01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਲੋਕ ‘ਵੈਨਿਸ਼ ਕੁਮਾਰ’ ਨੂੰ ਮੁਆਫ਼ ਨਹੀਂ ਕਰਨਗੇ- ਮਮਤਾ ਬੈਨਰਜੀ

ਨਵੀਂ ਦਿੱਲੀ, 1 ਅਕਤੂਬਰ (ਪੀ. ਟੀ. ਆਈ.)-ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਦੀ ਮੁਖੀ ਮਮਤਾ ਬੈਨਰਜੀ...

Ad Position 21
No active advertisement
ਅਜੀਤ ਡੈਸਕ 01-10-2026

ਨਵੀਂ ਦਿੱਲੀ, 1 ਅਕਤੂਬਰ (ਪੀ. ਟੀ. ਆਈ.)-ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਦੀ ਮੁਖੀ ਮਮਤਾ ਬੈਨਰਜੀ ਨੇ ਕਿਹਾ ਕਿ ਭਾਰਤ ਦੇ ਲੋਕ ਉਨ੍ਹਾਂ ਲੋਕਾਂ ਨੂੰ ਮੁਆਫ਼ ਨਹੀਂ ਕਰਨਗੇ ਜੋ ਉਨ੍ਹਾਂ ਦੇ ਵੋਟਿੰਗ ਅਧਿਕਾਰ ਖੋਹਣ ਲਈ ਜ਼ਿੰਮੇਵਾਰ ਹਨ। ਉਨ੍ਹਾਂ ਨੇ 2023 ਦੇ ਕਾਨੂੰਨ ਤਹਿਤ ਮੁੱਖ ਚੋਣ ਕਮਿਸ਼ਨਰ ਤੇ ਚੋਣ ਕਮਿਸ਼ਨਰਾਂ ਨੂੰ ਮਿਲੀ ਸੁਰੱਖਿਆ (ਕਾਨੂੰਨੀ ਛੋਟ) ਦੀ ਵਿਵਸਥਾ ’ਤੇ ਵੀ ਸਵਾਲ ਚੁੱਕੇ।

ਸੀ.ਈ.ਸੀ. ਗਿਆਨੇਸ਼ ਕੁਮਾਰ ਨੂੰ ‘ਵੈਨਿਸ਼ ਕੁਮਾਰ’ (ਗਾਇਬ ਕਰਨ ਵਾਲਾ ਕੁਮਾਰ) ਕਹਿੰਦੇ ਹੋਏ ਬੈਨਰਜੀ ਨੇ ਕਿਹਾ ਕਿ ਉਨ੍ਹਾਂ ਨੇ ਲੋਕਾਂ ਦੇ ਅਧਿਕਾਰਾਂ ਨੂੰ ਗਾਇਬ ਕਰ ਦਿੱਤਾ। ਮੈਂ ਉਨ੍ਹਾਂ ਨੂੰ ਕਿਵੇਂ ਮੁਆਫ਼ ਕਰ ਸਕਦੀ ਹਾਂ? ਅਸਲ ਵਿਚ ਭਾਰਤ ਦੇ ਲੋਕ ਹੀ ਉਨ੍ਹਾਂ ਨੂੰ ਮੁਆਫ਼ ਨਹੀਂ ਕਰਨਗੇ। ਇੱਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਟੀ.ਐਮ.ਸੀ. ਨੇ ਪੱਛਮੀ ਬੰਗਾਲ ਵਿਚ ਵੋਟਰ ਸੂਚੀ ਦੀ ‘ਵਿਸ਼ੇਸ਼ ਤੀਬਰ ਸੋਧ’ (ਐਸ.ਆਈ.ਆਰ.) ਦਾ ਸ਼ੁਰੂ ਤੋਂ ਹੀ ਵਿਰੋਧ ਕੀਤਾ ਸੀ ਤੇ ਦੋਸ਼ ਲਾਇਆ ਕਿ ਇਸ ਪ੍ਰਕਿਰਿਆ ਨੂੰ ਚੋਣ ਕਮਿਸ਼ਨ ਵਲੋਂ ਕੇਂਦਰੀਕ੍ਰਿਤ ਕੀਤਾ ਗਿਆ ਸੀ।

Ad Position 22
No active advertisement
ਪਿਛਲੀ ਖ਼ਬਰ ਸਰਕਾਰ ਵਲੋਂ ਖੰਡ ਡੀਲਰਾਂ ਲਈ ਨਵੀਂ ਸੌਗਾਤ, ਸਟਾਕ ਦੀ ਸੀਮਾ ਘਟਾ ਕੇ 1,000 ਕੁਇੰਟਲ ਕੀਤੀ ਅਗਲੀ ਖ਼ਬਰ ਪਿਊਸ਼ ਗੋਇਲ ਨੇ ਅਮਰੀਕੀ ਹਮਰੁਤਬਾ ਨਾਲ ਕੀਤੀ ਮੁਲਾਕਾਤ
Ad Position 24