02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਅਜਨਾਲਾ ’ਚ ਕਿਸਾਨਾਂ ਦੇ ਟਰਾਂਸਫਾਰਮਰਾਂ ਵਿੱਚੋਂ ਤੇਲ ਚੋਰੀ ਦੇ ਮਾਮਲੇ ਨੇ ਮਚਾਇਆ ਹੜਕੰਪ, ਕਿਸਾਨਾਂ ਨੇ ਵਿਅਕਤੀ ਨੂੰ ਕਾਬੂ ਕਰ ਪੁਲਿਸ ਹਵਾਲੇ ਕੀਤਾ

ਅਜਨਾਲਾ, (ਅੰਮ੍ਰਿਤਸਰ), 2 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਸ਼ਹਿਰ ਅੰਦਰ ਅੱਜ ਉਸ ਸਮੇਂ ਮਾਹੌਲ ਗਰਮਾ ਗਿਆ, ਜਦੋਂ ਪਿੰਡ ਅੰਬ ਕੋਟਲੀ ਦੇ ਕੁਝ ਕਿਸਾਨਾਂ ਵਲੋਂ ਤੇਲ ਚੋਰੀ ਦੇ ਮਾਮਲੇ ਵਿਚ ਇਕ ਵਿਅਕਤੀ ਨੂੰ ਕਾਬੂ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ। ਕਿਸਾਨਾਂ ਵਲੋਂ ਦਾਅਵਾ ਕੀਤਾ ਗਿਆ ਕਿ ਉਕਤ ਵਿਅਕਤੀ ਵਲੋਂ ਕਥਿਤ ਤੌਰ ’ਤੇ ਚੋਰੀ ਦਾ ਤੇਲ ਖਰੀਦ ਕੇ ਆਪਣੇ ਘਰ ਵਿਚ ਇਕੱਠਾ ਕੀਤਾ ਜਾਂਦਾ ਸੀ।

Ad Position 21
No active advertisement
ਅਜੀਤ ਡੈਸਕ 02-10-2026

ਅਜਨਾਲਾ, (ਅੰਮ੍ਰਿਤਸਰ), 2 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਸ਼ਹਿਰ ਅੰਦਰ ਅੱਜ ਉਸ ਸਮੇਂ ਮਾਹੌਲ ਗਰਮਾ ਗਿਆ, ਜਦੋਂ ਪਿੰਡ ਅੰਬ ਕੋਟਲੀ ਦੇ ਕੁਝ ਕਿਸਾਨਾਂ ਵਲੋਂ ਤੇਲ ਚੋਰੀ ਦੇ ਮਾਮਲੇ ਵਿਚ ਇਕ ਵਿਅਕਤੀ ਨੂੰ ਕਾਬੂ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ। ਕਿਸਾਨਾਂ ਵਲੋਂ ਦਾਅਵਾ ਕੀਤਾ ਗਿਆ ਕਿ ਉਕਤ ਵਿਅਕਤੀ ਵਲੋਂ ਕਥਿਤ ਤੌਰ ’ਤੇ ਚੋਰੀ ਦਾ ਤੇਲ ਖਰੀਦ ਕੇ ਆਪਣੇ ਘਰ ਵਿਚ ਇਕੱਠਾ ਕੀਤਾ ਜਾਂਦਾ ਸੀ। ਮਿਲੀ ਜਾਣਕਾਰੀ ਅਨੁਸਾਰ ਕਿਸਾਨਾਂ ਨੂੰ ਜਦੋਂ ਇਸ ਸਬੰਧੀ ਪਤਾ ਲੱਗਾ ਤਾਂ ਵੱਡੀ ਗਿਣਤੀ ਵਿੱਚ ਇਲਾਕੇ ਦੇ ਕਿਸਾਨ ਅਜਨਾਲਾ ਵਿਖੇ ਮੌਕੇ ’ਤੇ ਪਹੁੰਚ ਗਏ। ਉਨ੍ਹਾਂ ਵੱਲੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ, ਜਿਸ ਤੋਂ ਬਾਅਦ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਅਤੇ ਤੇਲ ਖਰੀਦਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸ਼ਮਸ਼ੇਰ ਸਿੰਘ ਨੂੰ ਪੁਲਿਸ ਹਿਰਾਸਤ ਵਿਚ ਲੈ ਲਿਆ।

ਵੱਖ ਵੱਖ ਕਿਸਾਨਾਂ ਵਲੋਂ ਦੋਸ਼ ਲਗਾਏ ਗਏ ਕਿ ਸ਼ਮਸ਼ੇਰ ਸਿੰਘ ਵਲੋਂ ਕਥਿਤ ਤੌਰ ’ਤੇ ਚੋਰੀ ਦਾ ਤੇਲ ਖਰੀਦ ਕੇ ਆਪਣੀਆਂ ਗੱਡੀਆਂ ਵਿਚ ਵਰਤਿਆ ਜਾਂਦਾ ਸੀ। ਉਨ੍ਹਾਂ ਦੱਸਿਆ ਕਿ ਉਸ ਦੇ ਘਰ ਵਿਚ ਲੋਹੇ ਦੇ ਡਰਮਾਂ, ਟੈਂਕੀਆਂ, ਖੰਡ ਵਾਲੀਆਂ ਬੋਰੀਆਂ ਅਤੇ ਪਲਾਸਟਿਕ ਦੇ ਲਿਫਾਫਿਆਂ ਵਿਚ ਵੱਡੀ ਮਾਤਰਾ ਵਿਚ ਤੇਲ ਸਟੋਰ ਕਰਕੇ ਰੱਖਿਆ ਹੋਇਆ ਸੀ। ਕਿਸਾਨਾਂ ਵਲੋਂ ਘਰ ਵਿਚੋਂ ਹਜ਼ਾਰਾਂ ਲੀਟਰ ਤੇਲ ਬਰਾਮਦ ਹੋਣ ਦਾ ਵੀ ਦਾਅਵਾ ਕੀਤਾ ਗਿਆ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਐਸ.ਐਚ.ਓ. ਸਬ-ਇੰਸਪੈਕਟਰ ਨਰਿੰਦਰ ਸਿੰਘ ਪੁਲਿਸ ਕਰਮਚਾਰੀਆਂ ਸਮੇਤ ਮੌਕੇ ’ਤੇ ਪਹੁੰਚੇ। ਪੁਲਿਸ ਵਲੋਂ ਸ਼ਮਸ਼ੇਰ ਸਿੰਘ ਸਮੇਤ ਇਕ ਹੋਰ ਨੌਜਵਾਨ ਨੂੰ ਹਿਰਾਸਤ ਵਿਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸੰਬੰਧੀ ਐਸ.ਐਚ.ਓ. ਨਰਿੰਦਰ ਸਿੰਘ ਨੇ ਕਿਹਾ ਕਿ ਪੁਲਿਸ ਵਲੋਂ ਪੂਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਜੇਕਰ ਤੇਲ ਚੋਰੀ ਵਿਚ ਕਿਸੇ ਵਿਅਕਤੀ ਦੀ ਸ਼ਮੂਲੀਅਤ ਸਾਹਮਣੇ ਆਉਂਦੀ ਹੈ ਤਾਂ ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। 

ਉਨ੍ਹਾਂ ਕਿਹਾ ਕਿ ਤੇਲ ਚੋਰੀ ਵਿਚ ਸ਼ਾਮਿਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਪੁਲਿਸ ਵਲੋਂ ਬਰਾਮਦ ਕੀਤੇ ਗਏ ਤੇਲ ਦੀ ਮਾਤਰਾ, ਇਸ ਦੇ ਸਰੋਤ ਅਤੇ ਕਥਿਤ ਚੋਰੀ ਨਾਲ ਸੰਬੰਧਿਤ ਹੋਰ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ। ਮਾਮਲੇ ਦੀ ਅਗਲੀ ਕਾਰਵਾਈ ਪੁਲਿਸ ਜਾਂਚ ਪੂਰੀ ਹੋਣ ਤੋਂ ਬਾਅਦ ਸਾਹਮਣੇ ਆਵੇਗੀ।

Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਨੇ ਕੈਪਟਨ ਸਮਿਤ ਨੂੰ ਕੀਤੀ ਵੀਡੀਓ ਕਾਲ ਅਗਲੀ ਖ਼ਬਰ ‘ਬੰਦੀ ਸਿੰਘ ਰਿਹਾਈ ਮਾਰਚ’ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਲਈ ਹੋਇਆ ਰਵਾਨਾ
Ad Position 24