05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਡੀ.ਜੀ.ਪੀ. ਲਾਅ ਐਂਡ ਆਰਡਰ ਪਰਵੀਨ ਕੁਮਾਰ ਸਿਨਹਾ ਨੇ ਜਾਣਿਆ ਗੋਲੀਬਾਰੀ ਦੀ ਘਟਨਾ ਦੌਰਾਨ ਜ਼ਖ਼ਮੀ ਏ.ਐੱਸ.ਆਈ ਸੁਖਚੈਨ ਸਿੰਘ ਦਾ ਹਾਲ

ਅਜਨਾਲਾ (ਅੰਮ੍ਰਿਤਸਰ), 5 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਜਨਾਲਾ ਨੇੜੇ ਜੀ.ਆਰ.ਪੀ. ਦੇ ਏ.ਐੱਸ.ਆਈ. ਸੁਖਚੈਨ ਸਿੰਘ ’ਤੇ ਹੋਈ ਗੋਲੀਬਾਰੀ ਦੀ ਘਟਨਾ ਸੰਬੰਧੀ...

Ad Position 21
No active advertisement
ਅਜੀਤ ਡੈਸਕ 05-10-2026

ਅਜਨਾਲਾ (ਅੰਮ੍ਰਿਤਸਰ), 5 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਜਨਾਲਾ ਨੇੜੇ ਜੀ.ਆਰ.ਪੀ. ਦੇ ਏ.ਐੱਸ.ਆਈ. ਸੁਖਚੈਨ ਸਿੰਘ ’ਤੇ ਹੋਈ ਗੋਲੀਬਾਰੀ ਦੀ ਘਟਨਾ ਸੰਬੰਧੀ ਡੀ.ਜੀ.ਪੀ ਲਾਅ ਐਂਡ ਆਰਡਰ ਪਰਵੀਨ ਕੁਮਾਰ ਸਿਨਹਾ ਅੱਜ ਅਜਨਾਲਾ ਪਹੁੰਚੇ। ਉਨ੍ਹਾਂ ਵਲੋਂ ਘਟਨਾ ਵਾਲੀ ਥਾਂ ਦਾ ਦੌਰਾ ਕਰਕੇ ਮਾਮਲੇ ਸੰਬੰਧੀ ਪੁਲਿਸ ਅਧਿਕਾਰੀਆਂ ਤੋਂ ਜਾਣਕਾਰੀ ਹਾਸਲ ਕੀਤੀ ਗਈ।
ਇਸ ਉਪਰੰਤ ਪਰਵੀਨ ਕੁਮਾਰ ਸਿਨਹਾ ਸਿਵਲ ਹਸਪਤਾਲ ਅਜਨਾਲਾ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਗੋਲੀਬਾਰੀ ਦੀ ਘਟਨਾ ਦੌਰਾਨ ਜ਼ਖ਼ਮੀ ਹੋਏ ਏ.ਐੱਸ.ਆਈ. ਸੁਖਚੈਨ ਸਿੰਘ ਦਾ ਹਾਲ-ਚਾਲ ਜਾਣਿਆ ਅਤੇ ਉਨ੍ਹਾਂ ਦੀ ਸਿਹਤ ਸੰਬੰਧੀ ਡਾਕਟਰਾਂ ਤੋਂ ਜਾਣਕਾਰੀ ਪ੍ਰਾਪਤ ਕੀਤੀ। ਇਸ ਮੌਕੇ ਡੀ.ਜੀ.ਪੀ. ਲਾਅ ਐਂਡ ਆਰਡਰ ਵਲੋਂ ਮਾਮਲੇ ਸੰਬੰਧੀ ਪੁਲਿਸ ਅਧਿਕਾਰੀਆਂ ਨਾਲ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਵਲੋਂ ਘਟਨਾ ਦੀ ਜਾਂਚ ਅਤੇ ਦੋਸ਼ੀਆਂ ਤੱਕ ਪਹੁੰਚਣ ਲਈ ਕੀਤੀ ਜਾ ਰਹੀ ਕਾਰਵਾਈ ਬਾਰੇ ਵੀ ਜਾਣਕਾਰੀ ਲਈ ਗਈ। ਇਸ ਮੌਕੇ ਆਈ. ਜੀ ਗੁਰਪ੍ਰੀਤ ਸਿੰਘ ਭੁੱਲਰ ਅਤੇ ਐੱਸ.ਐੱਸ.ਪੀ. ਕੰਵਲਪ੍ਰੀਤ ਸਿੰਘ ਸਮੇਤ ਹੋਰ ਪੁਲਿਸ ਅਧਿਕਾਰੀ ਮੌਕੇ 'ਤੇ ਮੌਜੂਦ ਸਨ।

Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਏਜੰਸੀਆਂ ਦੀ ਵਰਤੋਂ ਕਰਕੇ ‘ਆਪ’ ਆਗੂਆਂ ਤੇ ਵਰਕਰਾਂ ਨੂੰ ਦਬਾਉਣ ਦੀ ਕੋਸ਼ਿਸ਼ - ਹਰਦੀਪ ਸਿੰਘ ਮੁੰਡੀਆ ਅਗਲੀ ਖ਼ਬਰ ਹੁਣ ਬੀਬੀਆਂ ਲੜਨਗੀਆਂ ਨਸ਼ਿਆਂ ਖ਼ਿਲਾਫ਼ ਜੰਗ, ਹਰਸਿਮਰਤ ਕੌਰ ਬਾਦਲ ਨੇ ਮਾਈ ਭਾਗੋ ਫ਼ੌਜ ਬਣਾਉਣ ਦਾ ਕੀਤਾ ਐਲਾਨ
Ad Position 24