ਸੁਨਾਮ ਊਧਮ ਸਿੰਘ ਵਾਲਾ, 5 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ/ਹਰਚੰਦ ਸਿੰਘ ਭੁੱਲਰ) - ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਅੱਜ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅਨਾਜ ਮੰਡੀ ਸੁਨਾਮ ਵਿਖੇ ਪਹੁੰਚੇ ਅਤੇ ਚੇਅਰਮੈਨ ਮਾਰਕਿਟ ਕਮੇਟੀ ਸੁਨਾਮ ਮੁਕੇਸ਼ ਜੁਨੇਜਾ ਦੀ ਮੌਜੂਦਗੀ ਵਿਚ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਨਾਲ ਲੈਕੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ।ਇਸ ਤੋਂ ਪਹਿਲਾਂ ਆੜ੍ਹਤੀਆ ਐਸੋਸੀਏਸ਼ਨ ਸੁਨਾਮ ਦੇ ਪ੍ਰਧਾਨ ਕਿਸ਼ੋਰ ਚੰਦ ਦੀ ਅਗਵਾਈ ਵਿਚ ਮੰਡੀ ਦੇ ਆੜ੍ਹਤੀਆਂ,ਰਾਇਸ ਮਿੱਲਰਜ਼ ਅਤੇ ਟਰੱਕ ਯੂਨੀਅਨ ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ।ਪੱਤਰਕਾਰ ਨਾਲ ਗੱਲਬਾਤ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਝੋਨੇ ਦੀ ਖ਼ਰੀਦ ਨੂੰ ਲੈ ਕੇ ਸਰਕਾਰ ਵਲੋਂ ਸਮੇ ਸਿਰ ਪੁਖ਼ਤਾ ਪ੍ਰਬੰਧ ਕਰ ਲਏ ਗਏ ਹਨ ਅਤੇ ਖ਼ਰੀਦ ਦੌਰਾਨ ਆੜ੍ਹਤੀਆਂ ਅਤੇ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀ ਆਉਣ ਦਿੱਤੀ ਜਾਵੇਗੀ।ਝੋਨੇ ਦੀ ਬੋਲੀ ਸਮੇਂ ਸੰਬੰਧਿਤ ਕਿਸਾਨ ਦੀ ਢੇਰੀ ਕੋਲ ਲਾਜਮੀ ਫੋਟੋ ਖਿਚਵਾਉਣ ਦੇ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਇਹ ਕੇਂਦਰ ਸਰਕਾਰ ਦਾ ਫ਼ੈਸਲਾ ਹੈ।ਇਸ ਬਾਰੇ ਪੰਜਾਬ ਸਰਕਾਰ ਵਲੋਂ ਕੇਂਦਰ ਸਰਕਾਰ ਨੂੰ ਮੁੜ ਵਿਚਾਰ ਕਰਨ ਲਈ ਵੀ ਕਿਹਾ ਗਿਆ ਹੈ।
ਤਾਜ਼ਾ ਖ਼ਬਰਾਂ
Free
ਅਮਨ ਅਰੋੜਾ ਨੇ ਸੁਨਾਮ ਚ ਝੋਨੇ ਦੀ ਸਰਕਾਰੀ ਖ਼ਰੀਦ ਕਰਵਾਈ ਸ਼ੁਰੂ
ਸੁਨਾਮ ਊਧਮ ਸਿੰਘ ਵਾਲਾ, 5 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ/ਹਰਚੰਦ ਸਿੰਘ ਭੁੱਲਰ) - ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...
ਅਜੀਤ ਡੈਸਕ
05-10-2026