04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਪੋਸਟਮਾਰਟਮ ਤੋਂ ਬਾਅਦ ਇਨਫਲੂਐਂਸਰ ਮੈਡ ਸੰਧੂ ਦਾ ਹੋਇਆ ਅੰਤਿਮ ਸੰਸਕਾਰ

ਅੰਮ੍ਰਿਤਸਰ, 4 ਅਕਤੂਬਰ- ਅੰਮ੍ਰਿਤਸਰ ਵਿਚ ਪਿਛਲੇ ਦਿਨੀਂ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਇਨਫਲੂਐਂਸਰ...

Ad Position 21
No active advertisement
ਅਜੀਤ ਡੈਸਕ 04-10-2026

ਅੰਮ੍ਰਿਤਸਰ, 4 ਅਕਤੂਬਰ- ਅੰਮ੍ਰਿਤਸਰ ਵਿਚ ਪਿਛਲੇ ਦਿਨੀਂ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਇਨਫਲੂਐਂਸਰ ਅਤੇ ਮੇਕਅਪ ਆਰਟਿਸਟ ਮੈਡ ਸੰਧੂ ਦਾ ਪੋਸਟਮਾਰਟਮ ਹੋਣ ਤੋਂ ਬਾਅਦ ਅੱਜ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਦੁਖੀ ਹਿਰਦੇ ਨਾਲ ਪਰਿਵਾਰਕ ਮੈਂਬਰਾਂ ਅਤੇ ਕਰੀਬੀਆਂ ਨੇ ਮੈਡ ਸੰਧੂ ਨੂੰ ਅੰਤਿਮ ਵਿਦਾਈ ਦਿੱਤੀ।

ਇਸ ਦੌਰਾਨ ਮਾਹੌਲ ਬੇਹੱਦ ਗਮਗੀਨ ਰਿਹਾ ਅਤੇ ਪਰਿਵਾਰਕ ਮੈਂਬਰਾਂ ਦੀਆਂ ਅੱਖਾਂ ਨਮ ਰਹੀਆਂ। ਦੱਸਿਆ ਜਾ ਰਿਹਾ ਹੈ ਕਿ ਮੈਡ ਸੰਧੂ ਨੂੰ ਪਿਛਲੇ ਦਿਨੀਂ ਅੰਮ੍ਰਿਤਸਰ ਵਿਚ ਦੋ ਵਿਅਕਤੀਆਂ ਵਲੋਂ ਗੋਲੀਆਂ ਮਾਰੀਆਂ ਗਈਆਂ ਸਨ, ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ।

ਘਟਨਾ ਤੋਂ ਬਾਅਦ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਮਲਾਵਰਾਂ ਦੀ ਭਾਲ ਜਾਰੀ ਹੈ। ਅੰਤਿਮ ਸੰਸਕਾਰ ਤੋਂ ਬਾਅਦ ਮੈਡ ਸੰਧੂ ਪੰਜ ਤੱਤਾਂ ਵਿਚ ਵਿਲੀਨ ਹੋ ਗਏ।

Ad Position 22
No active advertisement
ਪਿਛਲੀ ਖ਼ਬਰ ਚਰਨਜੀਤ ਸਿੰਘ ਚੰਨੀ ਨੂੰ ਸੰਸਦੀ ਸਥਾਈ ਕਮੇਟੀ (ਖੇਤੀਬਾੜੀ, ਪਸ਼ੂ ਪਾਲਣ, ਫੂਡ ਪ੍ਰੋਸੈਸਿੰਗ, ਡੇਅਰੀ ਅਤੇ ਮੱਛੀ ਪਾਲਣ) ਦੇ... ਅਗਲੀ ਖ਼ਬਰ ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼, ਇਕ ਏਕੇ-47 ਰਾਈਫ਼ਲ, ਦੋ ਹੈਂਡ ਗ੍ਰਨੇਡਾਂ ਸਮੇਤ ਇਕ ਵਿ...
Ad Position 24