01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਬਲਤੇਜ ਪੰਨੂ ਵਲੋਂ ਪੱਤਰਕਾਰ ਸੰਮੇਲਨ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ 'ਤੇ ਤਿੱਖੇ ਸ਼ਬਦੀ ਹਮਲੇ

ਚੰਡੀਗੜ੍ਹ, 1 ਅਕਤੂਬਰ (ਅਜਾਇਬ ਸਿੰਘ ਔਜਲਾ) - ਆਮ ਆਦਮੀ ਪਾਰਟੀ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਅੱਜ ਚੰਡੀਗੜ੍ਹ ਵਿਖੇ ਇਕ ਪੱਤਰਕਾਰ ਸੰਮੇਲਨ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ...

Ad Position 21
No active advertisement
ਅਜੀਤ ਡੈਸਕ 01-10-2026

ਚੰਡੀਗੜ੍ਹ, 1 ਅਕਤੂਬਰ (ਅਜਾਇਬ ਸਿੰਘ ਔਜਲਾ) - ਆਮ ਆਦਮੀ ਪਾਰਟੀ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਅੱਜ ਚੰਡੀਗੜ੍ਹ ਵਿਖੇ ਇਕ ਪੱਤਰਕਾਰ ਸੰਮੇਲਨ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ 'ਤੇ ਤਿੱਖੇ ਸ਼ਬਦੀ ਵਾਰ ਕਰਦੇ ਹੋਏ ਕਿਹਾ  ਕਿ ਜੋ ਸ੍ਰੀ ਅਨੰਦਪੁਰ ਸਾਹਿਬ ਵਿਖੇ ਬਹਿਰੀਨ ਵਾਲੀ ਬੀਬੀ ਬਾਰੇ ਸਿੱਖ ਸੰਗਤ ਪੁੱਛ ਰਹੀ ਹੈ, ਉਸ ਤੋਂ ਜਵਾਬ ਦੇਣ ਤੋਂ ਕਿਉਂ ਕੰਨੀ ਕਤਰਾ ਰਹੇ ਹਨ। ਹਰਜਿੰਦਰ ਸਿੰਘ ਧਾਮੀ ਨੂੰ ਸੁਖਬੀਰ ਸਿੰਘ ਬਾਦਲ ਦਾ ਸਿਪਾਹੀ ਕਰਾਰ ਦਿੰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਇਸ ਮਾਮਲੇ ਵਿਚ ਸੀ.ਬੀ.ਆਈ. ਦੀ ਜਾਂਚ ਦੀ ਮੰਗ ਕਰਨਾ ਇਸ ਕੇਸ ਨੂੰ ਠੰਡੇ ਬਸਤੇ ਵਿਚ ਪਾਉਣਾ ਹੈ । ਉਨ੍ਹਾਂ ਕਿਹਾ ਕਿ 2015 ਦੇ ਵਿਚ ਜਦੋਂ ਬੇਅਦਬੀ ਦੇ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਜੋ ਉਸ ਸਮੇਂ ਪੰਜਾਬ ਦੇ ਗ੍ਰਹਿ ਮੰਤਰੀ ਸਨ ਤਾਂ ਉਸ ਸਮੇਂ ਜਾਂਚ ਵੀ ਸੀ.ਬੀ.ਆਈ. ਨੂੰ ਦੇ ਦਿੱਤੀ ਗਈ, ਜਿਸ ਦਾ ਬਾਅਦ ਵਿਚ ਕੋਈ ਨਤੀਜਾ ਨਹੀਂ ਨਿਕਲਿਆ। ਇਸੇ ਕਰਕੇ ਹੁਣ ਹਰਜਿੰਦਰ ਸਿੰਘ ਧਾਮੀ ਇਸ ਕੇਸ ਨੂੰ ਸੀ.ਬੀ.ਆਈ. ਨੂੰ ਦੇਣ ਦੀ ਗੱਲ ਕਰ ਰਹੇ ਹਨ। ਉਨ੍ਹਾਂ ਇਹ ਵੀ ਸਵਾਲ ਕੀਤਾ ਕਿ ਕੀ ਸਾਰੇ ਰਜਿਸਟਰ ਅਤੇ ਪੂਰੀ ਡਿਟੇਲ ਚ ਉਹ ਸੀ.ਬੀ.ਆਈ. ਦੇਣ ਨੂੰ ਦੇਣ ਨੂੰ ਤਿਆਰ ਹਨ, ਜਿਸ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਖਾਤੇ ਚੋਂ ਪੈਸੇ ਟਰਾਂਸਫਰ ਕਰਨੇ, ਕਮੇਟੀ ਦੀ ਗੱਡੀ ਅਤੇ ਸੇਵਾਦਾਰ ਮੁਹੱਈਆ ਕਰਨਾ ਤੇ ਅੱਠ ਮਹੀਨੇ ਤੱਕ ਸਰਾਂ ਵਿਚ ਬੀਬੀ ਨੂੰ ਸ਼ਰਨ ਦੇਣੀ ਆਦਿ ਸ਼ਾਮਿਲ ਹਨ। ਇਨ੍ਹਾਂ ਬਾਰੇ ਧਾਮੀ ਕਿਉਂ ਨਹੀਂ ਖੁੱਲ੍ਹ ਕੇ ਦੱਸ ਰਹੇ। ਬਲਤੇਜ ਪੰਨੂ ਨੇ ਕੱਲ ਜਲੰਧਰ ਵਿਚ ਭਾਰਤੀ ਜਨਤਾ ਪਾਰਟੀ ਵਲੋਂ ਅਮਿਤ ਸ਼ਾਹ ਨੂੰ ਲੈ ਕੇ ਕੀਤੀ ਰੈਲੀ ਬਾਰੇ ਗੱਲ ਕਰਦਿਆਂ ਕਿਹਾ ਕਿ ਇਹ ਰੈਲੀ ਫਲਾਪ ਰਹੀ ਹੈ। ਮੁਸ਼ਕਲ ਨਾਲ ਭਾਜਪਾ ਵਾਲੇ ਢਾਈ, ਤਿੰਨ ਹਜ਼ਾਰ ਹੀ ਲੋਕਾਂ ਨੂੰ ਇਸ ਰੈਲੀ ਵਿਚ ਲਿਆ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਭਾਜਪਾ ਵਿਚ ਜੋ ਕਾਂਗਰਸੀ ਵਿੰਗ ਹੈ ਉਨ੍ਹਾਂ ਨੂੰ ਵੀ ਇਸ ਮੌਕੇ ਝਾੜਾਂ ਪਏ ਜਾਣ ਦੀ ਗੱਲ ਸਾਹਮਣੇ ਆਈ ਹੈ। ਪੰਜਾਬ ਕਾਂਗਰਸ ਵਿਚ ਪ੍ਰਧਾਨ ਦੀ ਤਬਦੀਲੀ ਤੇ ਬਲਤੇਜ ਪੰਨੂ ਨੇ ਕਿਹਾ ਕਿ ਇਹ ਉਨ੍ਹਾਂ ਦੀ ਪਾਰਟੀ ਦਾ ਮਸਲਾ ਹੈ। ਸਾਨੂੰ ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕੌਣ ਆ ਰਿਹਾ ਕੌਣ ਜਾ ਰਿਹਾ ਹੈ।ਇਸੇ ਦੌਰਾਨ ਬਲਤੇਜ ਪੰਨੂ ਨੇ ਇਹ ਵੀ ਜਾਣਕਾਰੀ ਸਾਂਝੀ ਕੀਤੀ ਕਿ ਏਸ਼ੀਅਨ ਖੇਡਾਂ ਦੇ ਵਿਚ ਜਿਸ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਹਾਕੀ ਦੇ ਫਾਈਨਲ ਮੈਚ ਵੇਖਣ ਦੀ ਇੱਛਾ ਜ਼ਾਹਿਰ ਕੀਤੀ ਸੀ। ਉਸ ਸੰਬੰਧੀ ਕੇਂਦਰ ਵਲੋਂ ਮਨਜ਼ੂਰੀ ਨਾ ਮਿਲਣ ਕਰਕੇ, ਉਹ ਹੁਣ ਹਾਕੀ ਦਾ ਫਾਈਨਲ ਮੈਚ ਦੇਖਣ ਲਈ ਨਹੀਂ ਜਾ ਸਕਣਗੇ। ਇਸ ਮੌਕੇ 'ਤੇ ਉਨ੍ਹਾਂ ਹਰਿਆਣਾ ਸਰਕਾਰ ਨੂੰ ਵੀ ਨਸ਼ਿਆਂ ਦੇ ਮਾਮਲੇ ਚ ਕਟਹਿਰੇ ਚ ਖੜੇ ਕਰਦਿਆਂ ਕਿਹਾ ਕਿ ਹੁਣ ਹਰਿਆਣਾ ਉੜਤਾ ਹੋ ਗਿਆ ਹੈ। ਅਮਿਤ ਸ਼ਾਹ ਨੇ ਸਾਲ 2029 ਦਸੰਬਰ ਤੱਕ ਪੰਜਾਬ ਚੋਂ ਨਸ਼ਾ ਖ਼ਤਮ ਕਰਨ ਦੀ ਜੋ ਗੱਲ ਕਹੀ ਹੈ 'ਤੇ ਬੋਲਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਉਨ੍ਹਾਂ ਨੂੰ ਪਤਾ ਹੈ ਕਿ ਉਸ ਸਮੇਂ ਕੇਂਦਰ ਵਿਚ ਕਿਸ ਦੀ ਸਰਕਾਰ ਹੋਣੀ ਹੈ।

Ad Position 22
No active advertisement
ਪਿਛਲੀ ਖ਼ਬਰ ਨਸ਼ਾ ਮੁਕਤੀ ਮੁਹਿੰਮ ਦਾ ਪਹਿਲਾ ਪੜਾਅ ਮੁਕੰਮਲ, ਹੁਣ ਨਸ਼ਾ ਪੀੜਤਾਂ ਦੀ ਪਛਾਣ ਕਰਕੇ ਇਲਾਜ ’ਤੇ ਜ਼ੋਰ - ਰਾਜਪਾਲ ਗੁਲਾਬ ਚੰ... ਅਗਲੀ ਖ਼ਬਰ ਦਾਣਾ ਮੰਡੀ ਘੁਮਾਣ ’ਚ 1 ਵਜੇ ਤੱਕ ਕੋਈ ਵੀ ਖਰੀਦ ਅਧਿਕਾਰੀ ਮੰਡੀਆਂ ’ਚ ਨਹੀਂ ਪੁੱਜਾ
Ad Position 24