27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਬਿਜਲੀ ਵਿਭਾਗ ਤੋਂ ਰੇਡ ਪਵਾਉਣ ਦੇ ਸ਼ੱਕ ’ਚ ਗੁਆਂਢੀਆਂ ’ਚ ਤਕਰਾਰ , ਘਰ ’ਤੇ ਇੱਟਾਂ-ਪੱਥਰਾਂ ਦੀ ਬਰਸਾਤ

ਲੁਧਿਆਣਾ, 27 ਸਤੰਬਰ- ਲੁਧਿਆਣਾ ਦੇ ਥਾਣਾ ਜਮਾਲਪੁਰ ਅਧੀਨ ਪੈਂਦੇ ਜੇਪੀ ਇਨਕਲੇਵ ਇਲਾਕੇ....

Ad Position 21
No active advertisement
ਅਜੀਤ ਡੈਸਕ 27-09-2026

ਲੁਧਿਆਣਾ, 27 ਸਤੰਬਰ- ਲੁਧਿਆਣਾ ਦੇ ਥਾਣਾ ਜਮਾਲਪੁਰ ਅਧੀਨ ਪੈਂਦੇ ਜੇਪੀ ਇਨਕਲੇਵ ਇਲਾਕੇ ਵਿਚ ਬਿਜਲੀ ਚੋਰੀ ਦੀ ਰੇਡ ਨੂੰ ਲੈ ਕੇ ਗੁਆਂਢੀਆਂ ਵਿਚਾਲੇ ਝੜਪ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਪਰਿਵਾਰ ਦਾ ਦੋਸ਼ ਹੈ ਕਿ ਕੁਝ ਦਿਨ ਪਹਿਲਾਂ ਇਲਾਕੇ ਵਿਚ ਬਿਜਲੀ ਵਿਭਾਗ ਵਲੋਂ ਅਚਾਨਕ ਰੇਡ ਕੀਤੀ ਗਈ ਸੀ, ਜਿਸ ਦੌਰਾਨ ਬਿਜਲੀ ਚੋਰੀ ਦੇ ਮਾਮਲੇ ਵਿਚ ਕਾਰਵਾਈ ਹੋਈ। ਇਸ ਤੋਂ ਬਾਅਦ ਗੁਆਂਢੀਆਂ ਨੇ ਬਿਜਲੀ ਵਿਭਾਗ ਦੀ ਕਾਰਵਾਈ ਪਿੱਛੇ ਉਨ੍ਹਾਂ ਦਾ ਹੱਥ ਹੋਣ ਦਾ ਸ਼ੱਕ ਕਰਦਿਆਂ ਰੰਜਿਸ਼ ਰੱਖੀ।

ਪਰਿਵਾਰ ਮੁਤਾਬਕ ਇਸੇ ਰੰਜਿਸ਼ ਦੇ ਚਲਦਿਆਂ ਉਨ੍ਹਾਂ ਦੇ ਘਰ ’ਤੇ ਇੱਟਾਂ-ਪੱਥਰ ਵਰਸਾਏ ਗਏ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਦੇ ਵੀ ਦੋਸ਼ ਲਗਾਏ ਗਏ ਹਨ। ਹਮਲੇ ਦੀ ਇਹ ਘਟਨਾ ਘਰ ਦੇ ਬਾਹਰ ਲੱਗੇ CCTV ਕੈਮਰੇ ਵਿੱਚ ਕੈਦ ਹੋ ਗਈ, ਜਿਸ ਦੀ ਵੀਡੀਓ ਹੁਣ ਸਾਹਮਣੇ ਆਈ ਹੈ।

ਘਟਨਾ ਤੋਂ ਬਾਅਦ ਥਾਣਾ ਜਮਾਲਪੁਰ ਦੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਸਥਿਤੀ ਦਾ ਜਾਇਜ਼ਾ ਲਿਆ। ਪੁਲਿਸ ਨੇ CCTV ਫੁਟੇਜ ਆਪਣੇ ਕਬਜ਼ੇ ਵਿੱਚ ਲੈ ਕੇ ਪੀੜਤ ਮਹਿਲਾ ਨੀਤੂ ਕਪੂਰ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਹੁਣ ਪੁਲਿਸ ਵੱਲੋਂ CCTV ਫੁਟੇਜ ਅਤੇ ਬਿਆਨਾਂ ਦੇ ਆਧਾਰ ’ਤੇ ਹਮਲੇ ਵਿਚ ਸ਼ਾਮਲ ਵਿਅਕਤੀਆਂ ਦੀ ਪਛਾਣ ਅਤੇ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਸੰਗਰੂਰ ਵਿਚ ਚਾਰ ਸਾਲਾਂ ਬਾਅਦ ਮੁੜ ਸਜੇਗਾ ਸਰਸ ਮੇਲਾ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਕਰਨਾਲ ਵਿਖੇ 511 ਸਾਲਾਂ ਆਗਮਨ ਦਿਹਾੜੇ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ ਗਿਆ
Ad Position 24