26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਭਾਰਤ 10 ਫ਼ੀਸਦੀ ਤੋਂ ਵੱਧ ਆਰਥਿਕ ਵਿਕਾਸ ਹਾਸਿਲ ਕਰ ਸਕਦਾ ਹੈ- ਨਿਰਮਲਾ ਸੀਤਾਰਮਨ

ਬੈਂਗਲੁਰੂ, 26 ਸਤੰਬਰ (ਪੀ.ਟੀ.ਆਈ.)- ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਭਰੋਸਾ ਪ੍ਰਗਟਾਇਆ ਕਿ...

Ad Position 21
No active advertisement
ਅਜੀਤ ਡੈਸਕ 26-09-2026

ਬੈਂਗਲੁਰੂ, 26 ਸਤੰਬਰ (ਪੀ.ਟੀ.ਆਈ.)- ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਭਰੋਸਾ ਪ੍ਰਗਟਾਇਆ ਕਿ ਭਾਰਤ 10 ਫ਼ੀਸਦੀ ਤੋਂ ਵੱਧ ਆਰਥਿਕ ਵਿਕਾਸ ਹਾਸਲ ਕਰ ਸਕਦਾ ਹੈ ਅਤੇ ਸਾਰੇ ਖੇਤਰਾਂ ਵਿਚ ਤਕਨਾਲੋਜੀ ਅਤੇ ਨਵੀਨਤਾ ਨੂੰ ਵਧੇਰੇ ਅਪਣਾਉਣ ਦੀ ਲੋੜ ‘ਤੇ ਜ਼ੋਰ ਦਿੱਤਾ। ਇੱਥੇ ਆਈ.ਆਈ.ਟੀ. ਮਦਰਾਸ ਐਲੂਮਨੀ ਐਸੋਸੀਏਸ਼ਨ ਵੱਲੋਂ ਕਰਵਾਏ ਗਏ ਸੰਵਾਦ ਵਿਚ ਬੋਲਦਿਆਂ ਉਨ੍ਹਾਂ ਕਿਹਾ ਕਿ ਉੱਚ ਆਰਥਿਕ ਵਿਕਾਸ ਭਾਰਤ ਦੀ ਆਤਮਨਿਰਭਰ ਭਾਰਤ ਅਤੇ ਵਿਕਸਿਤ ਭਾਰਤ ਵੱਲ ਯਾਤਰਾ ਨੂੰ ਤੇਜ਼ ਕਰਨ ਵਿਚ ਮਦਦ ਕਰੇਗਾ, ਪਰ ਇਸ ਲਈ ਸਾਰੇ ਪੱਖਾਂ ਵੱਲੋਂ ਬਹੁਤ ਜ਼ਿਆਦਾ ਯਤਨ ਕਰਨ ਦੀ ਲੋੜ ਹੋਵੇਗੀ।

ਸੀਤਾਰਮਨ ਨੇ ਕਿਹਾ ਕਿ 10 ਤੋਂ ਵੱਧ ਵਿਕਾਸ ਦਰ ਤੱਕ ਪਹੁੰਚਣਾ ਸੰਭਵ ਹੈ ਅਤੇ ਮੈਂ ਇਹ ਸਿਰਫ਼ ਤੁਹਾਨੂੰ ਉਤਸ਼ਾਹਿਤ ਕਰਨ ਲਈ ਨਹੀਂ ਕਹਿ ਰਹੀ, ਇਹ ਸੰਭਵ ਹੈ। ਉਨ੍ਹਾਂ ਨੇ 2015 ਤੋਂ ਬਾਅਦ ਸਟਾਰਟਅੱਪਸ ਦੇ ਵਿਕਾਸ ਦਾ ਹਵਾਲਾ ਦਿੰਦਿਆਂ ਕਿਹਾ ਕਿ ਆਉਣ ਵਾਲੇ ਸਾਲਾਂ ਵਿਚ ਉਹ ਅਰਥਵਿਵਸਥਾ ਵਿਚ ਮਹੱਤਵਪੂਰਨ ਯੋਗਦਾਨ ਪਾ ਸਕਦੇ ਹਨ। ਸੀਤਾਰਮਨ ਨੇ ਨਿਰਾਸ਼ਾਵਾਦ ਨੂੰ ਦੂਰ ਕਰਨ ਅਤੇ ਲੋਕਾਂ ਨੂੰ ਸਕਾਰਾਤਮਕ ਸੋਚਣ ਅਤੇ ਜ਼ਮੀਨੀ ਪੱਧਰ ‘ਤੇ ਹੋ ਰਹੇ ਵਿਕਾਸ ਨੂੰ ਪਛਾਣਨ ਲਈ ਪ੍ਰੇਰਿਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ।

ਉਨ੍ਹਾਂ ਕਿਹਾ ਕਿ ਸਾਡੇ ਕੋਲ ਬਹੁਤ ਜ਼ਿਆਦਾ ਨਾਂਹ-ਪੱਖੀ ਲੋਕ ਹਨ। ਸਾਡੇ ਕੋਲ ਬਹੁਤ ਸਾਰੇ ਅਜਿਹੇ ਲੋਕ ਹਨ ਜਿਨ੍ਹਾਂ ਨੂੰ ਭਾਰਤ ਦੇ ਅਸਫਲ ਹੋਣ ‘ਤੇ ਖੁਸ਼ੀ ਮਿਲਦੀ ਹੈ। ਅਸੀਂ ਸੱਚਮੁੱਚ ਇਹ ਬਰਦਾਸ਼ਤ ਨਹੀਂ ਕਰ ਸਕਦੇ। ਸਾਨੂੰ ਇਨ੍ਹਾਂ ਲੋਕਾਂ ਨੂੰ ਸਕਾਰਾਤਮਕ ਸੋਚਣ ਲਈ ਪ੍ਰੇਰਿਤ ਕਰਨ ਦੀ ਲੋੜ ਹੈ। 

Ad Position 22
No active advertisement
ਪਿਛਲੀ ਖ਼ਬਰ ਟਰੰਪ ਨੇ ਹੋਰਮੁਜ਼ ਜਲਡਮਰੂ ਦਾ ਨਾਂਅ ‘ਟਰੰਪ ਸਟ੍ਰੇਟ’ ਵਾਲਾ ਨਕਸ਼ਾ ਕੀਤਾ ਸਾਂਝਾ ਅਗਲੀ ਖ਼ਬਰ ਜੈਸ਼ੰਕਰ ਵਲੋਂ ਰੂਸ ਤੇ ਈਰਾਨੀ ਵਿਦੇਸ਼ ਮੰਤਰੀਆਂ ਨਾਲ ਮੁਲਾਕਾਤ
Ad Position 24