ਫ਼ਰੀਦਕੋਟ, 4 ਅਕਤੂਬਰ - ਐੱਸ.ਐੱਸ.ਪੀ. ਫ਼ਰੀਦਕੋਟ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਫ਼ਰੀਦਕੋਟ ਪੁਲਿਸ ਵਲੋਂ ਡੀ.ਐੱਸ.ਪੀ. ਜੈਤੋ ਅਤੇ ਮੁੱਖ ਅਫ਼ਸਰ ਥਾਣਾ ਜੈਤੋ ਦੀ ਅਗਵਾਈ ਹੇਠ ਨਿਊ ਗੰਗਸਰ ਸਪੋਰਟਸ ਕਲੱਬ, ਜੈਤੋ ਦੇ ਸਹਿਯੋਗ ਨਾਲ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ।
ਇਸ ਮੌਕੇ ਡੀ.ਐੱਸ.ਪੀ. ਜੈਤੋ ਅਤੇ ਮੁੱਖ ਅਫ਼ਸਰ ਥਾਣਾ ਜੈਤੋ ਨੇ ਖੁਦ ਸਾਈਕਲਿੰਗ ਵਿਚ ਸ਼ਮੂਲੀਅਤ ਕਰਕੇ ਨੌਜਵਾਨਾਂ ਦਾ ਹੌਸਲਾ ਵਧਾਇਆ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ, ਕਸਰਤ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ।
ਉਨ੍ਹਾਂ ਕਿਹਾ ਕਿ ਐੱਸ.ਐੱਸ.ਪੀ. ਫ਼ਰੀਦਕੋਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਫ਼ਰੀਦਕੋਟ ਪੁਲਿਸ ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਗਤੀਵਿਧੀਆਂ ਵੱਲ ਲਿਜਾਣ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਪੁਲਿਸ-ਪਬਲਿਕ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਲਈ ਵਚਨਬੱਧ ਹੈ।
ਸਾਡਾ ਸੰਕਲਪ – ਨਸ਼ਿਆਂ ਨੂੰ ਨਾਂਹ, ਖੇਡਾਂ ਨੂੰ ਹਾਂ!
ਸਾਈਕਲ ਚਲਾਓ – ਸਿਹਤ ਬਣਾਓ – ਨਸ਼ਾ ਮੁਕਤ ਪੰਜਾਬ ਬਣਾਓ!
ਤਾਜ਼ਾ ਖ਼ਬਰਾਂ
Free
ਨੌਜਵਾਨੀ ਨੂੰ ਖੇਡਾਂ ਨਾਲ ਜੋੜਨ/ਨਸ਼ਿਆਂ ਵਿਰੁੱਧ ਜਨ-ਜਾਗਰੂਕਤਾ ਪੈਦਾ ਕਰਨ ਲਈ ਫ਼ਰੀਦਕੋਟ ਪੁਲਿਸ ਵਲੋਂ ਸਾਈਕਲ ਰੈਲੀ ਦਾ ਆਯੋਜਨ
ਫ਼ਰੀਦਕੋਟ, 4 ਅਕਤੂਬਰ - ਐੱਸ.ਐੱਸ.ਪੀ. ਫ਼ਰੀਦਕੋਟ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਫ਼ਰੀਦਕੋਟ ਪੁਲਿਸ ਵਲੋਂ ਡੀ.ਐੱਸ.ਪੀ. ਜੈਤੋ ਅਤੇ ਮੁੱਖ ਅਫ਼ਸਰ ਥਾਣਾ ਜੈਤੋ ਦੀ ਅਗਵਾਈ...
ਅਜੀਤ ਡੈਸਕ
04-10-2026