਰਕਾਰ ’ਤੇ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਸਵਾਲ ਉਠਾਉਂਦਿਆਂ ਪੰਜਾਬ ਵਿਚ ਭਾਜਪਾ ਦੀ ‘ਡਬਲ ਇੰਜਨ’ ਸਰਕਾਰ ਬਣਾਉਣ ਦਾ ਸੱਦਾ ਦਿੱਤਾ। ਭਾਜਪਾ ਆਗੂਆਂ ਨੇ ਨਸ਼ਿਆਂ ਦੇ ਖ਼ਾਤਮੇ ਲਈ ਸਖ਼ਤ ਕਦਮ ਚੁੱਕਣ ਦੀ ਮੰਗ ਕੀਤੀ। ਰੈਲੀ ਤੋਂ ਬਾਅਦ ਭਾਜਪਾ ਵਲੋਂ ਟਰੈਕਟਰ ਮਾਰਚ ਵੀ ਕੱਢਿਆ ਗਿਆ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਾਂਝੀਵਾਲਤਾ ਦਲ ਪੰਜਾਬ ਨੇ ਗੌਰਵ ਰਾਣਾ ਨੂੰ ਹਲਕਾ ਰੂਪਨਗਰ ਤੋਂ ਵਿਧਾਨ ਸਭਾ ਉਮੀਦਵਾਰ ਐਲਾਨਿਆ ਅਗਲੀ ਖ਼ਬਰ ਕੇਂਦਰ ਨੇ ਪੰਜਾਬ ਨੂੰ 950 ਕਰੋੜ ਰੁਪਏ ਦੇ ਰੁਜ਼ਗਾਰ ਤੋਂ ਵਾਂਝਾ ਕੀਤਾ- ਵਿੱਤ ਮੰਤਰੀ ਚੀਮਾ
Ad Position 24