30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਦਾਣਾ ਮੰਡੀ ਬਲਾਚੌਰ ਤੇ ਖਰੀਦ ਕੇਂਦਰਾਂ ਵਿਚ ਝੋਨੇ ਦੀ ਖਰੀਦ ਲਈ ਸਾਰੇ ਪ੍ਰਬੰਧ ਮੁਕੰਮਲ- ਸੇਠੀ ਊਧਨਵਾਲ

ਬਲਾਚੌਰ, 30 ਸਤੰਬਰ (ਦੀਦਾਰ ਸਿੰਘ ਬਲਾਚੌਰੀਆ)- ਪਹਿਲੀ ਅਕਤੂਬਰ ਤੋਂ ਆਰੰਭ ਹੋਣ ਵਾਲੀ ਝੋਨੇ (ਧਾਨ) ਦੀ ਖਰੀਦ...

Ad Position 21
No active advertisement
ਅਜੀਤ ਡੈਸਕ 30-09-2026

ਬਲਾਚੌਰ, 30 ਸਤੰਬਰ (ਦੀਦਾਰ ਸਿੰਘ ਬਲਾਚੌਰੀਆ)- ਪਹਿਲੀ ਅਕਤੂਬਰ ਤੋਂ ਆਰੰਭ ਹੋਣ ਵਾਲੀ ਝੋਨੇ (ਧਾਨ) ਦੀ ਖਰੀਦ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾ ਚੁੱਕੇ ਹਨ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮਾਰਕੀਟ ਕਮੇਟੀ ਬਲਾਚੌਰ ਦੇ ਚੇਅਰਮੈਨ ਸੇਠੀ ਊਧਨਵਾਲ ਨੇ ਅੱਜ ਸ਼ਮੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਮੁੱਖ ਮਾਰਕੀਟ ਕਮੇਟੀ ਬਲਾਚੌਰ ਦੀ ਹਦੂਦ ਅੰਦਰ ਪੈਂਦੀ ਮੁੱਖ ਦਾਣਾ ਮੰਡੀ ਬਲਾਚੌਰ ਅਤੇ ਸਬੰਧਤ ਖਰੀਦ ਕੇਂਦਰਾਂ ਅਤੇ ਫੋਕਲ ਪੁਆਇੰਟ ਵਿਖੇ ਸੂਚਾਰੂ ਰੂਪ ਵਿਚ ਪ੍ਰਬੰਧ ਮੁਕੰਮਲ ਕੀਤੇ ਗਏ ਹਨ।

ਉਨ੍ਹਾਂ ਕਿਸਾਨ ਭਰਾਵਾਂ ਨੂੰ ਬੇਨਤੀ ਕੀਤੀ ਕਿ ਝੋਨਾ ਪੂਰੀ ਤਰ੍ਹਾਂ ਸੁੱਕਾ ਕੇ ਹੀ ਮੰਡੀਆਂ ਤੇ ਖਰੀਦ ਕੇਂਦਰਾਂ ਤੇ ਲੈ ਕੇ ਆਉਣ। ਉਨ੍ਹਾਂ ਆਪਣੇ ਸਟਾਫ, ਖਰੀਦ ਏਜੰਸੀਆਂ ਤੇ ਆੜਤੀਆ ਹਿਦਾਇਤਾਂ ਦਿੱਤੀਆਂ ਕਿ ਖਰੀਦ ਦਾ ਕੰਮ ਪਾਰਦਰਸ਼ੀ ਤਰੀਕੇ ਨਾਲ ਕੀਤਾ ਜਾਵੇ ਅਤੇ ਕਿਸੀ ਵੀ ਕਿਸਾਨ ਭਰਾ ਨੂੰ ਮੰਡੀਆਂ ਤੇ ਖਰੀਦ ਕੇਂਦਰਾਂ ਵਿਚ ਕਿਸੀ ਵੀ ਤਰ੍ਹਾਂ ਦੀ ਦਿੱਕਤ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

Ad Position 22
No active advertisement
ਪਿਛਲੀ ਖ਼ਬਰ 1 ਅਕਤੂਬਰ ਨੂੰ ਦਿੜ੍ਹਬਾ ’ਚ ਹੋਵੇਗਾ ਡਰੋਨ ਸ਼ੋਅ ਅਗਲੀ ਖ਼ਬਰ ਪ੍ਰੇਮ ਸਬੰਧਾਂ ਦੇ ਚਲਦਿਆਂ ਪਤਨੀ ਵਲੋਂ ਪ੍ਰੇਮੀ ਨਾਲ ਮਿਲ ਕੇ ਨੌਜਵਾਨ ਨੂੰ ਫਾਹੇ ਲਾਇਆ
Ad Position 24