05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਜਲੰਧਰ ਬੰਬ ਧਮਾਕੇ ਮਾਮਲੇ ’ਚ ਦੋਸ਼ੀ ਰਣਦੀਪ ਸਿੰਘ ਗ੍ਰਿਫ਼ਤਾਰ

ਜਲੰਧਰ, 5 ਅਕਤੂਬਰ- 15 ਅਗਸਤ ਨੂੰ ਜਲੰਧਰ ਵਿਚ ਹੋਏ ਇਕ ਵੱਡੇ ਬੰਬ ਧਮਾਕੇ ਦੀ ਸਾਜ਼ਿਸ਼ ਦੇ ਮਾਮਲੇ ਵਿਚ ਪੁਲਿਸ ਨੂੰ ਇਕ ਵੱਡੀ ਸਫਲਤਾ ਮਿਲੀ ਹੈ।

Ad Position 21
No active advertisement
ਅਜੀਤ ਡੈਸਕ 05-10-2026

ਜਲੰਧਰ, 5 ਅਕਤੂਬਰ- 15 ਅਗਸਤ ਨੂੰ ਜਲੰਧਰ ਵਿਚ ਹੋਏ ਇਕ ਵੱਡੇ ਬੰਬ ਧਮਾਕੇ ਦੀ ਸਾਜ਼ਿਸ਼ ਦੇ ਮਾਮਲੇ ਵਿਚ ਪੁਲਿਸ ਨੂੰ ਇਕ ਵੱਡੀ ਸਫਲਤਾ ਮਿਲੀ ਹੈ। ਜਲੰਧਰ ਦਿਹਾਤੀ ਪੁਲਿਸ ਨੇ ਸ਼ਹਿਰ ਵਿਚ ਇਸ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਰਚਣ ਵਾਲੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਮਾਡਿਊਲ ਦੇ ਫਰਾਰ ਦੋਸ਼ੀ ਰਣਦੀਪ ਸਿੰਘ ਉਰਫ਼ ਮੋਨੂੰ (ਵਾਸੀ ਪਿੰਡ ਧਾਂਦਰ, ਜਲੰਧਰ) ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਪੁਲਿਸ ਜਾਂਚ ਵਿਚ ਪਤਾ ਲੱਗਾ ਹੈ ਕਿ ਮੁਲਜ਼ਮ ਸਰਹੱਦ ਪਾਰ ਤੋਂ ਵਿਸਫੋਟਕ ਸਮੱਗਰੀ (ਆਈਈਡੀ) ਦੀ ਇਕ ਖੇਪ ਲੈ ਕੇ ਆਇਆ ਸੀ, ਜਿਸ ਦੀ ਵਰਤੋਂ 15 ਅਗਸਤ ਨੂੰ ਤਬਾਹੀ ਮਚਾਉਣ ਲਈ ਕੀਤੀ ਜਾਣੀ ਸੀ। ਮੁਲਜ਼ਮ ਦੀ ਗ੍ਰਿਫ਼ਤਾਰੀ ਬਾਰੇ ਪੁਲਿਸ ਚੁੱਪੀ ਧਾਰਨ ਕਰ ਰਹੀ ਹੈ।

ਜਾਣਕਾਰੀ ਅਨੁਸਾਰ ਸੀਨੀਅਰ ਪੁਲਿਸ ਅਧਿਕਾਰੀ ਅੱਜ ਇਕ ਪ੍ਰੈਸ ਕਾਨਫਰੰਸ ਵਿਚ ਵੇਰਵੇ ਸਾਂਝੇ ਕਰਨਗੇ। ਇਹ ਸਾਜ਼ਿਸ਼ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ.ਐਸ.ਆਈ. ਦੁਆਰਾ ਚਲਾਏ ਜਾ ਰਹੇ ਇਕ ਅੱਤਵਾਦੀ ਮਾਡਿਊਲ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਦੁਆਰਾ ਰਚੀ ਗਈ ਸੀ। ਡੀ.ਜੀ.ਪੀ. ਨੇ ਇਹ ਖੁਲਾਸਾ 26 ਜੁਲਾਈ ਨੂੰ ਮੁਲਜ਼ਮ ਸਤਬੀਰ ਨੂੰ ਗ੍ਰਿਫ਼ਤਾਰ ਕਰਕੇ ਕੀਤਾ।

Ad Position 22
No active advertisement
ਪਿਛਲੀ ਖ਼ਬਰ ਰਾਜਸਥਾਨ ਪੁਲਿਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ - ਐਡਵੋਕੇਟ ਧਾਮੀ ਅਗਲੀ ਖ਼ਬਰ ਏਸ਼ਿਆਈ ਖੇਡਾਂ ਵਿਚ ਸੋਨ ਤਗਮਾ ਜਿੱਤਣਾ ਬਹੁਤ ਮਾਣ ਵਾਲੀ ਗੱਲ ਹੈ - ਵੀ.ਵੀ.ਐਸ. ਲਕਸ਼ਮਣ (ਭਾਰਤੀ ਕ੍ਰਿਕਟ ਟੀਮ ਕੋਚ)
Ad Position 24