29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਦਿੱਲੀ 'ਚ ਰਾਸ਼ਟਰਪਤੀ, ਉਪ-ਰਾਸ਼ਟਰਪਤੀ ਅਤੇ ਕੇਂਦਰੀ ਮੰਤਰੀਆਂ ਨਾਲ ਕੀਤੀਆਂ ਅਹਿਮ ਮੁਲਾਕਾਤਾਂ

ਨਵੀਂ ਦਿੱਲੀ, 29 ਸਤੰਬਰ- ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ...

Ad Position 21
No active advertisement
ਅਜੀਤ ਡੈਸਕ 29-09-2026

ਨਵੀਂ ਦਿੱਲੀ, 29 ਸਤੰਬਰ- ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਅੱਜ ਨਵੀਂ ਦਿੱਲੀ ਵਿਖੇ ਦੇਸ਼ ਦੇ ਰਾਸ਼ਟਰਪਤੀ, ਉਪ-ਰਾਸ਼ਟਰਪਤੀ ਅਤੇ ਕੇਂਦਰੀ ਮੰਤਰੀਆਂ ਨਾਲ ਮੁਲਾਕਾਤਾਂ ਦਾ ਲੜੀਵਾਰ ਦੌਰਾ ਕੀਤਾ। ਇਨ੍ਹਾਂ ਮੀਟਿੰਗਾਂ ਦੌਰਾਨ ਪੰਜਾਬ ਅਤੇ ਚੰਡੀਗੜ੍ਹ ਦੇ ਵਿਕਾਸ, ਨਸ਼ਾ ਮੁਕਤੀ, ਸਿਹਤ, ਸਿੱਖਿਆ, ਹੜ੍ਹ ਪ੍ਰਬੰਧਨ ਅਤੇ ਸੱਭਿਆਚਾਰਕ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਗਈ।

ਰਾਜਪਾਲ ਨੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਦਸੰਬਰ ਮਹੀਨੇ ਫਾਜ਼ਿਲਕਾ ਦੇ ਆਸਫਵਾਲਾ ਯੁੱਧ ਸਮਾਰਕ ਵਿਖੇ ਹੋਣ ਵਾਲੇ 'ਵਿਜੈ ਦਿਵਸ' ਸਮਾਰੋਹ ਵਿਚ ਸ਼ਿਰਕਤ ਕਰਨ ਦਾ ਨਿੱਘਾ ਸੱਦਾ ਦਿੱਤਾ। ਉਪ-ਰਾਸ਼ਟਰਪਤੀ ਸੀ.ਪੀ. ਰਾਧਾਕ੍ਰਿਸ਼ਨਨ ਨਾਲ ਹੋਈ ਮੀਟਿੰਗ ਵਿਚ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਨੂੰ ਦੇਸ਼ ਦੀ ਨੰਬਰ ਇਕ ਯੂਨੀਵਰਸਿਟੀ ਬਣਾਉਣ ਦੇ ਟੀਚੇ 'ਤੇ ਚਰਚਾ ਹੋਈ, ਜਿਸ ਲਈ ਉਪ-ਰਾਸ਼ਟਰਪਤੀ ਨੇ ਆਪਣੇ ਹਾਲੀਆ ਦੌਰੇ ਦੌਰਾਨ ਵਚਨਬੱਧਤਾ ਪ੍ਰਗਟਾਈ ਸੀ।

ਨਸ਼ਾ ਮੁਕਤੀ ਅਤੇ ਮੁੜ-ਵਸੇਬਾ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਦੌਰਾਨ ਚੰਡੀਗੜ੍ਹ ਨੂੰ ਨਸ਼ਾ-ਮੁਕਤ ਕਰਨ ਦੇ ਯਤਨਾਂ 'ਤੇ ਜ਼ੋਰ ਦਿੱਤਾ ਗਿਆ। ਰਾਜਪਾਲ ਨੇ ਪੀੜਤਾਂ ਦੇ ਪੁਨਰਵਾਸ, ਹੁਨਰ ਵਿਕਾਸ (Skill Training) ਅਤੇ ਰੋਜ਼ਗਾਰ ਦੇ ਮੁਹੱਈਆ ਸਾਧਨਾਂ ਲਈ ਕੇਂਦਰ ਤੋਂ ਵਿਸ਼ੇਸ਼ ਸਹਿਯੋਗ ਦੀ ਮੰਗ ਕੀਤੀ।

Ad Position 22
No active advertisement
ਪਿਛਲੀ ਖ਼ਬਰ ਗੁਲਵੀਰ ਸਿੰਘ ਨੇ ਨਾਗੋਆ ਵਿਖੇ 5000 ਮੀਟਰ ਦੌੜ ਵਿਚ ਕਾਂਸੀ ਦਾ ਤਗਮਾ ਜਿੱਤ ਕੇ ਹੈਟ੍ਰਿਕ ਪੂਰੀ ਕੀਤੀ ਅਗਲੀ ਖ਼ਬਰ ਜੰਮੂ-ਕਸ਼ਮੀਰ ਦੇ ਕਠੂਆ ਵਿਚ ਸੀ.ਆਈ.ਐਸ.ਐਫ. ਜਵਾਨਾਂ ਵਿਚਾਲੇ ਝੜਪ, ਬਹਿਸ ਤੋਂ ਬਾਅਦ ਗੋਲੀਬਾਰੀ, 4 ਜਵਾਨਾਂ ਦੀ ਮੌਤ
Ad Position 24