26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

4 ਅਕਤੂਬਰ ਨੂੰ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਕਰਵਾਏਗੀ ਅੰਤਿਮ ਅਰਦਾਸ

ਕਰਨਾਲ/ਕੁਰੂਕਸ਼ੇਤਰ, 26 ਸਤੰਬਰ (ਗੁਰਮੀਤ ਸਿੰਘ ਸੱਗੂ)- ਹਰਿਆਣਾ ਦੇ ਦਿੱਲੀ ਨੇੜੇ ਲੱਗਦੇ ਹੋਂਦ ਚਿੱਲੜ ਵਿਚ 1984 ਵਿਚ ਸਿੱਖ...

Ad Position 21
No active advertisement
ਅਜੀਤ ਡੈਸਕ 26-09-2026

ਕਰਨਾਲ/ਕੁਰੂਕਸ਼ੇਤਰ, 26 ਸਤੰਬਰ (ਗੁਰਮੀਤ ਸਿੰਘ ਸੱਗੂ)- ਹਰਿਆਣਾ ਦੇ ਦਿੱਲੀ ਨੇੜੇ ਲੱਗਦੇ ਹੋਂਦ ਚਿੱਲੜ ਵਿਚ 1984 ਵਿਚ ਸਿੱਖ ਕਤਲੇਆਮ ਦਾ ਸ਼ਿਕਾਰ ਹੋਏ ਸਿੱਖ ਪਰਿਵਾਰਾਂ ਦੀ ਅੰਤਿਮ ਅਰਦਾਸ 45 ਸਾਲ ਬਾਅਦ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵਲੋਂ ਕਰਵਾਈ ਜਾਵੇਗੀ। ਅੰਤਿਮ ਅਰਦਾਸ ਵਿਚ ਜਿੱਥੇ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਮੈਂਬਰ ਸਾਹਿਬਾਨ ਸ਼ਾਮਲ ਹੋਣਗੇ, ਉੱਥੇ ਹੀ ਸਿੱਖ ਸੰਗਤ ਨੂੰ ਵੀ ਇਸ ਦੌਰਾਨ ਸੇਵਾ ਕਰਨ ਦੀ ਅਪੀਲ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਕੁਰੂਕਸ਼ੇਤਰ ਦੀ ਕਾਰਜਕਾਰਣੀ ਕਮੇਟੀ ਦੇ ਮੈਂਬਰ ਕੁਲਦੀਪ ਸਿੰਘ ਮੁਲਤਾਨੀ ਨੇ ਮੀਡੀਆ ਰਾਹੀਂ ਕੀਤੀ ਹੈ।

ਕੁਰੂਕਸ਼ੇਤਰ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀ ਕਾਰਜਕਾਰਣੀ ਕਮੇਟੀ ਦੇ ਮੈਂਬਰ ਕੁਲਦੀਪ ਸਿੰਘ ਮੁਲਤਾਨੀ ਅਤੇ ਹਰਕੇਸ਼ ਸਿੰਘ ਮੋਹੜੀ ਨੇ ਇਸ ਸਬੰਧੀ ਜਾਣਕਾਰੀ ਦਿੱਤੀ। ਹਰਿਆਣਾ ਕਮੇਟੀ ਦੇ ਕਾਰਜਕਾਰਣੀ ਕਮੇਟੀ ਮੈਂਬਰ ਕੁਲਦੀਪ ਸਿੰਘ ਮੁਲਤਾਨੀ ਨੇ ਕਿਹਾ ਕਿ 1984 ਵਿਚ ਹੋਂਦ ਚਿੱਲੜ ਵਿਚ ਸਿੱਖ ਕਤਲੇਆਮ ਹੋਇਆ ਸੀ, ਜਿਸ ਦਾ ਪਤਾ ਸਾਲ 2011 ਵਿਚ ਲੱਗ ਸਕਿਆ ਸੀ। ਇਹ ਬਹੁਤ ਹੀ ਦੁੱਖਦਾਈ ਹੈ ਕਿ ਅੱਜ 45 ਸਾਲ ਬੀਤ ਜਾਣ ਦੇ ਬਾਵਜੂਦ ਵੀ ਉਨ੍ਹਾਂ ਸਿੱਖਾਂ ਦੀ ਅੰਤਿਮ ਅਰਦਾਸ ਨਹੀਂ ਹੋ ਸਕੀ।

ਇਸ ਲਈ ਹੁਣ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਕੁਰੂਕਸ਼ੇਤਰ ਨੇ ਫੈਸਲਾ ਲਿਆ ਹੈ ਕਿ ਹਰਿਆਣਾ ਕਮੇਟੀ ਵਲੋਂ 45 ਸਾਲ ਬਾਅਦ ਹੋਂਦ ਚਿੱਲੜ ਦੇ ਸਿੱਖ ਕਤਲੇਆਮ ਦਾ ਸ਼ਿਕਾਰ ਹੋਏ ਸਿੱਖ ਪਰਿਵਾਰਾਂ ਦੀ ਅੰਤਿਮ ਅਰਦਾਸ ਕਰਵਾਈ ਜਾਵੇਗੀ। 

Ad Position 22
No active advertisement
ਪਿਛਲੀ ਖ਼ਬਰ ਇਤਿਹਾਸਿਕ ਗੁਰਦੁਆਰਾ ਸੰਨ ਸਾਹਿਬ ਬਾਸਰਕੇ ਗਿੱਲਾਂ ਵਿਖੇ ਸਾਲਾਨਾ (ਚੁਰਾਸੀ ਕੱਟ) ਜੋੜ ਮੇਲਾ ਸ਼ਰਧਾ ਤੇ ਸਤਿਕਾਰ ਸਹਿਤ ਮਨਾ... ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਔਲਖ ਨੇ ਛੱਡਿਆ ਸ਼੍ਰੋਮਣੀ ਅਕਾਲੀ ਦਲ (ਬ)
Ad Position 24