28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਅਮਰਗੜ੍ਹ ਪੁਲਿਸ ਵਲੋਂ ਪਿੰਡ ਬਾਗੜੀਆਂ 'ਚ ਕਾਸੋ ਤਹਿਤ ਤਲਾਸ਼ੀ ਅਭਿਆਨ, ਕਈ ਸ਼ੱਕੀ ਹਿਰਾਸਤ 'ਚ ਲਏ

ਅਮਰਗੜ੍ਹ (ਮਾਲੇਰਕੋਟਲਾ), 28 ਸਤੰਬਰ (ਜਤਿੰਦਰ ਮੰਨਵੀ, ਪਵਿੱਤਰ ਸਿੰਘ)- ਜ਼ਿਲ੍ਹੇ 'ਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ...

Ad Position 21
No active advertisement
ਅਜੀਤ ਡੈਸਕ 28-09-2026

ਅਮਰਗੜ੍ਹ (ਮਾਲੇਰਕੋਟਲਾ), 28 ਸਤੰਬਰ (ਜਤਿੰਦਰ ਮੰਨਵੀ, ਪਵਿੱਤਰ ਸਿੰਘ)- ਜ਼ਿਲ੍ਹੇ 'ਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਅਤੇ ਨਸ਼ਿਆਂ ਦੀ ਲਾਹਨਤ ਨੂੰ ਜੜ੍ਹੋਂ ਪੁੱਟਣ ਦੇ ਮਕਸਦ ਨਾਲ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਅਮਰਗੜ੍ਹ ਪੁਲਿਸ ਨੇ ਪਿੰਡ ਬਾਗੜੀਆਂ 'ਚ ਵੱਡੀ ਕਾਰਵਾਈ ਨੂੰ ਅੰਜ਼ਾਮ ਦਿੱਤਾ। ਐਸ.ਐਸ.ਪੀ. ਹਰਕਮਲਪ੍ਰੀਤ ਸਿੰਘ ਖੱਖ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕੀਤੀ ਇਸ ਕਾਰਵਾਈ ਦੌਰਾਨ ਭਾਰੀ ਪੁਲਿਸ ਬਲ ਨੇ ਪਿੰਡ ਦੇ ਵੱਖ-ਵੱਖ ਹਿੱਸਿਆਂ 'ਚ ਘੇਰਾਬੰਦੀ ਕਰਕੇ ਵਿਸ਼ੇਸ਼ ਤਲਾਸ਼ੀ ਅਭਿਆਨ ਚਲਾਇਆ।

ਡੀ.ਐਸ.ਪੀ. ਸੰਜੀਵ ਕਪੂਰ ਦੀ ਅਗਵਾਈ ਹੇਠ ਚੱਲੇ ਇਸ ਤਲਾਸ਼ੀ ਅਭਿਆਨ ਦੌਰਾਨ ਪੁਲਿਸ ਟੀਮਾਂ ਵਲੋਂ ਘਰ-ਘਰ ਜਾ ਕੇ ਬਾਰੀਕੀ ਨਾਲ ਤਲਾਸ਼ੀ ਲਈ ਗਈ ਅਤੇ ਆਉਣ-ਜਾਣ ਵਾਲੇ ਰਸਤਿਆਂ ਤੇ ਵੀ ਸਖ਼ਤ ਨਿਗਰਾਨੀ ਰੱਖੀ ਗਈ। ਇਸ ਦੌਰਾਨ ਪੁਲਿਸ ਵਲੋਂ ਕਈ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ 'ਚ ਲਿਆ ਗਿਆ। ਤਲਾਸ਼ੀ ਮੁਹਿੰਮ ਦੌਰਾਨ ਮੀਡੀਆਂ ਨਾਲ ਗੱਲਬਾਤ ਕਰਦਿਆਂ ਡੀ.ਐਸ.ਪੀ. ਸੰਜੀਵ ਕਪੂਰ ਨੇ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਨਾਲ ਜੁੜੇ ਤੱਤਾਂ ਖ਼ਿਲਾਫ਼ ਪੁਲਿਸ ਵਲੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।

ਉਨ੍ਹਾਂ ਸਪੱਸ਼ਟ ਕੀਤਾ ਕਿ ਨਸ਼ਿਆਂ ਦੇ ਖ਼ਾਤਮੇ ਲਈ ਅਮਰਗੜ੍ਹ ਪੁਲਿਸ ਵਲੋਂ ਕਿਸੇ ਵੀ ਪੱਧਰ ਤੇ ਢਿੱਲ ਨਹੀਂ ਵਰਤੀ ਜਾਵੇਗੀ। ਉਨ੍ਹਾਂ ਸਮਾਜ ਵਿਰੋਧੀ ਅਤੇ ਗ਼ੈਰ-ਕਾਨੂੰਨੀ ਗਤੀਵਿਧੀਆਂ ਵਿਚ ਸ਼ਾਮਲ ਵਿਅਕਤੀਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਇਸ ਮੌਕੇ ਡੀ.ਐਸ.ਪੀ.ਡੀ ਦੀਪਇੰਦਰਪਾਲ ਸਿੰਘ, ਸੀ.ਆਈ.ਏ. ਸਟਾਫ਼ ਦੇ ਇੰਚਾਰਜ ਇੰਸਪੈਕਟਰ ਹਰਜਿੰਦਰ ਸਿੰਘ, ਇੰਸਪੈਕਟਰ ਰਣਦੀਪ ਕੁਮਾਰ, ਡੀ.ਐਸ.ਪੀ. ਰੀਡਰ ਵਰਿੰਦਰ ਸਿੰਘ, ਐਸ. ਐਚ. ਓ. ਅਮਰਗੜ੍ਹ, ਸਹਾਇਕ ਥਾਣੇਦਾਰ ਨਾਸਰਦੀਨ, ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਪੁਲਿਸ ਅਧਿਕਾਰੀ ਅਤੇ ਮੁਲਾਜ਼ਮ ਮੌਜੂਦ ਸਨ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਬਚਾਓ ਰੈਲੀ ਦੌਰਾਨ ਸੁਖਬੀਰ ਸਿੰਘ ਬਾਦਲ ਵਲੋਂ ਜਥੇ:ਵੀਰ ਸਿੰਘ ਲੋਪੋਕੇ ਨੂੰ ਹਲਕਾ ਰਾਜਾਸਾਂਸੀ ਤੋਂ 7ਵੀਂ ਵਾਰ ਉਮੀਦ... ਅਗਲੀ ਖ਼ਬਰ ਤੀਜੀ ਵਾਰ ਸੈਨੇਟ ਜਿੱਤਣ ’ਤੇ ਸੰਦੀਪ ਸੀਕਰੀ ਨੂੰ ਸੁਖਬੀਰ ਸਿੰਘ ਬਾਦਲ ਵਲੋਂ ਵਧਾਈ
Ad Position 24