27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਨਿੱਜੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਨੈਸ਼ਨਲ ਹਾਈਵੇ ਜਾਮ

ਫਗਵਾੜਾ (ਕਪੂਰਥਲਾ), 27 ਸਤੰਬਰ (ਹਰਜੋਤ ਸਿੰਘ ਚਾਨਾ): ਐਤਵਾਰ ਤੜਕੇ ਕਰੀਬ 2 ਵਜੇ ਨਿੱਜੀ ਯੂਨੀਵਰਸਿਟੀ ਵਿਚ ਇਕ ਵਿਦਿਆਰਥਣ ਨਾਲ ਕਥਿਤ ਜਬਰ-ਜਨਾਹ ਦੀ ਖ਼ਬਰ...

Ad Position 21
No active advertisement
ਅਜੀਤ ਡੈਸਕ 27-09-2026

ਫਗਵਾੜਾ (ਕਪੂਰਥਲਾ), 27 ਸਤੰਬਰ (ਹਰਜੋਤ ਸਿੰਘ ਚਾਨਾ): ਐਤਵਾਰ ਤੜਕੇ ਕਰੀਬ 2 ਵਜੇ ਨਿੱਜੀ ਯੂਨੀਵਰਸਿਟੀ ਵਿਚ ਇਕ ਵਿਦਿਆਰਥਣ ਨਾਲ ਕਥਿਤ ਜਬਰ-ਜਨਾਹ ਦੀ ਖ਼ਬਰ ਵਾਇਰਲ ਹੋਣ ਮਗਰੋਂ ਤਣਾਅ ਪੈਦਾ ਹੋ ਗਿਆ ਤੇ ਵਿਦਿਆਰਥੀਆਂ ਨੇ ਰੋਸ ਪ੍ਰਦਰਸ਼ਨ ਕਰਦੇ ਹੋਏ ਨੈਸ਼ਨਲ ਹਾਈਵੇ ਜਾ ਕਰ ਦਿੱਤਾ।।
ਰੋਸ ਪ੍ਰਦਰਸ਼ਨ ਲੜਕੀਆਂ ਦੇ ਹੋਸਟਲ ਨੇੜੇ ਤੋਂ ਸ਼ੁਰੂ ਹੋਇਆ, ਜਿਸ ਤੋਂ ਬਾਅਦ ਵਿਦਿਆਰਥੀਆਂ ਨੇ ਯੂਨੀਵਰਸਿਟੀ ਕੈਂਪਸ ਵਿਚ ਭੰਨਤੋੜ ਕਰਦਿਆਂ ਖਿੜਕੀਆਂ ਦੇ ਸ਼ੀਸ਼ੇ ਤੋੜੇ ਅਤੇ ਇੱਟਾਂ ਤੇ ਗਮਲੇ ਸੁੱਟੇ। ਇਸ ਦੌਰਾਨ ਕੈਂਪਸ ਦੀਆਂ ਕੁਝ ਥਾਵਾਂ ’ਤੇ ਅੱਗ ਲਗਾਏ ਜਾਣ ਦੀ ਵੀ ਸੂਚਨਾ ਹੈ। ਸਥਿਤੀ ਵਿਗੜਨ ਮਗਰੋਂ ਯੂਨੀਵਰਸਿਟੀ ਦੀ ਨਿੱਜੀ ਸੁਰੱਖਿਆ ਵੀ ਵਿਦਿਆਰਥੀਆਂ ਨੂੰ ਕਾਬੂ ਕਰਨ ਵਿਚ ਬੇਵੱਸ ਨਜ਼ਰ ਆਈ।
ਤੜਕੇ ਕਰੀਬ 4 ਵਜੇ ਵਿਦਿਆਰਥੀ ਯੂਨੀਵਰਸਿਟੀ ਦੇ ਗੇਟਾਂ ਨੇੜੇ ਪਹੁੰਚ ਗਏ ਅਤੇ ਸਾਈਨ ਬੋਰਡਾਂ ਨੂੰ ਨੁਕਸਾਨ ਪਹੁੰਚਾਉਣ ਮਗਰੋਂ ਨੈਸ਼ਨਲ ਹਾਈਵੇ ’ਤੇ ਧਰਨਾ ਲਗਾ ਦਿੱਤਾ। ਇਸ ਕਾਰਨ ਫਗਵਾੜਾ-ਜਲੰਧਰ ਵਿਚਕਾਰ ਨੈਸ਼ਨਲ ਹਾਈਵੇ ’ਤੇ ਆਵਾਜਾਈ ਪ੍ਰਭਾਵਿਤ ਹੋਈ। ਕਪੂਰਥਲਾ ਪੁਲਿਸ ਵਲੋਂ ਭਾਰੀ ਸੁਰੱਖਿਆ ਬਲ ਤਾਇਨਾਤ ਕਰਕੇ ਕੈਂਪਸ ਅੰਦਰ ਅੱਗਜ਼ਨੀ ਅਤੇ ਹੋਰ ਨੁਕਸਾਨ ਨੂੰ ਰੋਕਣ ਲਈ ਕਾਰਵਾਈ ਕੀਤੀ ਗਈ।
ਵਿਦਿਆਰਥੀਆਂ ਵਲੋਂ ਘਟਨਾ ਨਾਲ ਸੰਬੰਧਿਤ ਵੀਡੀਓਜ਼ ਸੋਸ਼ਲ ਮੀਡੀਆ ’ਤੇ ਪੋਸਟ ਕਰਦਿਆਂ ਯੂਨੀਵਰਸਿਟੀ ਪ੍ਰਸ਼ਾਸਨ ਪ੍ਰਤੀ ਰੋਸ ਜ਼ਾਹਰ ਕੀਤਾ ਗਿਆ। ਕਪੂਰਥਲਾ ਦੇ ਐਸ.ਐਸ.ਪੀ. ਗੌਰਵ ਤੂਰਾ ਵੀ ਮੌਕੇ ’ਤੇ ਪਹੁੰਚੇ। ਉਨ੍ਹਾਂ ਕਿਹਾ ਕਿ ਵਿਦਿਆਰਥਣ ਨਾਲ ਜਬਰ-ਜਨਾਹ ਦੀ ਇਕ ਘਟਨਾ ਸੰਬੰਧੀ ਵਾਇਰਲ ਸੰਦੇਸ਼ ਮਗਰੋਂ ਵਿਦਿਆਰਥੀਆਂ ਵਿਚ ਰੋਸ ਪੈਦਾ ਹੋਇਆ। ਉਨ੍ਹਾਂ ਕਿਹਾ ਕਿ ਹੁਣ ਤੱਕ ਪੁਲਿਸ ਨੂੰ ਇਸ ਘਟਨਾ ਦੀ ਪੁਸ਼ਟੀ ਕਰਨ ਵਾਲਾ ਕੋਈ ਤੱਥ ਨਹੀਂ ਮਿਲਿਆ ਅਤੇ ਨਾ ਹੀ ਕੋਈ ਸ਼ਿਕਾਇਤ ਪ੍ਰਾਪਤ ਹੋਈ ਹੈ। ਐਸ.ਐਸ.ਪੀ. ਨੇ ਦੱਸਿਆ ਕਿ ਯੂਨੀਵਰਸਿਟੀ ਦੀ ਜਾਇਦਾਦ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ ਅਤੇ ਵਿਦਿਆਰਥੀਆਂ ਵਲੋਂ ਨੈਸ਼ਨਲ ਹਾਈਵੇ ’ਤੇ ਧਰਨਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵਿਦਿਆਰਥੀਆਂ ਨਾਲ ਗੱਲਬਾਤ ਕਰਕੇ ਸਥਿਤੀ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਹਾਲਾਤ ਕਾਬੂ ਹੇਠ ਆਉਣੇ ਸ਼ੁਰੂ ਹੋ ਗਏ ਹਨ।

Ad Position 22
No active advertisement
ਪਿਛਲੀ ਖ਼ਬਰ ਨਿੱਜੀ ਯੂਨੀਵਰਸਿਟੀ ਹੰਗਾਮਾ : ਸਥਿਤੀ ਕਾਬੂ ਹੇਠ, ਟ੍ਰੈਫ਼ਿਕ ਸੁਚਾਰੂ ਕਰ ਦਿੱਤਾ ਗਿਆ ਹੈ - ਗੌਰਵ ਤੂਰਾ (ਐੱਸ.ਐੱਸ.ਪੀ.) ਅਗਲੀ ਖ਼ਬਰ ⭐️ਮਾਣਕ ਮੋਤੀ ⭐️
Ad Position 24