27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਪੁਲਿਸ ਟੀਮ ਜਾਇਜ਼ਾ ਲੈਣ ਲਈ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਅੰਦਰ ਗਈ

ਫਗਵਾੜਾ, 27 ਸੰਤਬਰ- ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਦੇ ਬਾਹਰ...

Ad Position 21
No active advertisement
ਅਜੀਤ ਡੈਸਕ 27-09-2026

ਫਗਵਾੜਾ, 27 ਸੰਤਬਰ- ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਦੇ ਬਾਹਰ ਐਤਵਾਰ ਸ਼ਾਮ ਵਿਦਿਆਰਥੀਆਂ ਦੇ ਪ੍ਰਦਰਸ਼ਨ ਦੌਰਾਨ ਹਾਲਾਤ ਤਣਾਅਪੂਰਨ ਹੋ ਗਏ। ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਵਿਚਕਾਰ ਝੜਪ ਦੀ ਸੂਚਨਾ ਹੈ। ਪੁਲੀਸ ਮੁਤਾਬਕ, ਪ੍ਰਦਰਸ਼ਨਕਾਰੀਆਂ ਵਲੋਂ ਪਥਰਾਅ ਕੀਤਾ ਗਿਆ, ਜਿਸ ਤੋਂ ਬਾਅਦ ਭੀੜ ਨੂੰ ਕਾਬੂ ਕਰਨ ਲਈ ਲਾਠੀਚਾਰਜ ਕੀਤਾ ਗਿਆ।

ਜਾਣਕਾਰੀ ਸਾਹਮਣੇ ਆਈ ਹੈ ਕਿ ਪੁਲਿਸ ਟੀਮ ਵੱਡੀ ਗਿਣਤੀ 'ਚ ਜਾਇਜ਼ਾ ਲੈਣ ਲਈ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਅੰਦਰ ਗਈ ਹੈ। ਪੁਲਿਸ ਕਮਿਸ਼ਨਰੇਟ ਵੀ ਟੀਮ ਦੇ ਨਾਲ ਸ਼ਾਮਿਲ ਹਨ ਅਤੇ ਪੁਲਿਸ ਵਲੋਂ ਮਾਹੌਲ ਨੂੰ ਸ਼ਾਂਤ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲਿਸ ਫੋਰਸ ਵਲੋਂ ਹੋਸਟਲ ਦਾ ਜਾਇਜ਼ਾ ਲਿਆ ਜਾ ਰਿਹਾ ਹੈ। 

 

Ad Position 22
No active advertisement
ਅਗਲੀ ਖ਼ਬਰ ਸਰਵੇਸ਼ ਕੁਸ਼ਾਰੇ ਦੀ ਇਤਿਹਾਸਕ 2.25 ਮੀਟਰ ਛਾਲ, ਏਸ਼ੀਆਈ ਖੇਡਾਂ ’ਚ ਚਾਂਦੀ ਦਾ ਤਗਮਾ ਜਿੱਤਿਆ
Ad Position 24