04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਨਸ਼ੇ ਦੇ ਸ਼ੱਕ ਕਾਰਨ ਨੌਜਵਾਨ ਦੀ ਮੌਤ, ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ’ਤੇ ਚੁੱਕੇ ਸਵਾਲ

ਗੁਰੂਹਰਸਹਾਏ (ਫ਼ਿਰੋਜ਼ਪੁਰ), 4 ਅਕਤੂਬਰ (ਕਪਿਲ ਕੰਧਾਰੀ)- ਗੁਰੂਹਰਸਹਾਏ ਸ਼ਹਿਰ ਦੇ ਰੇਲਵੇ ਪਾਰਕ ਨੇੜਿਓਂ ਇਕ ਨੌਜਵਾਨ ਦੀ...

Ad Position 21
No active advertisement
ਅਜੀਤ ਡੈਸਕ 04-10-2026

ਗੁਰੂਹਰਸਹਾਏ (ਫ਼ਿਰੋਜ਼ਪੁਰ), 4 ਅਕਤੂਬਰ (ਕਪਿਲ ਕੰਧਾਰੀ)- ਗੁਰੂਹਰਸਹਾਏ ਸ਼ਹਿਰ ਦੇ ਰੇਲਵੇ ਪਾਰਕ ਨੇੜਿਓਂ ਇਕ ਨੌਜਵਾਨ ਦੀ ਲਾਸ਼ ਮਿਲਣ ਨਾਲ ਇਲਾਕੇ ਵਿਚ ਚਿੰਤਾ ਦਾ ਮਾਹੌਲ ਬਣ ਗਿਆ। ਮ੍ਰਿਤਕ ਦੀ ਪਛਾਣ ਵਿਕਰਮਜੀਤ ਸੇਠੀ ਵਜੋਂ ਹੋਈ ਹੈ, ਜਿਸ ਦੀ ਉਮਰ ਕਰੀਬ 35 ਸਾਲ ਦੱਸੀ ਜਾ ਰਹੀ ਹੈ। ਉਹ ਆਪਣੇ ਮਾਤਾ-ਪਿਤਾ ਦਾ ਇਕਲੌਤਾ ਪੁੱਤਰ ਅਤੇ ਦੋ ਬੱਚਿਆਂ ਦਾ ਪਿਤਾ ਸੀ। ਪਰਿਵਾਰ ਵਲੋਂ ਦੱਸਿਆ ਗਿਆ ਕਿ ਉਸ ਦੇ ਇਕ ਪੁੱਤਰ ਦੀ ਕੁੱਝ ਸਮਾਂ ਪਹਿਲਾਂ ਮੌਤ ਹੋ ਚੁੱਕੀ ਹੈ।

ਜਾਣਕਾਰੀ ਅਨੁਸਾਰ, ਮ੍ਰਿਤਕ ਦੀ ਲਾਸ਼ ਦੇ ਨੇੜੇ ਇਕ ਸਰਿੰਜ ਮਿਲਣ ਦੀ ਗੱਲ ਸਾਹਮਣੇ ਆਈ ਹੈ, ਜਿਸ ਕਾਰਨ ਪਰਿਵਾਰ ਵਲੋਂ ਮੌਤ ਨੂੰ ਨਸ਼ੇ ਨਾਲ ਜੋੜ ਕੇ ਸ਼ੱਕ ਜ਼ਾਹਰ ਕੀਤਾ ਜਾ ਰਿਹਾ ਹੈ। ਹਾਲਾਂਕਿ ਨੌਜਵਾਨ ਦੀ ਮੌਤ ਦੇ ਅਸਲ ਕਾਰਨਾਂ ਦੀ ਪੁਸ਼ਟੀ ਜਾਂਚ ਅਤੇ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਹੋ ਸਕੇਗੀ। ਮ੍ਰਿਤਕ ਦੇ ਪਿਤਾ ਸੁਰਿੰਦਰ ਸੇਠੀ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਪਰਿਵਾਰ ਦਾ ਇਕਲੌਤਾ ਸਹਾਰਾ ਸੀ। ਉਹ ਖੁਦ ਸ੍ਰੀ ਮੁਕਤਸਰ ਸਾਹਿਬ ਰੋਡ ਸਥਿਤ ਕੁੱਟੀ ਮੋੜ ’ਤੇ ਟਾਇਰ ਵਰਕਸ ਦਾ ਕੰਮ ਕਰਦੇ ਹਨ। ਪੁੱਤਰ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਅਤੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।

ਮ੍ਰਿਤਕ ਦੇ ਪਿਤਾ ਨੇ ਸੋਸ਼ਲ ਮੀਡੀਆ ਰਾਹੀਂ ਆਪਣਾ ਦੁੱਖ ਅਤੇ ਰੋਸ ਜ਼ਾਹਰ ਕਰਦਿਆਂ ਇਲਾਕੇ ਦੇ ਵੱਖ-ਵੱਖ ਸਿਆਸੀ ਆਗੂਆਂ ਅਤੇ ਪੁਲਿਸ ਪ੍ਰਸ਼ਾਸਨ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਦਾ ਦੋਸ਼ ਹੈ ਕਿ ਉਹ ਕਈ ਵਾਰ ਆਗੂਆਂ ਅਤੇ ਪੁਲਿਸ ਪ੍ਰਸ਼ਾਸਨ ਨੂੰ ਸ਼ਹਿਰ ਵਿਚ ਕਥਿਤ ਤੌਰ ’ਤੇ ਖੁੱਲ੍ਹੇਆਮ ਵਿਕ ਰਹੇ ਨਸ਼ੇ ਸਬੰਧੀ ਜਾਣੂੰ ਕਰਵਾ ਚੁੱਕੇ ਸਨ ਅਤੇ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਵੀ ਕੀਤੀ ਸੀ। ਉਨ੍ਹਾਂ ਕਿਹਾ ਕਿ ਜੇਕਰ ਸਮੇਂ ਸਿਰ ਨਸ਼ੇ ਦੀ ਸਮੱਸਿਆ ’ਤੇ ਕਾਬੂ ਪਾਇਆ ਜਾਂਦਾ ਤਾਂ ਸ਼ਾਇਦ ਅੱਜ ਉਨ੍ਹਾਂ ਦਾ ਨੌਜਵਾਨ ਪੁੱਤਰ ਉਨ੍ਹਾਂ ਦੇ ਨਾਲ ਹੁੰਦਾ।

ਪਰਿਵਾਰ ਨੇ ਪੁਲਿਸ ਅਤੇ ਪ੍ਰਸ਼ਾਸਨ ਤੋਂ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਘਟਨਾ ਤੋਂ ਬਾਅਦ ਇਕ ਵਾਰ ਫਿਰ ਗੁਰੂਹਰਸਹਾਏ ਵਿਚ ਨਸ਼ੇ ਦੀ ਸਮੱਸਿਆ ਨੂੰ ਲੈ ਕੇ ਸਵਾਲ ਖੜ੍ਹੇ ਹੋ ਗਏ ਹਨ। ਇਲਾਕਾ ਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਨ, ਨਸ਼ਾ ਤਸਕਰੀ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਰੋਕ ਲਗਾਉਣ ਅਤੇ ਨੌਜਵਾਨਾਂ ਨੂੰ ਨਸ਼ੇ ਦੀ ਲਪੇਟ ਤੋਂ ਬਚਾਉਣ ਲਈ ਠੋਸ ਕਦਮ ਚੁੱਕਣ ਦੀ ਮੰਗ ਕੀਤੀ ਹੈ।

Ad Position 22
No active advertisement
ਪਿਛਲੀ ਖ਼ਬਰ ਪਹਿਲ ਮੰਡੀ ਸੰਗਰੂਰ ਜਿੱਥੇ ਮਿਹਨਤ ਨੂੰ ਮਾਣ ਅਤੇ ਦੇਸੀ ਉਤਪਾਦਾਂ ਨੂੰ ਮਿਲੀ ਪਹਿਚਾਣ, ਨੇ ਸਫਲਤਾਪੂਰਵਕ ਪੂਰੇ ਕੀਤੇ ਚਾਰ ਸ... ਅਗਲੀ ਖ਼ਬਰ ਬੰਦੀ ਸਿੰਘਾ ਤੇ ਭਾਈ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਲਈ ਖੇਮਕਰਨ ਵਿਖੇ ਅਰਦਾਸ ਸਮਾਗਮ ਕਰਵਾਇਆ ਗਿਆ
Ad Position 24