28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਸ਼ੱਕੀ ਹਾਲਾਤਾਂ ਵਿਚ ਮਿਲੀ ਰਾਜਮਿਸਤਰੀ ਦੀ ਲਾਸ਼, ਪੁਲਿਸ ਕਰ ਰਹੀ ਵੱਖ-ਵੱਖ ਪਹਿਲੂਆਂ ਤੋਂ ਜਾਂਚ

ਮਾਛੀਵਾੜਾ ਸਾਹਿਬ (ਲੁਧਿਆਣਾ), 28 ਸਤੰਬਰ (ਰਾਜਦੀਪ ਸਿੰਘ ਅਲਬੇਲਾ)- ਮਾਛੀਵਾੜਾ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੇੜ੍ਹੇ...

Ad Position 21
No active advertisement
ਅਜੀਤ ਡੈਸਕ 28-09-2026

ਮਾਛੀਵਾੜਾ ਸਾਹਿਬ (ਲੁਧਿਆਣਾ), 28 ਸਤੰਬਰ (ਰਾਜਦੀਪ ਸਿੰਘ ਅਲਬੇਲਾ)- ਮਾਛੀਵਾੜਾ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੇੜ੍ਹੇ ਇਕ ਬੰਦ ਕਮਰੇ ਵਿਚ ਰਾਜਮਿਸਤਰੀ ਚਰਨਜੀਤ ਸਿੰਘ ਉਰਫ਼ ਬਿੱਲਾ (50) ਦੀ ਅੱਧ ਨਗਨ ਹਾਲਤ ਵਿਚ ਖੂਨ ਨਾਲ ਲੱਥਪੱਥ ਲਾਸ਼ ਮਿਲੀ। ਜਾਣਕਾਰੀ ਅਨੁਸਾਰ ਚਰਨਜੀਤ ਸਿੰਘ ਮਾਛੀਵਾੜਾ ਸ਼ਹਿਰ ਵਿਚ ਰਹਿੰਦੇ ਆਪਣੇ ਪਰਿਵਾਰ ਤੋਂ ਅਲੱਗ ਹੋ ਕੇ ਕਮਰਾ ਕਿਰਾਏ ’ਤੇ ਲੈ ਕੇ ਰਹਿ ਰਿਹਾ ਸੀ। ਕਮਰੇ ਦਾ ਦਰਵਾਜਾ ਅੰਦਰੋਂ ਲੱਗਾ ਹੋਇਆ ਸੀ ਤਾਂ ਆਸਪਾਸ ਦੇ ਲੋਕਾਂ ਨੇ ਦੇਖਿਆ ਕਿ ਕਮਰੇ ’ਚੋਂ ਖੂਨ ਨਿਕਲ ਕੇ ਬਾਹਰ ਆ ਰਿਹਾ ਹੈ ਤਾਂ ਉਨ੍ਹਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ।

ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਮੁਖੀ ਕਰਮਜੀਤ ਸਿੰਘ ਮੌਕੇ ’ਤੇ ਪਹੁੰਚ ਗਏ ਅਤੇ ਜਦੋਂ ਉਨ੍ਹਾਂ ਦਰਵਾਜਾ ਤੋੜ ਕੇ ਦੇਖਿਆ ਤਾਂ ਅੰਦਰ ਚਰਨਜੀਤ ਸਿੰਘ ਖੂਨ ਨਾਲ ਲੱਥਪੱਥ ਅੱਧ ਨਗਨ ਹਾਲਤ ਵਿਚ ਪਿਆ ਸੀ ਜਿਸ ਤੋਂ ਬਹੁਤ ਬਦਬੂ ਆ ਰਹੀ ਸੀ। ਲਾਸ਼ ਤੋਂ ਇੰਝ ਜਾਪ ਰਿਹਾ ਸੀ ਕਿ ਉਸਦੀ ਮੌਤ 2 ਜਾਂ 3 ਦਿਨ ਪਹਿਲਾਂ ਹੋ ਗਈ ਸੀ ਅਤੇ ਮ੍ਰਿਤਕ ਦੇ ਸਿਰ ਪਿੱਛੇ ਸੱਟ ਲੱਗਣ ਕਾਰਨ ਖੂਨ ਵਹਿ ਕੇ ਕਮਰੇ ਤੋਂ ਬਾਹਰ ਤੱਕ ਆ ਗਿਆ ਸੀ ਜਿਸ ਦੇ ਮੂੰਹ ’ਤੇ ਵੀ ਸੱਟ ਦੇ ਨਿਸ਼ਾਨ ਲੱਗ ਰਹੇ ਸਨ। ਮ੍ਰਿਤਕ ਚਰਨਜੀਤ ਸਿੰਘ ਦੇ ਪਰਿਵਾਰ ਨੂੰ ਪੁਲਿਸ ਨੇ ਸੂਚਿਤ ਕੀਤਾ ਤਾਂ ਉਸਦੀ ਪਤਨੀ ਜਸਪ੍ਰੀਤ ਕੌਰ ਨੇ ਦੱਸਿਆ ਕਿ ਉਸਦਾ ਪਤੀ ਸ਼ਰਾਬ ਪੀਣ ਦਾ ਆਦੀ ਸੀ ਅਤੇ ਘਰ ਵਿਚ ਲੜਾਈ-ਝਗੜਾ ਕਰਦਾ ਰਹਿੰਦਾ ਸੀ।

ਪਿਛਲੇ ਕਰੀਬ 4 ਸਾਲ ਤੋਂ ਉਹ ਪਰਿਵਾਰ ਨਾਲੋਂ ਅਲੱਗ ਰਹਿ ਰਿਹਾ ਸੀ ਅਤੇ ਉਸਦਾ ਪਰਿਵਾਰਕ ਮੈਂਬਰਾਂ ਨਾਲ ਕੋਈ ਸਬੰਧ ਨਹੀਂ ਸੀ। ਅੱਜ ਸਵੇਰੇ ਉਨ੍ਹਾਂ ਨੂੰ ਪੁਲਿਸ ਰਾਹੀਂ ਸੂਚਨਾ ਮਿਲੀ ਕਿ ਚਰਨਜੀਤ ਸਿੰਘ ਕਮਰੇ ਅੰਦਰ ਮ੍ਰਿਤਕ ਹਾਲਤ ਵਿਚ ਪਿਆ ਹੈ। ਪੁਲਿਸ ਵਲੋਂ ਫਿਲਹਾਲ ਲਾਸ਼ ਨੂੰ ਕਬਜੇ ’ਚ ਕਰ ਪੋਸਟ ਮਾਰਟਮ ਲਈ ਭੇਜ ਦਿੱਤਾ ਗਿਆ ਹੈ। ਥਾਣਾ ਮੁਖੀ ਕਰਮਜੀਤ ਸਿੰਘ ਨੇ ਦੱਸਿਆ ਕਿ ਪਤਨੀ ਜਸਪ੍ਰੀਤ ਕੌਰ ਨੇ ਪੁਲਿਸ ਕੋਲ ਬਿਆਨ ਦਰਜ ਕਰਵਾਏ ਹਨ ਕਿ ਉਸਦੇ ਪਤੀ ਦੀ ਮੌਤ ਸ਼ਰਾਬ ਦੇ ਨਸ਼ੇ ਵਿਚ ਡਿੱਗਣ ਤੋਂ ਬਾਅਦ ਲੱਗੀ ਸੱਟ ਕਾਰਨ ਹੋਈ ਜਾਪ ਰਹੀ ਹੈ। ਥਾਣਾ ਮੁਖੀ ਨੇ ਕਿਹਾ ਕਿ ਪੁਲਸ ਹਾਦਸਾ ਜਾਂ ਕਤਲ ਦੋਵੇਂ ਹੀ ਪਹਿਲੂਆਂ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ। ਥਾਣਾ ਮੁਖੀ ਨੇ ਦੱਸਿਆ ਕਿ ਮੌਤ ਦੇ ਅਸਲ ਕਾਰਨਾਂ ਦਾ ਪੋਸਟ ਮਾਰਟਮ ਰਿਪੋਰਟ ਤੋਂ ਬਾਅਦ ਹੀ ਪਤਾ ਲੱਗੇਗਾ।

Ad Position 22
No active advertisement
ਪਿਛਲੀ ਖ਼ਬਰ ਸੁਨਾਮ ਪੁਲਿਸ ਨੇ ਮੋਟਰਸਾਇਕਲ ਚੋਰ ਗਿਰੋਹ ਦੇ ਤਿੰਨ ਮੈਂਬਰ ਦਬੋਚੇ ਅਗਲੀ ਖ਼ਬਰ ਪੰਜਾਬ ਬਚਾਓ ਰੈਲੀ ਦੌਰਾਨ ਸੁਖਬੀਰ ਸਿੰਘ ਬਾਦਲ ਵਲੋਂ ਜਥੇ:ਵੀਰ ਸਿੰਘ ਲੋਪੋਕੇ ਨੂੰ ਹਲਕਾ ਰਾਜਾਸਾਂਸੀ ਤੋਂ 7ਵੀਂ ਵਾਰ ਉਮੀਦ...
Ad Position 24