05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਜਲਾਲਾਬਾਦ ’ਚ ਪੰਜਾਬ ਤੋਂ ਬਾਹਰ ਦੀ ਝੋਨੇ ਨਾਲ ਭਰੀ ਟਰਾਲੀ ਕਾਬੂ

ਫ਼ਾਜ਼ਿਲਕਾ, 5 ਅਕਤੂਬਰ (ਬਲਜੀਤ ਸਿੰਘ) - ਫ਼ਾਜ਼ਿਲਕਾ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਪੰਜਾਬ ਤੋਂ ਬਾਹਰੋਂ ਆਉਣ ਵਾਲੇ ਝੋਨੇ ਦੀ ਆਮਦ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਖ਼ਤ...

Ad Position 21
No active advertisement
ਅਜੀਤ ਡੈਸਕ 05-10-2026

ਫ਼ਾਜ਼ਿਲਕਾ, 5 ਅਕਤੂਬਰ (ਬਲਜੀਤ ਸਿੰਘ) - ਫ਼ਾਜ਼ਿਲਕਾ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਪੰਜਾਬ ਤੋਂ ਬਾਹਰੋਂ ਆਉਣ ਵਾਲੇ ਝੋਨੇ ਦੀ ਆਮਦ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਖ਼ਤ ਨਿਗਰਾਨੀ ਕੀਤੀ ਜਾ ਰਹੀ ਹੈ। ਇਸੇ ਤਹਿਤ ਮਾਰਕੀਟ ਕਮੇਟੀ ਜਲਾਲਾਬਾਦ ਵਲੋਂ ਪੰਜਾਬ ਤੋਂ ਬਾਹਰ ਦਾ ਝੋਨਾ ਲੈ ਕੇ ਆ ਰਹੀ ਇਕ ਟਰਾਲੀ ਕਾਬੂ ਕੀਤੀ ਗਈ ਹੈ। ਮਾਰਕੀਟ ਕਮੇਟੀ ਦੇ ਅਧਿਕਾਰੀਆਂ ਵਲੋਂ ਟਰਾਲੀ ਨੂੰ ਆਪਣੀ ਕਸਟਡੀ ਵਿਚ ਲੈ ਕੇ ਮਾਰਕੀਟ ਕਮੇਟੀ ਦਫ਼ਤਰ ਵਿਖੇ ਖੜ੍ਹਾ ਕਰਵਾਇਆ ਗਿਆ ਹੈ ਅਤੇ ਮਾਮਲੇ ਸੰਬੰਧੀ ਪੁਲਿਸ ਨੂੰ ਅਗਲੀ ਲੋੜੀਂਦੀ ਕਾਰਵਾਈ ਲਈ ਲਿਖਿਆ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਸਪੱਸ਼ਟ ਕੀਤਾ ਹੈ ਕਿ ਫ਼ਾਜ਼ਿਲਕਾ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਪੰਜਾਬ ਤੋਂ ਬਾਹਰ ਦਾ ਝੋਨਾ ਕਿਸੇ ਵੀ ਕੀਮਤ ’ਤੇ ਨਹੀਂ ਆਉਣ ਦਿੱਤਾ ਜਾਵੇਗਾ, ਜਦਕਿ ਜ਼ਿਲ੍ਹੇ ਵਿਚ ਕਿਸਾਨਾਂ ਦਾ ਇਕ-ਇਕ ਦਾਣਾ ਖ਼ਰੀਦਣ ਲਈ ਪ੍ਰਸ਼ਾਸਨ ਪੂਰੀ ਤਰ੍ਹਾਂ ਵਚਨਬੱਧ ਹੈ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਝੋਨੇ ਦੀ ਆਮਦ, ਵਿਕਰੀ ਅਤੇ ਖ਼ਰੀਦ ਪ੍ਰਕਿਰਿਆ ’ਤੇ ਨਜ਼ਰ ਰੱਖਣ ਲਈ ਸਰਕਾਰੀ ਖ਼ਰੀਦ ਏਜੰਸੀਆਂ ਅਤੇ ਸੰਬੰਧਿਤ ਵਿਭਾਗ ਉਨ੍ਹਾਂ ਦੀ ਸਿੱਧੀ ਨਿਗਰਾਨੀ ਹੇਠ ਪੂਰੀ ਤਰ੍ਹਾਂ ਸਰਗਰਮ ਹਨ। ਮੰਡੀਆਂ ਵਿਚ ਆਉਣ ਵਾਲੇ ਝੋਨੇ ਦੀ ਨਿਰੰਤਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਬਾਹਰਲੇ ਝੋਨੇ ਦੀ ਆਮਦ ਨੂੰ ਰੋਕਣ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਸ਼ਾਸਨ ਦਾ ਮੁੱਖ ਮਕਸਦ ਸਥਾਨਕ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਕਿਸੇ ਕਿਸਮ ਦੀ ਦਿੱਕਤ ਨਾ ਆਉਣ ਦੇਣਾ ਹੈ। ਇਸ ਦੇ ਨਾਲ ਹੀ ਮੰਡੀਆਂ ਵਿਚ ਖ਼ਰੀਦ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਸੰਬੰਧਿਤ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਫ਼ਾਜ਼ਿਲਕਾ ਦੀਆਂ ਮੰਡੀਆਂ ਵਿਚ ਬਾਹਰਲੇ ਝੋਨੇ ਲਈ ਕੋਈ ਥਾਂ ਨਹੀਂ, ਪਰ ਜ਼ਿਲ੍ਹੇ ਦੇ ਕਿਸਾਨਾਂ ਦਾ ਇਕ ਵੀ ਦਾਣਾ ਮੰਡੀ ਵਿਚ ਅਣਵਿਕਿਆ ਨਹੀਂ ਰਹਿਣ ਦਿੱਤਾ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ‘ਤਾਲਮੇਲ ਕਮੇਟੀ' ਨਿਯੁਕਤ ਅਗਲੀ ਖ਼ਬਰ ਪੰਜਾਬ ਕੈਬਨਿਟ ਵਲੋਂ ਲਏ ਗਏ ਅਹਿਮ ਫ਼ੈਸਲੇ
Ad Position 24