27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਭਾਜਪਾ ਆਗੂ ਦੀਪਕ ਸ਼ਰਮਾ ਨੇ ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨੂੰ ਸਿਰੋਪਾ ਤੇ ਸਨਮਾਨ ਚਿੰਨ੍ਹ ਦੇ ਕੇ ਕੀਤਾ ਸਨਮਾਨਿਤ

ਗੁਰੂ ਹਰ ਸਹਾਏ (ਫ਼ਿਰੋਜ਼ਪੁਰ), 27 ਸਤੰਬਰ (ਕਪਿਲ ਕੰਧਾਰੀ)- ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਵਲੋਂ...

Ad Position 21
No active advertisement
ਅਜੀਤ ਡੈਸਕ 27-09-2026

ਗੁਰੂ ਹਰ ਸਹਾਏ (ਫ਼ਿਰੋਜ਼ਪੁਰ), 27 ਸਤੰਬਰ (ਕਪਿਲ ਕੰਧਾਰੀ)- ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਵਲੋਂ ਨਸ਼ਿਆਂ ਵਿਰੁੱਧ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੇ ਸਬੰਧ ਵਿਚ ਅੱਜ ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਵਿਸ਼ੇਸ਼ ਤੌਰ ’ਤੇ ਹੈਲੀਕਾਪਟਰ ਰਾਹੀਂ ਗੁਰੂ ਹਰ ਸਹਾਏ ਪਹੁੰਚੇ। ਇਸ ਮੌਕੇ ਉਨ੍ਹਾਂ ਵਲੋਂ ਭਾਜਪਾ ਦੀ ਸਮੁੱਚੀ ਟੀਮ ਦੇ ਨਾਲ ਮਮਦੋਟ ਵਿਖੇ ਨਸ਼ਾ ਮੁਕਤੀ ਯਾਤਰਾ ਵਿਚ ਸ਼ਮੂਲੀਅਤ ਕੀਤੀ ਗਈ।

ਨਸ਼ਾ ਮੁਕਤੀ ਯਾਤਰਾ ਤੋਂ ਬਾਅਦ ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਗੁਰੂ ਹਰ ਸਹਾਏ ਦੀ ਦਾਣਾ ਮੰਡੀ ਵਿਖੇ ਬਣਾਏ ਗਏ ਹੈਲੀਪੈਡ ’ਤੇ ਪਹੁੰਚੇ, ਜਿੱਥੋਂ ਉਨ੍ਹਾਂ ਨੇ ਵਾਪਸ ਰਾਜਸਥਾਨ ਲਈ ਰਵਾਨਾ ਹੋਣਾ ਸੀ। ਇਸ ਮੌਕੇ ਭਾਜਪਾ ਆਗੂ ਦੀਪਕ ਸ਼ਰਮਾ ਵਲੋਂ ਭਜਨ ਲਾਲ ਸ਼ਰਮਾ ਨੂੰ ਸਿਰੋਪਾ ਪਾ ਕੇ ਸਨਮਾਨਿਤ ਕੀਤਾ ਗਿਆ।

ਇਸ ਦੇ ਨਾਲ ਹੀ ਦੀਪਕ ਸ਼ਰਮਾ ਵਲੋਂ ਰਾਜਸਥਾਨ ਦੇ ਮੁੱਖ ਮੰਤਰੀ ਨੂੰ ਬਾਬਾ ਜੀ ਦਾ ਸਰੂਪ ਅਤੇ ਸਨਮਾਨ ਚਿੰਨ੍ਹ ਭੇਟ ਕਰਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਭਜਨ ਲਾਲ ਸ਼ਰਮਾ ਨੇ ਇਸ ਸਨਮਾਨ ਲਈ ਦੀਪਕ ਸ਼ਰਮਾ ਦਾ ਧੰਨਵਾਦ ਕੀਤਾ। ਇਸ ਉਪਰੰਤ ਉਹ ਆਪਣੇ ਹੈਲੀਕਾਪਟਰ ਰਾਹੀਂ ਰਾਜਸਥਾਨ ਲਈ ਰਵਾਨਾ ਹੋ ਗਏ।

Ad Position 22
No active advertisement
ਪਿਛਲੀ ਖ਼ਬਰ IND vs WI ਲਾਈਵ ਸਕੋਰ: ਭਾਰਤ ਨੇ ਵੈਸਟਇੰਡੀਜ਼ ਨੂੰ ਅੱਠ ਵਿਕਟਾਂ ਨਾਲ ਹਰਾਇਆ ਅਗਲੀ ਖ਼ਬਰ ਸਾਊਦੀ ਅਰਬ ’ਚ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਭਾਈ ਬਲਜਿੰਦਰ ਸਿੰਘ ਦੀ ਮਦਦ ਲਈ ਉੱਠੀ ਆਵਾਜ਼
Ad Position 24