02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਪ੍ਰਧਾਨ ਮੰਤਰੀ ਮੋਦੀ ਤੇ ਰਾਸ਼ਟਰਪਤੀ ਮੁਰਮੂ ਸਮੇਤ ਵੱਖ ਵੱਖ ਨੇਤਾਵਾਂ ਨੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

ਨਵੀਂ ਦਿੱਲੀ, 2 ਅਕਤੂਬਰ- ਦੇਸ਼ ਅੱਜ ਮਹਾਤਮਾ ਗਾਂਧੀ ਦੀ 157ਵੀਂ ਜੈਯੰਤੀ ਮਨਾ ਰਿਹਾ ਹੈ। ਗਾਂਧੀ ਜੈਯੰਤੀ ਦੇ ਮੌਕੇ 'ਤੇ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਨਵੀਂ ਦਿੱਲੀ ਦੇ ਰਾਜਘਾਟ ਦਾ ਦੌਰਾ ਕੀਤਾ ਅਤੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕੀਤੀ।

Ad Position 21
No active advertisement
ਅਜੀਤ ਡੈਸਕ 02-10-2026

ਨਵੀਂ ਦਿੱਲੀ, 2 ਅਕਤੂਬਰ- ਦੇਸ਼ ਅੱਜ ਮਹਾਤਮਾ ਗਾਂਧੀ ਦੀ 157ਵੀਂ ਜੈਯੰਤੀ ਮਨਾ ਰਿਹਾ ਹੈ। ਗਾਂਧੀ ਜੈਯੰਤੀ ਦੇ ਮੌਕੇ 'ਤੇ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਨਵੀਂ ਦਿੱਲੀ ਦੇ ਰਾਜਘਾਟ ਦਾ ਦੌਰਾ ਕੀਤਾ ਅਤੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਤੋਂ ਬਾਅਦ ਗਾਂਧੀ ਸਮਾਧੀ 'ਤੇ ਇਕ ਅੰਤਰ-ਧਰਮ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਵਿਚ ਵੱਖ-ਵੱਖ ਧਰਮਾਂ ਦੇ ਪ੍ਰਤੀਨਿਧੀਆਂ ਨੇ ਪ੍ਰਾਰਥਨਾ ਕੀਤੀ ਅਤੇ ਮਹਾਤਮਾ ਗਾਂਧੀ ਦੇ ਸੱਚ ਅਤੇ ਅਹਿੰਸਾ ਦੇ ਸੰਦੇਸ਼ ਨੂੰ ਯਾਦ ਕੀਤਾ।

ਪ੍ਰਧਾਨ ਮੰਤਰੀ ਤੋਂ ਇਲਾਵਾ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ, ਲੋਕ ਸਭਾ ਸਪੀਕਰ ਓਮ ਬਿਰਲਾ ਅਤੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨੇ ਵੀ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕੀਤੀ।

Ad Position 22
No active advertisement
ਪਿਛਲੀ ਖ਼ਬਰ ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਨੇੜਿਓਂ 5 ਪਿਸਟਲ, 10 ਮੈਗਜ਼ੀਨ ਤੇ ਜਿੰਦਾ ਕਾਰਤੂਸ ਬਰਾਮਦ ਅਗਲੀ ਖ਼ਬਰ ⭐️ਮਾਣਕ ਮੋਤੀ ⭐️
Ad Position 24