30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਜਗਦੀਸ਼ ਸਿੰਘ ਝੀਂਡਾ ਨੇ ਲੱਦਾਖ ਤੋਂ ਸ਼ੁਰੂ ਕੀਤੀ ਆਲ ਇੰਡੀਆ ਗੁਰਦੁਆਰਾ ਐਕਟ ਬਣਾਉਣ ਦੀ ਮੁਹਿੰਮ

ਕਰਨਾਲ (ਹਰਿਆਣਾ), 30 ਸਤੰਬਰ (ਗੁਰਮੀਤ ਸਿੰਘ ਸੱਗੂ)- ਹਿੰਦੁਸਤਾਨ ਦੇ ਸਾਰੇ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧ ਨੂੰ...

Ad Position 21
No active advertisement
ਅਜੀਤ ਡੈਸਕ 30-09-2026

ਕਰਨਾਲ (ਹਰਿਆਣਾ), 30 ਸਤੰਬਰ (ਗੁਰਮੀਤ ਸਿੰਘ ਸੱਗੂ)- ਹਿੰਦੁਸਤਾਨ ਦੇ ਸਾਰੇ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧ ਨੂੰ ਸੁਚਾਰੂ ਬਣਾਉਣ ਅਤੇ ਪੂਰੇ ਦੇਸ਼ ਲਈ ਆਲ ਇੰਡੀਆ ਗੁਰਦੁਆਰਾ ਐਕਟ ਬਣਾਉਣ ਦੀ ਮੰਗ ਨੂੰ ਲੈ ਕੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮੁਹਿੰਮ ਦੀ ਸ਼ੁਰੂਆਤ ਲੱਦਾਖ ਤੋਂ ਕੀਤੀ ਗਈ ਹੈ। ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਜਗਦੀਸ਼ ਸਿੰਘ ਝੀਂਡਾ ਵਲੋਂ ਇਸ ਸਬੰਧੀ ਲੱਦਾਖ ਦੇ ਉਪ ਰਾਜਪਾਲ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ।

ਇਸ ਦੌਰਾਨ ਜਥੇਦਾਰ ਜਗਦੀਸ਼ ਸਿੰਘ ਝੀਂਡਾ ਨੇ ਲੇਹ ਦੇ ਕਮਿਸ਼ਨਰ ਸਰਦਾਰ ਸੂਰਵੀਰ ਸਿੰਘ ਨਾਲ ਵੀ ਮੁਲਾਕਾਤ ਕੀਤੀ ਅਤੇ ਆਲ ਇੰਡੀਆ ਗੁਰਦੁਆਰਾ ਐਕਟ ਦੀ ਲੋੜ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਇਹ ਜਾਣਕਾਰੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਜਗਦੀਸ਼ ਸਿੰਘ ਝੀਂਡਾ ਨੇ ਦਿੰਦੇ ਹੋਏ ਕਿਹਾ ਕਿ ਦੇਸ਼ ਭਰ ਦੇ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧ ਲਈ ਇਕ ਆਲ ਇੰਡੀਆ ਗੁਰਦੁਆਰਾ ਐਕਟ ਬਣਨਾ ਸਮੇਂ ਦੀ ਮੁੱਖ ਲੋੜ ਹੈ।

ਉਨ੍ਹਾਂ ਕਿਹਾ ਕਿ ਇਸ ਮੰਗ ਨੂੰ ਲੈ ਕੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦੇਸ਼ ਦੇ ਵੱਖ-ਵੱਖ ਸੂਬਿਆਂ ਵਿਚ ਪੜਾਅਵਾਰ ਢੰਗ ਨਾਲ ਮੁਹਿੰਮ ਚਲਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਸਮੇਂ ਵਿਚ ਦੇਸ਼ ਦੇ ਸਾਰੇ ਸੰਸਦ ਮੈਂਬਰਾਂ, ਸਾਰੇ ਮੁੱਖ ਮੰਤਰੀਆਂ ਅਤੇ ਹੋਰ ਸਬੰਧਤ ਜਨ ਪ੍ਰਤੀਨਿਧੀਆਂ ਨੂੰ ਮੰਗ ਪੱਤਰ ਸੌਂਪੇ ਜਾਣਗੇ ਤਾਂ ਜੋ ਇਸ ਮੁੱਦੇ ਨੂੰ ਕੌਮੀ ਪੱਧਰ ’ਤੇ ਉਠਾਇਆ ਜਾ ਸਕੇ ਅਤੇ ਆਲ ਇੰਡੀਆ ਗੁਰਦੁਆਰਾ ਐਕਟ ਬਣਾਉਣ ਲਈ ਸੰਸਦ ਵਿਚ ਲੋੜੀਂਦੀ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਲੱਦਾਖ ਤੋਂ ਇਸ ਮੁਹਿੰਮ ਦੀ ਸ਼ੁਰੂਆਤ ਕਰਨਾ ਇਸ ਗੱਲ ਦਾ ਪ੍ਰਤੀਕ ਹੈ ਕਿ ਇਹ ਮੰਗ ਕਿਸੇ ਇਕ ਸੂਬੇ ਜਾਂ ਖੇਤਰ ਤੱਕ ਸੀਮਤ ਨਹੀਂ ਹੈ ਸਗੋਂ ਇਹ ਹਿੰਦੁਸਤਾਨ ਦੀ ਸਮੁੱਚੀ ਸਿੱਖ ਕੌਮ ਨਾਲ ਸਬੰਧਤ ਮਾਮਲਾ ਹੈ। 

Ad Position 22
No active advertisement
ਪਿਛਲੀ ਖ਼ਬਰ ‘‘ਪੰਜਾਬ ਦੀ ਨਸਲ ਬਚਾਉਣਾ ਹੀ ਹੈ ਸਾਡਾ ਮੁੱਖ ਮਿਸ਼ਨ” ਅਗਲੀ ਖ਼ਬਰ ਅਮਰਜੀਤ ਸਿੰਘ ਚਾਵਲਾ ਖਿਲਾਫ ਦਰਜ ਮਾਮਲੇ ’ਚ ਪੁਲਿਸ ਨੇ ਤਫਤੀਸ ਦਾਇਰਾ ਅੱਗੇ ਵਧਾਇਆ
Ad Position 24