28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਅਕਾਲੀ ਦਲ (ਵਾਰਿਸ ਪੰਜਾਬ ਦੇ) ਨੇ ਐਡਵੋਕੇਟ ਧਾਮੀ ਦੇ ਘਰ ਸਾਹਮਣੇ ਰੋਸ ਧਰਨਾ ਲਗਾ ਕੇ ਮੰਗਿਆ ਅਸਤੀਫ਼ਾ

ਹੁਸ਼ਿਆਰਪੁਰ, 28 ਸਤੰਬਰ (ਬਲਜਿੰਦਰਪਾਲ ਸਿੰਘ) - ਬਹਿਰੀਨ ਤੋਂ ਆਈ ਬੀਬੀ ਵਾਲੇ ਮਾਮਲੇ ਨੂੰ ਲੈ ਕੇ ਅੱਜ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਹੁਸ਼ਿਆਰਪੁਰ ਵਿਖੇ ਸ਼੍ਰੋਮਣੀ...

Ad Position 21
No active advertisement
ਅਜੀਤ ਡੈਸਕ 28-09-2026

ਹੁਸ਼ਿਆਰਪੁਰ, 28 ਸਤੰਬਰ (ਬਲਜਿੰਦਰਪਾਲ ਸਿੰਘ) - ਬਹਿਰੀਨ ਤੋਂ ਆਈ ਬੀਬੀ ਵਾਲੇ ਮਾਮਲੇ ਨੂੰ ਲੈ ਕੇ ਅੱਜ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਹੁਸ਼ਿਆਰਪੁਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਘਰ ਦੇ ਬਾਹਰ ਰੋਸ ਧਰਨਾ ਲਗਾਇਆ ਗਿਆ ਅਤੇ ਉਨ੍ਹਾਂ ਦੇ ਅਸਤੀਫ਼ੇ ਦੀ ਮੰਗ ਕੀਤੀ ਗਈ। ਇਸ ਮੌਕੇ ਬਾਪੂ ਤਰਸੇਮ ਸਿੰਘ, ਵਿਧਾਇਕ ਮਨਪ੍ਰੀਤ ਸਿੰਘ ਇਆਲੀ, ਭੁਪਿੰਦਰ ਸਿੰਘ ਸੱਜਣ ਆਦਿ ਸਮੇਤ ਵੱਡੀ ਗਿਣਤੀ 'ਚ ਅਹੁਦੇਦਾਰ ਤੇ ਵਰਕਰ ਹਾਜ਼ਰ ਸਨ।  ਬੁਲਾਰਿਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ 'ਚ ਖ਼ਾਮੀਆਂ ਅਤੇ ਭ੍ਰਿਸ਼ਟਾਚਾਰ ਦੇ ਦੋਸ਼ ਲਗਾਉਂਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ 'ਤੇ ਦਰਜ  ਐਫ.ਆਈ.ਆਰ. ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਸਿੱਖ ਕੌਮ ਲਈ ਸ਼ਰਮਸਾਰ ਕਰਨ ਵਾਲੀ ਘਟਨਾ ਹੈ, ਜਿਸ ਲਈ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਸਿੱਧੇ ਤੌਰ 'ਤੇ ਜ਼ਿੰਮੇਵਾਰ ਹਨ, ਜਿਸ ਲਈ ਉਨ੍ਹਾਂ ਨੂੰ ਤੁਰੰਤ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ।
ਘਿਰਾਓ ਕਰਨ ਵਾਲੇ ਸਰਕਾਰ ਦੇ ਹੱਥਾਂ 'ਚ ਖੇਡ ਰਹੇ ਹਨ- ਮੰਨਣ
ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਸਮਰਥਕਾਂ ਨੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਲਗਾਏ ਧਰਨੇ ਦਾ ਡਟ ਕੇ ਵਿਰੋਧ ਕੀਤਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਇਹ ਲੋਕ ਸਰਕਾਰ ਦੇ ਹੱਥਾਂ 'ਚ ਖੇਡ ਕੇ ਕੌਮ ਨੂੰ ਖੇਰੂੰ - ਖੇਰੂੰ ਕਰਨ 'ਚ ਤੁਲੇ ਹੋਏ ਹਨ। 

Ad Position 22
No active advertisement
ਪਿਛਲੀ ਖ਼ਬਰ ਦਿੱਲੀ - 150 ਬੱਸਾਂ ਹੋਰ ਜੋੜਨ ਜਾ ਰਹੇ ਹਾਂ ਇਲੈਕਟ੍ਰਿਕ ਬੱਸਾਂ ਦੇ ਬੇੜੇ ਚ -ਮਨਜਿੰਦਰ ਸਿੰਘ ਸਿਰਸਾ ਅਗਲੀ ਖ਼ਬਰ ਪਿੰਡ ਬਾਗੜੀਆਂ ਦੀ ਧੀ ਰਵਨੀਤ ਕੌਰ ਸੋਹੀ ਨੇ ਆਸਟ੍ਰੇਲੀਆ 'ਚ ਗੱਡੇ ਝੰਡੇ, ਜਿੱਤਿਆ ਮਿਸ ਅਰਥ ਆਸਟ੍ਰੇਲੀਆ 2026 ਏਅਰ ਰਨਰਅ...
Ad Position 24