03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਬੰਦੀ ਸਿੰਘ ਰਿਹਾਈ ਮਾਰਚ ਤਖ਼ਤ ਸ੍ਰੀ ਦਮਦਮਾ ਸਾਹਿਬ ਪਹੁੰਚ ਕੇ ਹੋਇਆ ਸੰਪੰਨ

ਤਲਵੰਡੀ ਸਾਬੋ (ਬਠਿੰਡਾ), 3 ਅਕਤੂਬਰ (ਰਣਜੀਤ ਸਿੰਘ ਰਾਜੂ)- ਕੌਮੀ ਇਨਸਾਫ਼ ਮੋਰਚੇ ਵਲੋਂ ਜੇਲ੍ਹਾਂ ਵਿਚ ਬੰਦ ਬੰਦੀ ਸਿੰਘਾਂ ਦੀ...

Ad Position 21
No active advertisement
ਅਜੀਤ ਡੈਸਕ 03-10-2026

ਤਲਵੰਡੀ ਸਾਬੋ (ਬਠਿੰਡਾ), 3 ਅਕਤੂਬਰ (ਰਣਜੀਤ ਸਿੰਘ ਰਾਜੂ)- ਕੌਮੀ ਇਨਸਾਫ਼ ਮੋਰਚੇ ਵਲੋਂ ਜੇਲ੍ਹਾਂ ਵਿਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਬੀਤੇ ਕੱਲ ਗੁਰਦਵਾਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਆਰੰਭ ਕੀਤਾ ' ਬੰਦੀ ਸਿੰਘ ਰਿਹਾਈ ਮਾਰਚ ' ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਪਹੁੰਚ ਕੇ ਸੰਪੰਨ ਹੋ ਗਿਆ ਹੈ। ਪੰਜ ਪਿਆਰਿਆਂ, ਪੰਜ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਤਖ਼ਤ ਸਾਹਿਬ ਪੁੱਜਣ ਤੇ ਮਾਰਚ ਵਿਚ ਸ਼ਾਮਿਲ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕਰਕੇ ਤਖ਼ਤ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਮਾਰਚ ਦੀ ਸਮਾਪਤੀ ਦੀ ਅਰਦਾਸ ਕੀਤੀ।

ਮਾਰਚ ਨਾਲ ਭਾਈ ਜਗਤਾਰ ਸਿੰਘ ਹਵਾਰਾ ਦੇ ਪਿਤਾ, ਭਾਈ ਕਰਨੈਲ ਸਿੰਘ ਪੰਜੋਲੀ, ਭਾਈ ਗੁਰਦੀਪ ਸਿੰਘ ਬਠਿੰਡਾ, ਭਾਈ ਮਿੱਠੂ ਸਿੰਘ ਕਾਹਨੇਕੇ ਤੋਂ ਇਲਾਵਾ ਵੱਡੀ ਗਿਣਤੀ ਵਿਚ ਸਿੱਖ ਆਗੂ ਸ਼ਾਮਿਲ ਸਨ।

Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਵਲੋਂ ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ ਨੂੰ ਕੀਤਾ ਪਾਰਟੀ ਵਿਚੋਂ ਕੀਤਾ ਬਰਖ਼ਾਸਤ ਅਗਲੀ ਖ਼ਬਰ ਸ੍ਰੀ ਪਟਨਾ ਸਾਹਿਬ ’ਚ ਲੰਗਰ ਤੇ ਸਰਾਵਾਂ ਦੀ ਸੇਵਾ ’ਚ ਜੁਟੇ ਸੰਤ ਭੂਰੀ ਵਾਲੇ
Ad Position 24