28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਸ੍ਰੀ ਹਰਿਮੰਦਰ ਸਾਹਿਬ ਵਿਖੇ ਅਮਰੀਕੀ ਵਫ਼ਦ ਸਮੇਤ ਨਤਮਸਤਕ ਹੋਣ ਪੁੱਜੇ ਅਮਰੀਕੀ ਸਫੀਰ ਦਾ ਸ਼੍ਰੋਮਣੀ ਕਮੇਟੀ ਵਲੋਂ ਸਨਮਾਨ

ਅੰਮ੍ਰਿਤਸਰ, 28 ਸਤੰਬਰ (ਜਸਵੰਤ ਸਿੰਘ ਜੱਸ) - 28 ਮੈਂਬਰੀ ਅਮਰੀਕੀ ਵਫ਼ਦ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ ਭਾਰਤ ਵਿਚ ਅਮਰੀਕਾ ਦੇ ਸਫੀਰ ਸਰਜੀਓ ਗੋਰ...

Ad Position 21
No active advertisement
ਅਜੀਤ ਡੈਸਕ 28-09-2026

ਅੰਮ੍ਰਿਤਸਰ, 28 ਸਤੰਬਰ (ਜਸਵੰਤ ਸਿੰਘ ਜੱਸ) - 28 ਮੈਂਬਰੀ ਅਮਰੀਕੀ ਵਫ਼ਦ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ ਭਾਰਤ ਵਿਚ ਅਮਰੀਕਾ ਦੇ ਸਫੀਰ ਸਰਜੀਓ ਗੋਰ ਨੂੰ ਸ਼੍ਰੋਮਣੀ ਕਮੇਟੀ ਵਲੋਂ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਕਮੇਟੀ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਜਸਵਿੰਦਰ ਸਿੰਘ ਜੱਸੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਮੇਜਰ ਸਿੰਘ ਵਲੋਂ ਸਰਜੀਓ ਗੋਰ ਨੂੰ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਸਿੱਖ ਧਰਮ ਨਾਲ ਸੰਬੰਧਿਤ ਧਾਰਮਿਕ ਪੁਸਤਕਾਂ, ਕੌਫੀ ਟੇਬਲ ਬੁੱਕ, ਲੋਈ ਅਤੇ ਦੁਸ਼ਾਲਾ ਭੇਟ ਕਰਕੇ ਸਨਮਾਨਿਤ ਕੀਤਾ ਗਿਆ।  ਵਫ਼ਦ ਨਾਲ ਆਏ ਅਮਰੀਕੀ ਸੈਨੇਟਰਾਂ ਅਤੇ ਹੋਰਨਾਂ ਮੈਂਬਰਾਂ ਨੂੰ ਵੀ ਸ਼੍ਰੋਮਣੀ ਕਮੇਟੀ ਵਲੋਂ ਸਨਮਾਨਿਤ ਕੀਤਾ ਗਿਆ।

Ad Position 22
No active advertisement
ਪਿਛਲੀ ਖ਼ਬਰ 'ਪੰਜਾਬ ਬਚਾਓ ਰੈਲੀ' 'ਚ ਪਹੁੰਚੇ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਅਗਲੀ ਖ਼ਬਰ ਕਾਂਗਰਸ ਦੇ ਸੀਨੀਅਰ ਆਗੂ ਸੂਰਜ ਠਾਕੁਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
Ad Position 24