28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

2 ਅਕਤੂਬਰ ਨੂੰ ਸੀ.ਐਮ ਕੋਠੀ ਅੱਗੇ ਧਰਨਾ ਦੇਣਗੇ ਬੇਰੁਜ਼ਗਾਰ ਲਾਇਬ੍ਰੇਰੀਅਨ

ਦਿੜ੍ਹਬਾ ਮੰਡੀ (ਸੰਗਰੂਰ), 28 ਸਤੰਬਰ (ਜਸਵੀਰ ਸਿੰਘ ਔਜਲਾ)- ਬੇਰੁਜ਼ਗਾਰ ਲਾਇਬ੍ਰੇਰੀਅਨ ਫਰੰਟ ਪੰਜਾਬ ਵਲੋਂ 2 ਅਕਤੂਬਰ ਨੂੰ ਸਵੇਰੇ...

Ad Position 21
No active advertisement
ਅਜੀਤ ਡੈਸਕ 28-09-2026

ਦਿੜ੍ਹਬਾ ਮੰਡੀ (ਸੰਗਰੂਰ), 28 ਸਤੰਬਰ (ਜਸਵੀਰ ਸਿੰਘ ਔਜਲਾ)- ਬੇਰੁਜ਼ਗਾਰ ਲਾਇਬ੍ਰੇਰੀਅਨ ਫਰੰਟ ਪੰਜਾਬ ਵਲੋਂ 2 ਅਕਤੂਬਰ ਨੂੰ ਸਵੇਰੇ 10 ਵਜੇ ਵੇਰਕਾ ਪਲਾਂਟ, ਸੰਗਰੂਰ ਵਿਖੇ ਇਕੱਠੇ ਹੋ ਕੇ ਮੁੱਖ ਮੰਤਰੀ ਦੀ ਕੋਠੀ ਅੱਗੇ ਵਿਸ਼ਾਲ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਫਰੰਟ ਦੇ ਸੂਬਾ ਪ੍ਰਧਾਨ ਰਾਜ ਸਿੰਘ ਭਾਦੌੜ, ਸਹਾਇਕ ਸੂਬਾ ਪ੍ਰਧਾਨ ਭੂਪਿੰਦਰ ਸਿੰਘ ਜਵੰਧਾ, ਪਰਮਿੰਦਰ ਕੌਰ, ਗਗਨਦੀਪ ਸਿੰਘ, ਰਿੰਕੂ ਸਿੰਘ, ਬਲਵੀਰ ਸਿੰਘ, ਸੰਦੀਪ ਸਿੰਘ ਅਤੇ ਕਾਲਾ ਸਿੰਘ ਦੀ ਅਗਵਾਈ ਹੇਠ ਦਿੜ੍ਹਬਾ ਵਿਖੇ ਕੀਤੇ ਰੋਸ ਪ੍ਰਦਰਸ਼ਨ ਦੌਰਾਨ ਕੀਤਾ ਗਿਆ।

ਇਸ ਮੌਕੇ ਨੌਜਵਾਨਾਂ ਨੇ 785 ਲਾਇਬ੍ਰੇਰੀਅਨਾਂ ਦੀ ਭਰਤੀ ਫਾਈਲ ਨੂੰ ਫੰਡਾਂ ਦੀ ਘਾਟ ਦੇ ਨਾਂ ’ਤੇ ਰੋਕਣ ਦੇ ਵਿਰੋਧ ਵਿਚ ਵਿਅੰਗਾਤਮਕ ਢੰਗ ਨਾਲ ‘ਕਿਡਨੀਆਂ ਵੇਚ ਕੇ’ ਸਰਕਾਰ ਲਈ ਫੰਡ ਇਕੱਠੇ ਕਰਨ ਦਾ ਪ੍ਰਦਰਸ਼ਨ ਕੀਤਾ।

ਆਗੂਆਂ ਨੇ ਕਿਹਾ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਧਾਨ ਸਭਾ ਵਿਚ ਸਵਾਲ ਨੰਬਰ 1923 ਦੇ ਜਵਾਬ ਦੌਰਾਨ 785 ਅਸਾਮੀਆਂ ਕੱਢ ਕੇ ਦਸੰਬਰ ਤੱਕ ਭਰਤੀ ਕਰਨ ਦਾ ਭਰੋਸਾ ਦਿੱਤਾ ਸੀ।

Ad Position 22
No active advertisement
ਪਿਛਲੀ ਖ਼ਬਰ ਬੰਗਾ ਵਿਚ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਚਲਾਈ ਗੋਲੀ ਅਗਲੀ ਖ਼ਬਰ ਮੋਬਾਇਲ ਫੋਨ ਅਤੇ ਨਗਦੀ ਚੋਰੀ
Ad Position 24