04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਜੱਸੀ ਚੌਕ ਵਿਚ ਫੂਸ ਮੰਡੀ ਦੇ ਸਾਬਕਾ ਸਰਪੰਚ ਦਾ ਕਤਲ

ਕੋਟਫੱਤਾ (ਬਠਿੰਡਾ), 4 ਅਕਤੂਬਰ (ਰਣਜੀਤ ਸਿੰਘ ਬੁੱਟਰ)- ਅੱਜ ਸ਼ਾਮੀ ਬਠਿੰਡਾ-ਮਾਨਸਾ ਰੋਡ ’ਤੇ ਸਥਿਤ...

Ad Position 21
No active advertisement
ਅਜੀਤ ਡੈਸਕ 04-10-2026

ਕੋਟਫੱਤਾ (ਬਠਿੰਡਾ), 4 ਅਕਤੂਬਰ (ਰਣਜੀਤ ਸਿੰਘ ਬੁੱਟਰ)- ਅੱਜ ਸ਼ਾਮੀ ਬਠਿੰਡਾ-ਮਾਨਸਾ ਰੋਡ ’ਤੇ ਸਥਿਤ ਜੱਸੀ ਚੌਕ ਵਿਚ ਸ਼ਰਾਬ ਦੇ ਠੇਕੇ ਕੋਲ ਪਿੰਡ ਫੂਸ ਮੰਡੀ ਦੇ ਸਾਬਕਾ ਸਰਪੰਚ ਜਗਤਾਰ ਸਿੰਘ ਦਾ ਅਣਪਛਾਤੇ ਵਿਅਕਤੀ ਨੇ ਕਹਾੜੀ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ।

ਘਟਨਾ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ। ਕਤਲ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਹਮਲਾਵਰ ਦੀ ਪਛਾਣ ਅਤੇ ਕਤਲ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਯੂਪੀ ਦੇ ਜ਼ਿਲ੍ਹੇ ਭਦੋਹੀ ਦਾ ਨਾਮ ਹੁਣ 'ਸੰਤ ਰਵਿਦਾਸ ਨਗਰ ਭਦੋਹੀ' ਰੱਖਿਆ ਜਾਵੇਗਾ, ਸੀਐਮ ਯੋਗੀ ਨੇ ਕੀਤਾ ਐਲਾਨ ਅਗਲੀ ਖ਼ਬਰ ਜਗ੍ਹਾ ਦੇ ਕਬਜ਼ੇ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਵਲੋਂ ਥਾਣਾ ਲੋਪੋਕੇ ਦਾ ਘਿਰਾਓ
Ad Position 24