05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

6 ਅਕਤੂਬਰ ਨੂੰ ਪੈਨਲ ਮੀਟਿੰਗ ਤੈਅ ਹੋਣ ’ਤੇ ਬੇਰੁਜ਼ਗਾਰ ਲਾਇਬ੍ਰੇਰੀਅਨਾਂ ਵਲੋਂ ਧਰਨਾ ਸਮਾਪਤ

ਦਿੜ੍ਹਬਾ ਮੰਡੀ (ਸੰਗਰੂਰ), 5 ਅਕਤੂਬਰ (ਜਸਵੀਰ ਸਿੰਘ ਔਜਲਾ) - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਥਾਨਕ ਕੋਠੀ ਦਾ ਘਿਰਾਓ ਕਰਨ ਪਹੁੰਚੇ ਬੇਰੁਜ਼ਗਾਰ ਲਾਇਬ੍ਰੇਰੀਅਨਾਂ...

Ad Position 21
No active advertisement
ਅਜੀਤ ਡੈਸਕ 05-10-2026

ਦਿੜ੍ਹਬਾ ਮੰਡੀ (ਸੰਗਰੂਰ), 5 ਅਕਤੂਬਰ (ਜਸਵੀਰ ਸਿੰਘ ਔਜਲਾ) - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਥਾਨਕ ਕੋਠੀ ਦਾ ਘਿਰਾਓ ਕਰਨ ਪਹੁੰਚੇ ਬੇਰੁਜ਼ਗਾਰ ਲਾਇਬ੍ਰੇਰੀਅਨਾਂ ਅਤੇ ਪ੍ਰਸ਼ਾਸਨ ਵਿਚਕਾਰ ਧੱਕਾ-ਮੁੱਕੀ ਤੋਂ ਬਾਅਦ 6 ਅਕਤੂਬਰ ਨੂੰ ਪੈਨਲ ਮੀਟਿੰਗ ਤੈਅ ਹੋਣ ’ਤੇ ਧਰਨਾ ਸਮਾਪਤ ਕਰ ਦਿੱਤਾ ਗਿਆ। ਸੂਬਾ ਪ੍ਰਧਾਨ ਰਾਜ ਸਿੰਘ ਭਦੌੜ ਨੇ ਦੱਸਿਆ ਕਿ ਮੁੱਖ ਮੰਤਰੀ ਨਿਵਾਸ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ, ਸਿੱਖਿਆ ਸਕੱਤਰ, ਪਰਸੋਨਲ ਸਕੱਤਰ ਅਤੇ ਸਿਹਤ ਸਕੱਤਰ ਨਾਲ ਮੀਟਿੰਗ ਹੋਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ 785 ਸਕੂਲ ਲਾਇਬ੍ਰੇਰੀਅਨ ਅਸਾਮੀਆਂ ਦਾ ਇਸ਼ਤਿਹਾਰ ਅਗਸਤ ਦੇ ਅਖੀਰ ਤੱਕ ਜਾਰੀ ਕਰਨ ਦਾ ਭਰੋਸਾ ਦਿੱਤਾ ਗਿਆ ਸੀ, ਜੋ ਅਜੇ ਤੱਕ ਜਾਰੀ ਨਹੀਂ ਹੋਇਆ। ਫ਼ਰੰਟ ਨੇ ਇਸ਼ਤਿਹਾਰ ਜਾਰੀ ਕਰਕੇ ਦਸੰਬਰ ਤੱਕ ਭਰਤੀ ਮੁਕੰਮਲ ਕਰਨ ਦੀ ਮੰਗ ਕੀਤੀ।

Ad Position 22
No active advertisement
ਪਿਛਲੀ ਖ਼ਬਰ ‘ਮਾਵਾਂ-ਧੀਆਂ ਦੀ ਲਲਕਾਰ, ਬੰਦ ਕਰਾਵਾਂਗੇ ਨਸ਼ੇ ਦਾ ਵਪਾਰ’ ਤਹਿਤ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਅੱਜ ਕਰਵਾਇਆ ਜਾ ਰਿਹਾ... ਅਗਲੀ ਖ਼ਬਰ ਪ੍ਰੇਮ ਵਿਆਹ ਕਰਾਉਣ ਵਾਲੇ ਲੜਕੇ ਅਤੇ ਪਿਤਾ ਨੂੰ ਘਰ ਆ ਕੇ ਮਾਰੀਆਂ ਗੋਲੀਆਂ, ਲੜਕੇ ਦੀ ਮੌਤ-ਪਿਤਾ ਜ਼ਖਮੀ
Ad Position 24