28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ ਜਨਮ ਦਿਨ ਮੌਕੇ ਜਗਰਾਉਂ ’ਚ ਵਿਸ਼ਾਲ ਭੰਡਾਰਾ

ਜਗਰਾਉਂ (ਲੁਧਿਆਣਾ), 28 ਸਤੰਬਰ (ਕੁਲਦੀਪ ਸਿੰਘ ਲੋਹਟ)- ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ ਜਨਮ ਦਿਨ...

Ad Position 21
No active advertisement
ਅਜੀਤ ਡੈਸਕ 28-09-2026

ਜਗਰਾਉਂ (ਲੁਧਿਆਣਾ), 28 ਸਤੰਬਰ (ਕੁਲਦੀਪ ਸਿੰਘ ਲੋਹਟ)- ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ ਜਨਮ ਦਿਨ ਨੂੰ ਸਮਰਪਿਤ ਸ਼ਹੀਦ ਭਗਤ ਸਿੰਘ ਕਲੱਬ ਜਗਰਾਉਂ ਵਲੋਂ ਪ੍ਰਧਾਨ ਰਵਿੰਦਰਪਾਲ ਸਿੰਘ ਰਾਜੂ ਕਾਮਰੇਡ ਦੀ ਅਗਵਾਈ ਹੇਠ ਵਿਸ਼ਾਲ ਭੰਡਾਰਾ ਕਰਵਾਇਆ ਗਿਆ। ਇਸ ਮੌਕੇ ਸ਼ਹਿਰ ਵਾਸੀਆਂ ਵਲੋਂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਗਈ ਅਤੇ ਭੰਡਾਰੇ ਦੀ ਸੇਵਾ ਵਿਚ ਉਤਸ਼ਾਹ ਨਾਲ ਹਿੱਸਾ ਲਿਆ ਗਿਆ।

ਇਸ ਮੌਕੇ ਜਗਰਾਉਂ ਵਿਧਾਨ ਸਭਾ ਹਲਕੇ ਤੋਂ  ਸੰਭਾਵੀ ਉਮੀਦਵਾਰ ਰਿਟਾਇਰਡ ਇੰਸਪੈਕਟਰ ਪ੍ਰੇਮ ਸਿੰਘ ਭੰਗੂ ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਹਾਜ਼ਰੀ ਲਵਾਈ। ਉਨ੍ਹਾਂ ਸ਼ਹੀਦ ਭਗਤ ਸਿੰਘ ਜੀ ਨੂੰ ਯਾਦ ਕਰਦਿਆਂ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਾਡੀ ਵਿਰਾਸਤ ਦਾ ਅਹਿਮ ਹਿੱਸਾ ਹਨ ਅਤੇ ਨੌਜਵਾਨ ਪੀੜ੍ਹੀ ਨੂੰ ਸ਼ਹੀਦਾਂ ਦੀ ਸੋਚ ਅਤੇ ਸੰਘਰਸ਼ ਤੋਂ ਪ੍ਰੇਰਣਾ ਲੈਣੀ ਚਾਹੀਦੀ ਹੈ।

ਭੰਡਾਰੇ ਦੌਰਾਨ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਜਤਿੰਦਰਪਾਲ ਸਿੰਘ ਰਾਣਾ, ਹਰਪ੍ਰੀਤ ਸਿੰਘ ਧਾਲੀਵਾਲ ਬਲਾਕ ਪ੍ਰਧਾਨ ਸ਼ਹਿਰੀ ਕਾਂਗਰਸ, ਇੰਦਰਜੀਤ ਸਿੰਘ ਲੋਹਟ, ਮਾਸਟਰ ਜੱਸੀ ਹਰਦੀਪ, ਨੀਟਾ ਸੱਭਰਵਾਲ, ਸਰਪੰਚ ਜਗਦੀਸ਼ ਸ਼ਰਮਾ, ਕੁਲਦੀਪ ਸਿੰਘ ਕਾਉਂਕੇ ਕਲਾਂ ਸਮੇਤ ਸ਼ਹਿਰ ਦੀਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ। ਇਸ ਮੌਕੇ ਸ਼ਹੀਦ ਭਗਤ ਸਿੰਘ ਕਲੱਬ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਵਲੋਂ ਭੰਡਾਰੇ ਦੀ ਸੇਵਾ ਸੁਚੱਜੇ ਢੰਗ ਨਾਲ ਨਿਭਾਈ ਗਈ। ਸਮਾਗਮ ਦੌਰਾਨ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੀ ਸੋਚ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਆਦਰਸ਼ਾਂ ’ਤੇ ਚੱਲਣ ਦਾ ਸੰਦੇਸ਼ ਵੀ ਦਿੱਤਾ ਗਿਆ। ਭੰਡਾਰੇ ਵਿਚ ਸ਼ਹਿਰ ਵਾਸੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਕਲੱਬ ਵਲੋਂ ਕੀਤੇ ਉਪਰਾਲੇ ਦੀ ਸ਼ਲਾਘਾ ਕੀਤੀ।

Ad Position 22
No active advertisement
ਪਿਛਲੀ ਖ਼ਬਰ ਪਥਰਾਲਾ ਦੀ ਪੁਲਿਸ ਚੌਂਕੀ ਨੇ ਅੱਧਾ ਕਿਲੋ ਅਫੀਮ ਸਮੇਤ ਦੋ ਨੌਜਵਾਨ ਕਾਰ ਸਮੇਤ ਕੀਤੇ ਕਾਬੂ ਅਗਲੀ ਖ਼ਬਰ ਲੁਧਿਆਣਾ ’ਚ ਲੁੱਟਾਂ-ਖੋਹਾਂ ’ਤੇ ਪੁਲਿਸ ਦਾ ਸ਼ਿਕੰਜਾ, ਮੋਤੀ ਨਗਰ ਪੁਲਿਸ ਨੇ 2 ਮੁਲਜ਼ਮ ਦਬੋਚੇ, 4 ਚੋਰੀ ਦੇ ਮੋਬਾਈਲ ਤੇ...
Ad Position 24