ਅਜਨਾਲਾ (ਅੰਮ੍ਰਿਤਸਰ), 4 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ) - ਹਾਲ ਹੀ 'ਚ ਜਾਪਾਨ ਵਿਚ ਹੋਈਆਂ ਏਸ਼ਿਆਈ ਖੇਡਾਂ ਵਿਚ ਭਾਰਤੀ ਮਹਿਲਾ ਹਾਕੀ ਟੀਮ ਵਲੋਂ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ ਜਿੱਤਣ ਵਾਲੀ ਪੰਜਾਬ ਦੀ ਇਕਲੌਤੀ ਖਿਡਾਰਨ ਬਲਜੀਤ ਕੌਰ ਦਾ ਅੱਜ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ (ਅੰਮ੍ਰਿਤਸਰ) ਪਹੁੰਚਣ 'ਤੇ ਪਰਿਵਾਰਿਕ ਮੈਂਬਰਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਤਰਨਤਾਰਨ ਜ਼ਿਲ੍ਹੇ ਦੇ ਪਿੰਡ ਕੱਕਾ ਕਡਿਆਲਾ ਨਾਲ ਸੰਬੰਧਿਤ ਬਲਜੀਤ ਕੌਰ ਦੇ ਰਾਜਾਸਾਂਸੀ ਹਵਾਈ ਅੱਡਾ ਪਹੁੰਚਣ ’ਤੇ ਪਰਿਵਾਰਿਕ ਮੈਂਬਰਾਂ, ਖੇਡ ਪ੍ਰੇਮੀਆਂ ਅਤੇ ਇਲਾਕਾ ਵਾਸੀਆਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਨਿੱਘਾ ਸਵਾਗਤ ਕੀਤਾ ਗਿਆ ਅਤੇ ਢੋਲ ਦੀ ਤਾਲ ਤੇ ਭੰਗੜੇ ਵੀ ਪਾਏ ਗਏ। ਇਸ ਮੌਕੇ ਬਲਜੀਤ ਕੌਰ ਦੇ ਪਰਿਵਾਰਿਕ ਮੈਂਬਰਾਂ ਤੋਂ ਇਲਾਵਾ ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ, ਕੋਚ ਮਨਜੀਤ ਕੌਰ ਅਤੇ ਕੋਚ ਸੁਖਮਿੰਦਰ ਸਿੰਘ ਵੀ ਮੌਜੂਦ ਸਨ, ਜਿਨ੍ਹਾਂ ਵੱਲੋਂ ਬਲਜੀਤ ਕੌਰ ਦਾ ਭਰਵਾਂ ਸਵਾਗਤ ਕੀਤਾ ਗਿਆ। ਜ਼ਿਲ੍ਹਾ ਖੇਡ ਅਫਸਰ ਗੁਰਪ੍ਰੀਤ ਸਿੰਘ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਡੇ ਲਈ ਬੜੇ ਮਾਣ ਵਾਲੀ ਗੱਲ ਹੈ ਕਿ ਪੰਜਾਬ ਦੀ ਹੋਣਹਾਰ ਧੀ ਬਲਜੀਤ ਕੌਰ ਨੇ ਹਾਕੀ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਤੇ ਹੋਰਨਾਂ ਧੀਆਂ ਨੂੰ ਵੀ ਬਲਜੀਤ ਕੌਰ ਤੋਂ ਪ੍ਰੇਰਨਾ ਲੈ ਕੇ ਖੇਡਾਂ ਦੇ ਖੇਤਰ ਵਿਚ ਅੱਗੇ ਵਧਣਾ ਚਾਹੀਦਾ ਹੈ।
ਤਾਜ਼ਾ ਖ਼ਬਰਾਂ
Free
ਏਸ਼ਿਆਈ ਖੇਡਾਂ ਦੀ ਸੋਨ ਤਗਮਾ ਜੇਤੂ ਬਲਜੀਤ ਕੌਰ ਦਾ ਰਾਜਾਸਾਂਸੀ ਹਵਾਈ ਅੱਡੇ ’ਤੇ ਨਿੱਘਾ ਸਵਾਗਤ
ਅਜਨਾਲਾ (ਅੰਮ੍ਰਿਤਸਰ), 4 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ) - ਹਾਲ ਹੀ 'ਚ ਜਾਪਾਨ ਵਿਚ ਹੋਈਆਂ ਏਸ਼ਿਆਈ ਖੇਡਾਂ ਵਿਚ ਭਾਰਤੀ ਮਹਿਲਾ ਹਾਕੀ ਟੀਮ ਵਲੋਂ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ...
ਅਜੀਤ ਡੈਸਕ
04-10-2026