01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਰੈਲੀ ਵਿਚ ਗਏ ਪ੍ਰਵਾਸੀ ਮਜ਼ਦੂਰ ਦੀ ਅਗਲੇ ਦਿਨ ਖੇਤਾਂ ਵਿਚੋਂ ਮਿਲੀ ਲਾਸ਼

ਕਪੂਰਥਲਾ, 1 ਅਕਤੂਬਰ (ਅਮਨਜੋਤ ਸਿੰਘ ਵਾਲੀਆ)- ਬੀਤੇ ਦਿਨੀਂ ਰੈਲੀ ਵਿਚ ਗਏ ਇਕ ਪ੍ਰਵਾਸੀ ਮਜ਼ਦੂਰ ਦੀ ਲਾਸ਼ ਅਗਲੇ ਦਿਨ ਸਿੱਧਵਾਂ ਦੋਨਾਂ ਨੇੜੇ...

Ad Position 21
No active advertisement
ਅਜੀਤ ਡੈਸਕ 01-10-2026

ਕਪੂਰਥਲਾ, 1 ਅਕਤੂਬਰ (ਅਮਨਜੋਤ ਸਿੰਘ ਵਾਲੀਆ)- ਬੀਤੇ ਦਿਨੀਂ ਰੈਲੀ ਵਿਚ ਗਏ ਇਕ ਪ੍ਰਵਾਸੀ ਮਜ਼ਦੂਰ ਦੀ ਲਾਸ਼ ਅਗਲੇ ਦਿਨ ਸਿੱਧਵਾਂ ਦੋਨਾਂ ਨੇੜੇ ਖੇਤਾਂ ਵਿਚੋਂ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਿ੍ਤਕ ਸਾਨਬਾਜ ਪੁੱਤਰ ਮੁਹੰਮਦ ਮੁਰਾਦ ਵਾਸੀ ਬਿਹਾਰ ਹਾਲ ਵਾਸੀ ਸਿੱਧਵਾਂ ਦੋਨਾਂ ਦੀ ਪਤਨੀ ਖ਼ੁਸ਼ਬੂ ਨੇ ਦੱਸਿਆ ਕਿ ਉਸਦਾ ਪਤੀ ਬੀਤੇ ਦਿਨੀਂ ਰੈਲੀ ਵਿਚ ਜਲੰਧਰ ਗਿਆ ਸੀ ਪਰ ਉਹ ਸਾਰੀ ਰਾਤ ਘਰ ਵਾਪਸ ਨਹੀਂ ਆਇਆ, ਜਿਸਦੀ ਅਸੀਂ ਭਾਲ ਕਰਦੇ ਰਹੇ ਪਰ ਉਹ ਕਿਤੇ ਨਹੀਂ ਮਿਲਿਆ।

ਅੱਜ ਸਵੇਰੇ ਕਿਸੇ ਰਾਹਗੀਰ ਨੇ ਉਨ੍ਹਾਂ ਨੂੰ ਦੱਸਿਆ ਕਿ ਇਕ ਵਿਅਕਤੀ ਦੀ ਲਾਸ਼ ਖੇਤਾਂ ਵਿਚ ਪਈ ਹੈ ਜਿਸ 'ਤੇ ਉਹ ਮੌਕੇ 'ਤੇ ਪੁੱਜੇ ਤੇ ਉਨ੍ਹਾਂ ਲਾਸ਼ ਦੀ ਸ਼ਨਾਖ਼ਤ ਆਪਣੇ ਪਤੀ ਵਜੋਂ ਕੀਤੀ।ਪਤਨੀ ਨੇ ਦੱਸਿਆ ਕਿ ਉਨ੍ਹਾਂ ਦਾ ਗੁਆਂਢੀ ਜੋ ਕੇ ਨਸ਼ੇ ਦਾ ਆਦੀ ਹੈ ਤੇ ਉਸਦੇ ਪਤੀ ਤੋਂ ਪੈਸੇ ਮੰਗਦਾ ਸੀ ਤੇ ਕਥਿਤ ਤੌਰ 'ਤੇ ਧਮਕੀਆਂ ਵੀ ਦਿੰਦਾ ਸੀ। ਥਾਣਾ ਸਦਰ ਦੇ ਏ.ਐਸ.ਆਈ. ਗੁਰਮੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਅੱਜ ਸਵੇਰੇ ਸੂਚਨਾ ਮਿਲੀ ਸੀ ਕਿ ਸਿੱਧਵਾਂ ਦੋਨਾਂ ਨੇੜੇ ਖੇਤਾਂ ਵਿਚ ਇਕ ਵਿਅਕਤੀ ਦੀ ਲਾਸ਼ ਪਈ ਹੈ ਜਿਸਨੂੰ ਕਬਜ਼ੇ ਵਿਚ ਲੈ ਕੇ ਪਤਨੀ ਦੇ ਬਿਆਨਾਂ 'ਤੇ 174 ਦੀ ਕਾਰਵਾਈ ਕਰਦਿਆਂ ਲਾਸ਼ ਦਾ ਪੋਸਟਮਾਰਟਮ ਕਰਵਾਕੇ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਨਾਲ ਔਰਤ ਦੀ ਮੌਤ ਅਗਲੀ ਖ਼ਬਰ ਐਸ. ਸੀ. ਕਮਿਸ਼ਨ ਦੇ ਮੈਂਬਰ ਗੁਲਜਾਰ ਸਿੰਘ ਬੌਬੀ ਨੇ ਲੋਕ ਮਿਲਣੀ ਦੌਰਾਨ ਪਹੁੰਚੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ...
Ad Position 24