ਚੰਡੀਗੜ੍ਹ, 2 ਅਕਤੂਬਰ (ਕੁਲਦੀਪ ਸਿੰਘ ਲੋਹਟ)- ਅਦਾਰਾ ਅਜੀਤ ਦੇ ਵੈੱਬ ਟੀ.ਵੀ ਦੇ ਪੱਤਰਕਾਰ ਕੁਲਦੀਪ ਸਿੰਘ ਲੋਹਟ ਦੇ ਪੁੱਤਰ ਅਮਨਪ੍ਰੀਤ ਸਿੰਘ ਨੇ ਜਰਖੜ ਹਾਕੀ ਅਕੈਡਮੀ ਵਲੋਂ ਅੰਡਰ-17 ਵਰਗ ਵਜੋਂ ‘ਖੇਡਾਂ ਵਤਨ ਪੰਜਾਬ ਦੀਆਂ’ 'ਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਜ਼ਿਲ੍ਹਾ ਪੱਧਰ ’ਤੇ ਪਹਿਲਾ ਸਥਾਨ ਹਾਸਲ ਕਰਕੇ ਗੋਲਡ ਮੈਡਲ ਆਪਣੇ ਨਾਮ ਕੀਤਾ ਹੈ। ਅਮਨਪ੍ਰੀਤ ਸਿੰਘ ਦੀ ਇਹ ਪ੍ਰਾਪਤੀ ਕੁਲਦੀਪ ਸਿੰਘ ਲੋਹਟ ਅਤੇ ਅਜੀਤ ਪਰਿਵਾਰ ਲਈ ਵੀ ਮਾਣ ਦੀ ਗੱਲ ਹੈ।
ਅਮਨਪ੍ਰੀਤ ਸਿੰਘ ਤੋਂ ਭਵਿੱਖ ਵਿਚ ਹੋਰ ਵੱਡੀਆਂ ਖੇਡ ਪ੍ਰਾਪਤੀਆਂ ਦੀਆਂ ਢੇਰ ਸਾਰੀਆਂ ਉਮੀਦਾਂ ਹਨ ਅਤੇ ਕਾਮਨਾ ਹੈ ਕਿ ਅਮਨਪ੍ਰੀਤ ਸਿੰਘ ਆਪਣੀ ਮਿਹਨਤ ਤੇ ਖੇਡ ਪ੍ਰਤਿਭਾ ਦੇ ਦਮ ’ਤੇ ਆਪਣੇ ਮਾਪਿਆਂ ਪਿੰਡ, ਜ਼ਿਲ੍ਹੇ ਅਤੇ ਪੰਜਾਬ ਦਾ ਨਾਮ ਕੌਮੀ ਤੇ ਕੌਮਾਂਤਰੀ ਪੱਧਰ ’ਤੇ ਰੌਸ਼ਨ ਕਰੇ।