29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਝੋਨੇ ਦੀ ਖਰੀਦ ਸਬੰਧੀ ਐਸ.ਡੀ.ਐਮ. ਆਯੂਸ਼ ਗੋਇਲ ਨੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਤਪਾ ਮੰਡੀ (ਬਰਨਾਲਾ), 29 ਸਤੰਬਰ (ਵਿਜੇ ਸ਼ਰਮਾ)- ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਝੋਨੇ ਦੀ...

Ad Position 21
No active advertisement
ਅਜੀਤ ਡੈਸਕ 29-09-2026

ਤਪਾ ਮੰਡੀ (ਬਰਨਾਲਾ), 29 ਸਤੰਬਰ (ਵਿਜੇ ਸ਼ਰਮਾ)- ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਝੋਨੇ ਦੀ ਖਰੀਦ ਇਕ ਅਕਤੂਬਰ ਤੋਂ ਸ਼ੁਰੂ ਹੋ ਰਹੀ ਹੈ ਜਿਸ ਦੇ ਸਬੰਧ ਵਿਚ ਉਪ ਮੰਡਲ ਮੈਜਿਸਟਰੇਟ ਤਪਾ ਆਯੂਸ਼ ਗੋਇਲ ਵਲੋਂ ਝੋਨੇ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਸੈਕਟਰੀ ਮਾਰਕਿਟ ਕਮੇਟੀ ਤਪਾ ਅਤੇ ਭਦੌੜ, ਸਹਾਇਕ ਫ਼ੂਡ ਸਪਲਾਈ ਅਫ਼ਸਰ ਤਪਾ ਅਤੇ ਭਦੌੜ ਤੋਂ ਇਲਾਵਾ ਵੱਖ-2 ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।

ਜਿਸ ਦੌਰਾਨ ਅਨਾਜ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਸਬੰਧੀ ਲੋੜੀਂਦੇ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ। ਇਸ ਸਬੰਧੀ ਅਨਾਜ ਮੰਡੀਆਂ ਵਿਚ ਝੋਨੇ ਦੀ ਨਿਰਵਿਘਨ ਖ਼ਰੀਦ ਨੂੰ ਲੈ ਕੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ। ਐਸ.ਡੀ.ਐਮ. ਆਯੂਸ਼ ਗੋਇਲ ਵਲੋਂ ਖੇਤੀਬਾੜੀ ਅਧਿਕਾਰੀਆਂ ਅਤੇ ਆੜਤੀਆ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਕਿਸਾਨਾਂ ਨੂੰ ਮੰਡੀ ਵਿਚ ਸੁੱਕਾ ਝੋਨਾ ਹੀ ਲਾਉਣ ਲਈ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਫ਼ਸਲ ਦੀ ਖ਼ਰੀਦ ਸਬੰਧੀ ਕਿਸਾਨਾਂ, ਆੜਤੀਆਂ ਅਤੇ ਮਜ਼ਦੂਰਾਂ ਨੂੰ ਕੋਈ ਵੀ ਮੁਸ਼ਕਿਲ ਪੇਸ਼ ਨਾ ਆਵੇ। ਇਸ ਮੌਕੇ ਹਰਦੀਪ ਸਿੰਘ ਸੈਕਟਰੀ ਮਾਰਕਿਟ ਕਮੇਟੀ ਤਪਾ, ਇੰਸਪੈਕਟਰ ਮੋਹਿਤ ਗੋਇਲ ਆਦਿ ਹਾਜ਼ਿਰ ਸਨ।

Ad Position 22
No active advertisement
ਪਿਛਲੀ ਖ਼ਬਰ ਕੋਸੀ ਅਤੇ ਬਾਗਮਤੀ ਨਦੀਆਂ ਦੇ ਪਾਣੀ ਦਾ ਪੱਧਰ ਵਧਣ ਕਾਰਨ ਹੜ੍ਹ ਦੇ ਖਤਰੇ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਚੌਕਸ ਅਗਲੀ ਖ਼ਬਰ ਉੱਤਰਾਖੰਡ ਵਿਚ ਰੁਕਿਆ ਮੀਂਹ, ਮੌਸਮ ਵਿਚ ਸੁਧਾਰ ਤੋਂ ਬਾਅਦ ਚਾਰਧਾਮ ਯਾਤਰਾ ਮੁੜ ਸ਼ੁਰੂ
Ad Position 24