02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਪਰਗਟ ਸਿੰਘ ਨੂੰ ਬਣਾਇਆ ਗਿਆ ਪੰਜਾਬ ਦਾ ਕਾਂਗਰਸ ਪ੍ਰਧਾਨ

ਚੰਡੀਗੜ੍ਹ, 2 ਅਕਤੂਬਰ- ਕਾਂਗਰਸ ਵਿਚ ਨਵੇਂ ਪ੍ਰਧਾਨ ਨੂੰ,..

Ad Position 21
No active advertisement
ਅਜੀਤ ਡੈਸਕ 02-10-2026

ਚੰਡੀਗੜ੍ਹ, 2 ਅਕਤੂਬਰ-  ਕਾਂਗਰਸ ਵਿਚ ਨਵੇਂ ਪ੍ਰਧਾਨ ਨੂੰ ਚੁਣ ਲਿਆ ਗਿਆ ਹੈ। ਪਰਗਟ ਸਿੰਘ ਨੂੰ ਵੱਡੀ ਜਿੰਮੇਵਾਰੀ ਦਿੰਦੇ ਹੋਏ ਪੰਜਾਬ ਦਾ ਕਾਂਗਰਸ ਪ੍ਰਧਾਨ ਬਣਾਇਆ ਗਿਆ। ਦੱਸ ਦਈਏ ਕਿ ਕੁੱਝ ਦਿਨ ਪਹਿਲਾਂ ਹੀ ਰਾਜਾ ਵੜਿੰਗ ਨੇ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਹੁਣ ਪਰਗਟ ਸਿੰਘ ਨੂੰ ਪ੍ਰਧਾਨ ਚੁਣ ਲਿਆ ਗਿਆ ਹੈ।

ਕਾਂਗਰਸ ਹਾਈ ਕਮਾਂਡ ਵਲੋਂ ਜਲੰਧਰ ਕੈਂਟ ਤੋਂ ਵਿਧਾਇਕ ਅਤੇ ਸਾਬਕਾ ਭਾਰਤੀ ਹਾਕੀ ਕਪਤਾਨ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਹ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਥਾਂ ਇਹ ਜ਼ਿੰਮੇਵਾਰੀ ਸੰਭਾਲਣਗੇ।

5 ਮਾਰਚ 1965 ਨੂੰ ਜਲੰਧਰ ਦੇ ਮਿੱਠਾਪੁਰ ਵਿਚ ਜਨਮੇ ਪ੍ਰਗਟ ਸਿੰਘ ਨੇ ਹਾਕੀ ਦੇ ਮੈਦਾਨ ਵਿਚ ਦੇਸ਼ ਦਾ ਨਾਮ ਰੌਸ਼ਨ ਕੀਤਾ। ਉਹ 1992 ਬਾਰਸੀਲੋਨਾ ਅਤੇ 1996 ਐਟਲਾਂਟਾ ਓਲੰਪਿਕ ਖੇਡਾਂ ਵਿਚ ਭਾਰਤੀ ਹਾਕੀ ਟੀਮ ਦੇ ਕਪਤਾਨ ਰਹੇ। ਇਸ ਤੋਂ ਪਹਿਲਾਂ ਉਹ 1988 ਸਿਓਲ ਓਲੰਪਿਕ ਵਿਚ ਵੀ ਭਾਰਤ ਦੀ ਨੁਮਾਇੰਦਗੀ ਕਰ ਚੁੱਕੇ ਸਨ।

ਹਾਕੀ ਵਿਚ ਸ਼ਾਨਦਾਰ ਯੋਗਦਾਨ ਲਈ ਉਨ੍ਹਾਂ ਨੂੰ 1989 ਵਿਚ ਅਰਜੁਨ ਐਵਾਰਡ ਅਤੇ 1998 ਵਿਚ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ। ਖੇਡ ਤੋਂ ਬਾਅਦ ਉਨ੍ਹਾਂ ਨੇ ਸਿਆਸਤ ਵਿਚ ਕਦਮ ਰੱਖਿਆ ਅਤੇ ਜਲੰਧਰ ਕੈਂਟ ਤੋਂ ਵਿਧਾਇਕ ਚੁਣੇ ਗਏ।

2021 ਵਿਚ ਉਹ ਪੰਜਾਬ ਸਰਕਾਰ ਵਿਚ ਖੇਡਾਂ, ਸਿੱਖਿਆ ਅਤੇ ਐਨ.ਆਰ.ਆਈ. ਮਾਮਲਿਆਂ ਨਾਲ ਸਬੰਧਤ ਮੰਤਰੀ ਵੀ ਰਹੇ। ਹੁਣ ਪੰਜਾਬ ਕਾਂਗਰਸ ਦੀ ਕਮਾਨ ਮਿਲਣ ਨਾਲ ਉਨ੍ਹਾਂ ਦੇ ਸਾਹਮਣੇ ਸੰਗਠਨ ਨੂੰ ਇਕਜੁੱਟ ਕਰਨ ਅਤੇ ਆਉਣ ਵਾਲੀਆਂ ਚੋਣਾਂ ਲਈ ਪਾਰਟੀ ਨੂੰ ਤਿਆਰ ਕਰਨ ਲਈ ਅਹਿਮ ਭੂਮਿਕਾ ਨਿਭਾਉਣਗੇ

Ad Position 22
No active advertisement
ਪਿਛਲੀ ਖ਼ਬਰ ਐਸ.ਐਸ.ਪੀ. ਜਲੰਧਰ ਦਿਹਾਤੀ ਵਲੋਂ ਜ਼ਿਲ੍ਹਾ ਕਰਾਈਮ ਰਿਵਿਊ ਮੀਟਿੰਗ ਦੀ ਅਗਵਾਈ ਅਗਲੀ ਖ਼ਬਰ ਤੀਰਅੰਦਾਜ਼ੀ ਅਤੇ ਹਾਕੀ ਟੀਮਾਂ ਨੇ ਰਚਿਆ ਇਤਿਹਾਸ, ਭਾਰਤ ਨੇ ਜਿੱਤੇ 6 ਸੋਨ ਤਗਮੇ
Ad Position 24