28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਫੂਡ ਏਜੰਸੀਆਂ ਦੇ ਮਜ਼ਦੂਰਾਂ ਵਲੋਂ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ

ਜਗਰਾਉਂ (ਲੁਧਿਆਣਾ), 29 ਸਤੰਬਰ ( ਕੁਲਦੀਪ ਸਿੰਘ ਲੋਹਟ)- ਫੂਡ ਐਂਡ ਅਲਾਈਡ ਵਰਕਰਜ਼ ਅਤੇ ਫੂਡ ਗਰੇਨ ਵਰਕਰਜ਼ ਯੂਨੀਅਨ ਵਲੋਂ...

Ad Position 21
No active advertisement
ਅਜੀਤ ਡੈਸਕ 28-09-2026

ਜਗਰਾਉਂ (ਲੁਧਿਆਣਾ), 29 ਸਤੰਬਰ ( ਕੁਲਦੀਪ ਸਿੰਘ ਲੋਹਟ)- ਫੂਡ ਐਂਡ ਅਲਾਈਡ ਵਰਕਰਜ਼ ਅਤੇ ਫੂਡ ਗਰੇਨ ਵਰਕਰਜ਼ ਯੂਨੀਅਨ ਵਲੋਂ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਇਨਕਲਾਬੀ ਜੋਸ਼ ਨਾਲ ਮਨਾਇਆ ਗਿਆ। ਸਮਾਗਮ ਦੀ ਅਗਵਾਈ ਯੂਨੀਅਨ ਦੇ ਸੂਬਾਈ ਆਗੂ ਅਵਤਾਰ ਸਿੰਘ ਬਿੱਲਾ ਅਤੇ ਰਮੇਸ਼ ਕੁਮਾਰ ਸਹੋਤਾ ਨੇ ਕੀਤੀ। ਸਮਾਗਮ ਦੌਰਾਨ ਯੂਨੀਅਨ ਆਗੂਆਂ ਤੋਂ ਇਲਾਵਾ ਇਨਕਲਾਬੀ ਕੇਂਦਰ ਪੰਜਾਬ ਦੇ ਜਨਰਲ ਸਕੱਤਰ ਕੰਵਲਜੀਤ ਖੰਨਾ, ਗੱਲਾ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦੇਵਰਾਜ, ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਆਗੂ ਇੰਦਰਜੀਤ ਸਿੰਘ ਧਾਲੀਵਾਲ ਅਤੇ ਪੇਂਡੂ ਮਜ਼ਦੂਰ ਯੂਨੀਅਨ ਮਸ਼ਾਲ ਦੇ ਆਗੂ ਮਦਨ ਸਿੰਘ ਨੇ ਸ਼ਹੀਦ ਭਗਤ ਸਿੰਘ ਦੀ ਤਸਵੀਰ ’ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਇਨਕਲਾਬੀ ਨਾਅਰਿਆਂ ਨਾਲ ਪੰਡਾਲ ਗੂੰਜ ਉੱਠਿਆ।

ਕੰਵਲਜੀਤ ਖੰਨਾ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ, ਵਿਚਾਰਧਾਰਾ ਅਤੇ ਸੰਘਰਸ਼ ਬਾਰੇ ਚਰਚਾ ਕਰਦਿਆਂ ਕਿਹਾ ਕਿ ਭਗਤ ਸਿੰਘ ਅਤੇ ਉਸ ਦੇ ਸਾਥੀਆਂ ਵਲੋਂ ‘ਇਨਕਲਾਬ ਜ਼ਿੰਦਾਬਾਦ’ ਦਾ ਨਾਅਰਾ ਸਿਰਫ਼ ਸਿਆਸੀ ਆਜ਼ਾਦੀ ਲਈ ਨਹੀਂ, ਸਗੋਂ ਲੁੱਟ ਅਤੇ ਜਬਰ ਤੋਂ ਮੁਕਤ ਸਮਾਜ ਦੀ ਸਿਰਜਣਾ ਲਈ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ ਦੀ ਸਥਾਪਨਾ ਵੀ ਇਸੇ ਮਕਸਦ ਨਾਲ ਕੀਤੀ ਗਈ ਸੀ।

ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਸੁਪਨੇ ਵਾਲੇ ਸਮਾਜ ਵਿਚ ਹਰ ਹੱਥ ਨੂੰ ਰੁਜ਼ਗਾਰ, ਹਰ ਮੂੰਹ ਨੂੰ ਰੋਟੀ ਅਤੇ ਹਰ ਸਿਰ ਨੂੰ ਛੱਤ ਮਿਲਣੀ ਸੀ ਅਤੇ ਸਿੱਖਿਆ ਤੇ ਸਿਹਤ ਸਹੂਲਤਾਂ ਹਰ ਵਿਅਕਤੀ ਦੀ ਪਹੁੰਚ ਵਿਚ ਹੋਣੀਆਂ ਚਾਹੀਦੀਆਂ ਸਨ। ਉਨ੍ਹਾਂ ਕਿਹਾ ਕਿ ਅਮੀਰ-ਗਰੀਬ ਦਾ ਪਾੜਾ ਖ਼ਤਮ ਕਰਨਾ ਅਤੇ ਮਨੁੱਖ ਨੂੰ ਆਜ਼ਾਦ ਤੇ ਚਿੰਤਾਮੁਕਤ ਜੀਵਨ ਦੇਣਾ ਉਨ੍ਹਾਂ ਦੀ ਸੋਚ ਦਾ ਅਹਿਮ ਹਿੱਸਾ ਸੀ। ਬੁਲਾਰਿਆਂ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਵਿਚਾਰਾਂ ਅਨੁਸਾਰ ਸਮਾਜ ਦੀ ਉਸਾਰੀ ਦਾ ਕਾਰਜ ਅਜੇ ਅਧੂਰਾ ਹੈ। ਉਨ੍ਹਾਂ ਅਮਰੀਕਾ ਨਾਲ ਮੁਕਤ ਵਪਾਰ ਸਮਝੌਤੇ ਸਬੰਧੀ ਚੱਲ ਰਹੀ ਵਾਰਤਾ ਰੱਦ ਕਰਨ ਦੀ ਮੰਗ ਵੀ ਕੀਤੀ। ਇਸ ਦੇ ਨਾਲ ਹੀ ਠੇਕੇਦਾਰੀ ਪ੍ਰਬੰਧ ਖ਼ਤਮ ਕਰਵਾਉਣ ਅਤੇ ਮਜ਼ਦੂਰਾਂ ਨੂੰ ਪੱਕਾ ਰੁਜ਼ਗਾਰ ਦਿਵਾਉਣ ਲਈ ਸੰਘਰਸ਼ ਤੇਜ਼ ਕਰਨ ਦਾ ਸੱਦਾ ਦਿੱਤਾ ਗਿਆ।

ਮਜ਼ਦੂਰ ਆਗੂ ਅਵਤਾਰ ਸਿੰਘ ਬਾਜਵਾ, ਰਮੇਸ਼ ਕੁਮਾਰ ਸਹੋਤਾ ਅਤੇ ਮਦਨ ਸਿੰਘ ਨੇ ਕਿਹਾ ਕਿ ਪੱਕੇ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਪੰਜਾਬ ਸਰਕਾਰ ਨਾਲ ਗੱਲਬਾਤ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਮਜ਼ਦੂਰ ਆਪਣੇ ਹੱਕਾਂ ਲਈ ਸੰਘਰਸ਼ ਜਾਰੀ ਰੱਖਣਗੇ। ਇਸ ਮੌਕੇ ਮਜ਼ਦੂਰਾਂ ਨੇ ਕੇਕ ਕੱਟ ਕੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਅਤੇ ਉਨ੍ਹਾਂ ਦੇ ਅਧੂਰੇ ਕਾਰਜਾਂ ਨੂੰ ਅੱਗੇ ਤੋਰਨ ਦਾ ਪ੍ਰਣ ਲਿਆ। ਸਮਾਗਮ ਵਿਚ ਬਲਜੀਤ ਸਿੰਘ, ਨਿੰਦਰ ਸਿੰਘ, ਮਲਕੀਅਤ ਸਿੰਘ, ਕੁਲਦੀਪ ਸਿੰਘ ਸਹੋਤਾ ਸਮੇਤ ਹੋਰ ਆਗੂ ਅਤੇ ਮਜ਼ਦੂਰ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਤੀਜੀ ਵਾਰ ਸੈਨੇਟ ਜਿੱਤਣ ’ਤੇ ਸੰਦੀਪ ਸੀਕਰੀ ਨੂੰ ਸੁਖਬੀਰ ਸਿੰਘ ਬਾਦਲ ਵਲੋਂ ਵਧਾਈ ਅਗਲੀ ਖ਼ਬਰ ਪਥਰਾਲਾ ਦੀ ਪੁਲਿਸ ਚੌਂਕੀ ਨੇ ਅੱਧਾ ਕਿਲੋ ਅਫੀਮ ਸਮੇਤ ਦੋ ਨੌਜਵਾਨ ਕਾਰ ਸਮੇਤ ਕੀਤੇ ਕਾਬੂ
Ad Position 24