01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਸਮਰਾਲਾ ਦੀ ਦਾਣਾ ਮੰਡੀ 'ਚ ਦਿਆਲਪੁਰਾ ਨੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ

ਸਮਰਾਲਾ, 1 ਅਕਤੂਬਰ ( ਗੋਪਾਲ ਸੋਫਤ)- ਅੱਜ ਸਥਾਨਕ ਦਾਣਾ ਮੰਡੀ ਵਿਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋ ਗਈ ਹੈ। ਇਸ ਦਾ ਰਸਮੀ ਉਦਘਾਟਨ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਕੀਤਾ ਹੈ....

Ad Position 21
No active advertisement
ਅਜੀਤ ਡੈਸਕ 01-10-2026
ਸਮਰਾਲਾ, 1 ਅਕਤੂਬਰ ( ਗੋਪਾਲ ਸੋਫਤ)- ਅੱਜ  ਸਥਾਨਕ ਦਾਣਾ ਮੰਡੀ ਵਿਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋ ਗਈ ਹੈ। ਇਸ ਦਾ ਰਸਮੀ ਉਦਘਾਟਨ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ  ਕੀਤਾ ਹੈ ।ਖਰੀਦ ਦੀ ਸ਼ੁਰੂਆਤ ਕਰਦਿਆਂ ਵਿਧਾਇਕ ਦਿਆਲਪੁਰਾ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖਰੀਦਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਦਾਣਾ ਮੰਡੀਆਂ ਵਿਚ ਕਿਸਾਨਾਂ ਨੂੰ ਬਾਰਦਾਨੇ, ਪੀਣ ਵਾਲੇ ਪਾਣੀ ਜਾਂ ਕਿਸੇ ਵੀ ਹੋਰ ਸਹੂਲਤ ਦੀ ਕੋਈ ਸਮੱਸਿਆ ਨਾ ਆਉਣ ਦਿੱਤੀ ਜਾਵੇ।
 
ਇਸ ਮੌਕੇ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਆਲਮਦੀਪ ਸਿੰਘ ਨੇ ਕਿਹਾ ਕਿ ਆੜ੍ਹਤੀਏ ਕਿਸਾਨਾਂ ਦੀ ਸੇਵਾ ਲਈ ਹਮੇਸ਼ਾ ਤਤਪਰ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਮੰਡੀ ਵਿਚ ਫ਼ਸਲ ਦੀ ਤੁਲਾਈ ਅਤੇ ਬੋਲੀ ਸਮੇਂ ਸਿਰ ਨੇਪਰੇ ਚਾੜ੍ਹੀ ਜਾਵੇਗੀ। ਉਨ੍ਹਾਂ ਨਾਲ ਹੀ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਚੁੱਕੀ ਗਈ ਫ਼ਸਲ ਦੀ ਲਿਫਟਿੰਗ ਵੀ ਨਾਲੋ-ਨਾਲ ਕਰਵਾਈ ਜਾਵੇ ਤਾਂ ਜੋ ਮੰਡੀਆਂ ਵਿਚ ਖਰੀਦ ਕੀਤੀ ਫ਼ਸਲ ਅਤੇ ਮੰਡੀ ਵਿਚ ਵਿਕਣ ਲਈ ਆਉਣ ਵਾਲੀ ਝੋਨੇ ਦੀ ਫ਼ਸਲ ਲਈ ਥਾਂ ਦੀ ਕੋਈ ਦਿੱਕਤ ਨਾ ਆਵੇ। ਇਸ ਮੌਕੇ 'ਤੇ  ਸਥਾਨਕ ਨਗਰ ਕੌਂਸਲ ਦੇ ਪ੍ਰਧਾਨ ਲਾਲਾ ਮੰਗਲ ਰਾਏ ਮਾਲਵਾ, ਮਾਰਕੀਟ ਕਮੇਟੀ ਦੇ ਚੇਅਰਮੈਨ ਮੇਜਰ ਸਿੰਘ ਬਾਲਿਓ ਅਤੇ ਮੰਡੀ ਸੁਪਰਵਾਈਜਰ ਲਾਡੀ ਉਟਾਲਾ ਸਮੇਤ  ਕਿਸਾਨ ਅਤੇ ਐਸੋਸੀਏਸ਼ਨ ਦੇ ਅਹੁਦੇਦਾਰ ਆੜ੍ਹਤੀਏ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਕਰਵਾਏ ਸਮਾਗਮ ਦੌਰਾਨ ਵੱਡੀ ਗਿਣਤੀ 'ਚ ਪਹੁੰਚਣ ਲਈ ਸਭ ਦਾ ਬਹੁਤ-ਬਹੁਤ ਧੰਨਵਾਦ- ਮੁੱਖ ਮੰਤਰ... ਅਗਲੀ ਖ਼ਬਰ ਏਸ਼ਿਆਈ ਖੇਡਾਂ - ਪਾਕਿਸਤਾਨ ਨੂੰ 4-3 ਨਾਲ ਹਰਾ ਕੇ ਭਾਰਤ ਪਹੁੰਚਾ ਹਾਕੀ ਦੇ ਫਾਈਨਲ 'ਚ
Ad Position 24