28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਐਲ.ਪੀ.ਯੂ. ਮਾਮਲਾ - ਐਸ.ਆਈ.ਟੀ. ਬਣਾਈ ਗਈ, ਡੂੰਘਾਈ ਨਾਲ ਹੋਵੇਗੀ ਜਾਂਚ - ਡੀ.ਜੀ.ਪੀ. ਗੌਰਵ ਯਾਦਵ

ਫਗਵਾੜਾ (ਕਪੂਰਥਲਾ), 28 ਸਤੰਬਰ - ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਜ਼ਮੀਨੀ ਪੱਧਰ 'ਤੇ ਸਥਿਤੀ ਦਾ...

Ad Position 21
No active advertisement
ਅਜੀਤ ਡੈਸਕ 28-09-2026

ਫਗਵਾੜਾ (ਕਪੂਰਥਲਾ), 28 ਸਤੰਬਰ - ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਜ਼ਮੀਨੀ ਪੱਧਰ 'ਤੇ ਸਥਿਤੀ ਦਾ ਜਾਇਜ਼ਾ ਲੈਣ ਐਲ.ਪੀ.ਯੂ. ਪਹੁੰਚੇ। ਇਸ ਮੌਕੇ ਉਨ੍ਹਾਂ ਕਿਹਾ ਕਿ ਕੁਝ ਸ਼ਰਾਰਤੀ ਅਨਸਰਾਂ ਨੇ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ।  ਕਾਨੂੰਨ ਹੱਥ ਵਿਚ ਲੈਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ।ਉਨ੍ਹਾਂ ਕਿਹਾ ਕਿ ਜੰਤਰ ਮੰਤਰ 'ਤੇ ਪ੍ਰਦਰਸ਼ਨ ਤੋਂ ਬਾਅਦ ਵਿਦਿਆਰਥੀਆਂ ਵਿਚ ਗੁੱਸਾ ਹੈ ਤੇ ਪੁਲਿਸ ਨੇ ਵਿਦਿਆਰਥੀਆਂ ਨਾਲ ਬੈਠਕੇ ਮਸਲਾ ਹੱਲ ਕੀਤਾ ਹੈ। ਉਨ੍ਹਾਂ ਕਿਹਾ ਕਿ ਐਸ.ਆਈ.ਟੀ. ਬਣਾਈ ਗਈ ਹੈ ਤੇ ਪੂਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਹੋਵੇਗੀ। ਕੋਈ ਵੀ ਵੱਡੇ ਤੋਂ ਵੱਡਾ ਕਿਉਂ ਨਾ ਹੋਵੇ, ਉਸ ਨੂੰ ਬਖਸ਼ਿਆਂ ਨਹੀਂ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਸਾਰਿਆਂ ਨੂੰ ਅਫ਼ਵਾਹਾਂ 'ਤੇ ਯਕੀਨ ਨਾ ਕਰਨ ਦੀ ਅਪੀਲ ਕੀਤੀ।

Ad Position 22
No active advertisement
ਪਿਛਲੀ ਖ਼ਬਰ ਵਫ਼ਦ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਭਾਰਤ ਚ ਅਮਰੀਕੀ ਸਫੀਰ ਸਰਜੀਓ ਗੋਰ ਅਗਲੀ ਖ਼ਬਰ ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦਾ ਮਾਮਲਾ - ਅਦਾਲਤ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਭੇਜਿਆ ਨੋਟਿਸ
Ad Position 24