02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

‘ਬੰਦੀ ਸਿੰਘ ਰਿਹਾਈ ਮਾਰਚ’ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਲਈ ਹੋਇਆ ਰਵਾਨਾ

ਫ਼ਤਹਿਗੜ੍ਹ ਸਾਹਿਬ, 2 ਅਕਤੂਬਰ (ਬਲਜਿੰਦਰ ਸਿੰਘ)-ਕੌਮੀ ਇਨਸਾਫ਼ ਮੋਰਚੇ ਵਲੋਂ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਪੰਜ ਪਿਆਰਿਆਂ ਅਤੇ ਨਸਾਨਚੀ ਸਿੰਘਾਂ ਦੀ ਅਗਵਾਈ ਹੇਠ ਬੰਦੀ ਸਿੰਘ ਰਿਹਾਈ ਮਾਰਚ ਤਖ਼ਤ ਸ੍ਰੀ ਦਮਦਮਾ ਸਾਹਿਬ ਲਈ ਸੰਗਤੀ ਰੂਪ ਵਿਚ ਅਰਦਾਸ ਕਰਨ ਤੋਂ ਬਾਅਦ ਰਵਾਨਾ ਹੋਇਆ।

Ad Position 21
No active advertisement
ਅਜੀਤ ਡੈਸਕ 02-10-2026

ਫ਼ਤਹਿਗੜ੍ਹ ਸਾਹਿਬ, 2 ਅਕਤੂਬਰ (ਬਲਜਿੰਦਰ ਸਿੰਘ)-ਕੌਮੀ ਇਨਸਾਫ਼ ਮੋਰਚੇ ਵਲੋਂ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ  ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਪੰਜ ਪਿਆਰਿਆਂ ਅਤੇ ਨਸਾਨਚੀ ਸਿੰਘਾਂ ਦੀ ਅਗਵਾਈ ਹੇਠ ਬੰਦੀ ਸਿੰਘ ਰਿਹਾਈ ਮਾਰਚ ਤਖ਼ਤ ਸ੍ਰੀ ਦਮਦਮਾ ਸਾਹਿਬ ਲਈ ਸੰਗਤੀ ਰੂਪ ਵਿਚ ਅਰਦਾਸ ਕਰਨ ਤੋਂ ਬਾਅਦ ਰਵਾਨਾ ਹੋਇਆ। ਇਸ ਬੰਦੀ ਸਿੰਘ ਰਿਹਾਈ ਮਾਰਚ ਵਿਚ ਖਾਸ ਗੱਲ ਇਹ ਰਹੀ ਕਿ ਸ਼੍ਰੋਮਣੀ ਅਕਾਲੀ ਦਲ (ਬ), ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ), ਅਕਾਲੀ ਦਲ ਵਾਰਿਸ ਪੰਜਾਬ ਦੇ, ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਮੁੱਖ ਆਗੂ ਸਿਆਸੀ ਮੱਤਭੇਦਾਂ ਤੋਂ ਉੱਪਰ ਉੱਠ ਕੇ ਇਸ ਵਿਚ ਸ਼ਾਮਿਲ ਸਨ।

ਇਸ ਤੋਂ ਇਲਾਵਾ ਵੱਖ -ਵੱਖ ਕਿਸਾਨ ਜਥੇਬੰਦੀਆਂ ਅਤੇ ਪੰਥਕ ਜਥੇਬੰਦੀਆਂ ਦੇ ਮੁਖੀਆਂ ਸਮੇਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਸ਼ਾਮਿਲ ਸਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਤੇ ਕੌਮੀ ਇਨਸਾਫ਼ ਮੋਰਚਾ ਦੇ ਆਗੂ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਹ ਮਾਰਚ ਪਹਿਲੇ ਪੜਾਅ ਵਿਚ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਆਰੰਭ ਹੋ ਕੇ ਵੱਖ ਵੱਖ ਨਗਰਾਂ ਸ਼ਹਿਰਾਂ ਚੋਂ ਹੁੰਦਾ ਹੋਇਆ ਰਾਤ ਵਿਸ਼ਰਾਮ ਗੁਰਦੁਆਰਾ ਸ੍ਰੀ ਨਾਨਕੇਆਣਾ ਸਾਹਿਬ ਸੰਗਰੂਰ ਵਿਖੇ ਹੋਵੇਗਾ। ਜਥੇਦਾਰ ਪੰਜੋਲੀ ਨੇ ਦੱਸਿਆ ਕਿ ਅਗਲੇ ਪੜਾਅ ਵਿਚ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ‘ਬੰਦੀ ਸਿੰਘ ਰਿਹਾਈ ਮਾਰਚ’ ਦੀ ਸਮਾਪਤੀ ਹੋਵੇਗੀ। ਇਸ ਮਾਰਚ ਦਾ ਮੁੱਖ ਮਕਸਦ ਬੰਦੀ ਸਿੰਘਾਂ ਦੀ ਰਿਹਾਈ ਲਈ ਵੱਡੇ ਸੰਘਰਸ਼ ਨੂੰ ਸਫਲ ਬਣਾਉਣ ਲਈ ਸੰਗਤਾਂ ਨੂੰ ਸੁਨੇਹਾ ਦੇਣਾ ਹੈ। ਇਸ ਮੌਕੇ ਕੌਮੀ ਇਨਸਾਫ਼ ਮੋਰਚਾ ਦੇ ਆਗੂ ਪਾਲ ਸਿੰਘ ਫਰਾਂਸ, ਗੁਰਦੀਪ ਸਿੰਘ ਬਠਿੰਡਾ, ਕਰਨੈਲ ਸਿੰਘ ਪੰਜੋਲੀ, ਸਿਮਰਨਜੀਤ ਸਿੰਘ ਮਾਨ, ਬਾਪੂ ਤਰਸੇਮ ਸਿੰਘ ਮਨਪ੍ਰੀਤ ਸਿੰਘ ਇਆਲੀ, ਸੰਤ ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਬਲਜੀਤ ਸਿੰਘ ਭੁੱਟਾ, ਜਥੇਦਾਰ ਅਵਤਾਰ ਸਿੰਘ ਰਿਆ, ਭਾਈ ਰਵਿੰਦਰ ਸਿੰਘ ਖਾਲਸਾ, ਰਣਬੀਰ ਸਿੰਘ ਪੁਨੀਆ, ਨਿਹੰਗ ਜਥੇਬੰਦੀਆਂ ਦੇ ਆਗੂ ਵੀ ਵੱਡੀ ਗਿਣਤੀ ਵਿਚ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਅਜਨਾਲਾ ’ਚ ਕਿਸਾਨਾਂ ਦੇ ਟਰਾਂਸਫਾਰਮਰਾਂ ਵਿੱਚੋਂ ਤੇਲ ਚੋਰੀ ਦੇ ਮਾਮਲੇ ਨੇ ਮਚਾਇਆ ਹੜਕੰਪ, ਕਿਸਾਨਾਂ ਨੇ ਵਿਅਕਤੀ ਨੂੰ ਕਾਬ... ਅਗਲੀ ਖ਼ਬਰ ਦਾਣਾ ਮੰਡੀ ਢਿਲਵਾਂ ਵਿਖੇ ਝੋਨੇ ਦੀ ਸਰਕਾਰੀ ਖਰੀਦ ਹੋਈ ਸ਼ੁਰੂ
Ad Position 24