05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਏ.ਐੱਸ.ਆਈ. ਸੁਖਚੈਨ ਸਿੰਘ ’ਤੇ ਗੋਲੀਬਾਰੀ ਮਾਮਲੇ ਦੀ ਜਾਂਚ ਤੇਜ਼ - ਪ੍ਰਵੀਨ ਕੁਮਾਰ ਸਿਨਹਾ ( ਡੀ.ਜੀ.ਪੀ ਲਾਅ ਐਂਡ ਆਰਡਰ )

ਅਜਨਾਲਾ (ਅੰਮ੍ਰਿਤਸਰ), 5 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਜਨਾਲਾ ਨੇੜੇ ਡਿਊਟੀ ਖ਼ਤਮ ਕਰਕੇ ਘਰ ਵਾਪਸ ਜਾ ਰਹੇ ਜੀ.ਆਰ.ਪੀ. ਦੇ ਏ.ਐੱਸ.ਆਈ. ਸੁਖਚੈਨ ਸਿੰਘ ’ਤੇ ਹੋਈ ਗੋਲੀਬਾਰੀ ਦੀ ਘਟਨਾ ਦਾ ਜਾਇਜ਼ਾ ਲੈਣ ਅਤੇ ਸਿਵਲ ਹਸਪਤਾਲ...

Ad Position 21
No active advertisement
ਅਜੀਤ ਡੈਸਕ 05-10-2026

ਅਜਨਾਲਾ (ਅੰਮ੍ਰਿਤਸਰ), 5 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਜਨਾਲਾ ਨੇੜੇ ਡਿਊਟੀ ਖ਼ਤਮ ਕਰਕੇ ਘਰ ਵਾਪਸ ਜਾ ਰਹੇ ਜੀ.ਆਰ.ਪੀ. ਦੇ ਏ.ਐੱਸ.ਆਈ. ਸੁਖਚੈਨ ਸਿੰਘ ’ਤੇ ਹੋਈ ਗੋਲੀਬਾਰੀ ਦੀ ਘਟਨਾ ਦਾ ਜਾਇਜ਼ਾ ਲੈਣ ਅਤੇ ਸਿਵਲ ਹਸਪਤਾਲ ਅਜਨਾਲਾ ਵਿਖੇ ਜ਼ਖ਼ਮੀ ਏ.ਐੱਸ.ਆਈ. ਦਾ ਹਾਲ-ਚਾਲ ਜਾਣਨ ਉਪਰੰਤ ਡੀ.ਜੀ.ਪੀ ਲਾਅ ਐਂਡ ਆਰਡਰ  ਪ੍ਰਵੀਨ ਕੁਮਾਰ ਸਿਨਹਾ ਨੇ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਮਾਮਲੇ ਦੀ ਜਾਂਚ ਲਈ ਪੁਲਿਸ ਦੀਆਂ ਵੱਖ-ਵੱਖ ਟੀਮਾਂ ਲਗਾਈਆਂ ਗਈਆਂ ਹਨ ਅਤੇ ਹਰ ਪਹਿਲੂ ਤੋਂ ਬਾਰੀਕੀ ਨਾਲ ਤਫਤੀਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਏ.ਐੱਸ.ਆਈ. ਸੁਖਚੈਨ ਸਿੰਘ ਦੇ ਬਿਆਨਾਂ ਮੁਤਾਬਿਕ ਜਦੋਂ ਉਹ ਆਪਣੇ ਪਿੰਡ ਦੇ ਕਰੀਬ ਪਹੁੰਚੇ ਤਾਂ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਵਲੋਂ ਉਨ੍ਹਾਂ ’ਤੇ ਫਾਇਰਿੰਗ ਕੀਤੀ ਗਈ। ਪੁਲਿਸ ਵਲੋਂ ਏ.ਐੱਸ.ਆਈ. ਵਲੋਂ ਵਰਤੇ ਗਏ ਰੂਟ ਨੂੰ ਟਰੇਸ ਕਰ ਲਿਆ ਗਿਆ ਹੈ ਅਤੇ ਇਸ ਰੂਟ ’ਤੇ ਆਉਣ-ਜਾਣ ਵਾਲੇ ਲੋਕਾਂ ਅਤੇ ਵਾਹਨਾਂ ਸੰਬੰਧੀ ਵੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਪੁਰਾਣੀ ਰੰਜਿਸ਼ ਸਮੇਤ ਕਿਸੇ ਵੀ ਸੰਭਾਵਿਤ ਕਾਰਨ ਜਾਂ ਮੋਟਿਵ ਨੂੰ ਜਾਂਚ ਤੋਂ ਬਾਹਰ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਜਾਂਚ ਅਜੇ ਮੁੱਢਲੇ ਪੜਾਅ ’ਤੇ ਹੈ ਅਤੇ ਸਾਰੇ ਪਹਿਲੂਆਂ ਨੂੰ ਧਿਆਨ ਵਿਚ ਰੱਖਦਿਆਂ ਤਫਤੀਸ਼ ਅੱਗੇ ਵਧਾਈ ਜਾ ਰਹੀ ਹੈ। ਪੁਲਿਸ ਨੂੰ ਉਮੀਦ ਹੈ ਕਿ ਜਲਦ ਹੀ ਘਟਨਾ ਦੀ ਸੱਚਾਈ ਤੱਕ ਪਹੁੰਚਿਆ ਜਾਵੇਗਾ।ਜ਼ਖ਼ਮੀ ਏ.ਐੱਸ.ਆਈ ਸੁਖਚੈਨ ਸਿੰਘ ਦੀ ਸਿਹਤ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਗੋਲੀ ਉਨ੍ਹਾਂ ਦੇ ਮੋਢੇ ਵਾਲੇ ਹਿੱਸੇ ਵਿਚੋਂ ਨਿਕਲ ਗਈ ਹੈ ਅਤੇ ਹੱਡੀ ਨੂੰ ਕੋਈ ਨੁਕਸਾਨ ਨਹੀਂ ਹੋਇਆ। ਹਾਲਾਂਕਿ ਜ਼ਖ਼ਮ ਗੰਭੀਰ ਹੈ, ਪਰ ਏ.ਐੱਸ.ਆਈ. ਸੁਖਚੈਨ ਸਿੰਘ ਦੀ ਹਾਲਤ ਸਥਿਰ ਹੈ ਅਤੇ ਉਨ੍ਹਾਂ ਦਾ ਮੋਰਾਲ ਵੀ ਬਹੁਤ ਵਧੀਆ ਹੈ।ਡੀ.ਜੀ.ਪੀ. ਲਾਅ ਐਂਡ ਆਰਡਰ ਪ੍ਰਵੀਨ ਕੁਮਾਰ ਸਿਨਹਾ ਨੇ ਅੱਗੇ ਕਿਹਾ ਕਿ ਪੁਲਿਸ ਦੇ ਬਹਾਦਰ ਅਧਿਕਾਰੀ ’ਤੇ ਗੋਲੀ ਚਲਾਈ ਗਈ ਹੈ, ਜਦਕਿ ਗੋਲੀ ਕਿਸ ਨੇ ਚਲਾਈ, ਕਿੱਥੋਂ ਆਈ ਅਤੇ ਇਸ ਪਿੱਛੇ ਕੀ ਮੋਟਿਵ ਸੀ, ਇਹ ਸਾਰੇ ਸਵਾਲ ਜਾਂਚ ਦਾ ਹਿੱਸਾ ਹਨ। ਉਨ੍ਹਾਂ ਕਿਹਾ ਕਿ ਘਟਨਾ ਸੰਬੰਧੀ ਥਾਣਾ ਅਜਨਾਲਾ ਵਿਖੇ ਐੱਫ.ਆਈ.ਆਰ. ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਦਰਜ ਕੀਤੀ ਗਈ ਹੈ ਅਤੇ ਪੁਲਿਸ ਵਲੋਂ ਜਾਂਚ ਜਾਰੀ ਹੈ। ਉਨ੍ਹਾਂ ਜਾਂਚ ਸੰਬੰਧੀ ਹੋਰ ਵੇਰਵੇ ਸਾਂਝੇ ਕਰਨ ਤੋਂ ਇਨਕਾਰ ਕਰਦਿਆਂ ਕਿਹਾ ਕਿ ਜਾਂਚ ਪ੍ਰਭਾਵਿਤ ਨਾ ਹੋਵੇ, ਇਸ ਲਈ ਇਸ ਪੜਾਅ ’ਤੇ ਜ਼ਿਆਦਾ ਜਾਣਕਾਰੀ ਸਾਂਝੀ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਭਰੋਸਾ ਦਿੱਤਾ ਕਿ ਜਾਂਚ ਪੂਰੀ ਹੋਣ ਉਪਰੰਤ ਮਾਮਲੇ ਦੀ ਸਾਰੀ ਸੱਚਾਈ ਸਾਹਮਣੇ ਰੱਖੀ ਜਾਵੇਗੀ। 

Ad Position 22
No active advertisement
ਪਿਛਲੀ ਖ਼ਬਰ ਚਾਰ ਮੈਂਬਰੀ ਜਾਂਚ ਕਮੇਟੀ ਦੀ ਰਿਪੋਰਟ ਭਲਕੇ 12 ਵਜੇ ਮੀਡੀਆ ਰਾਹੀਂ ਕੀਤੀ ਜਾਵੇਗੀ ਜਨਤਕ- ਐਡਵੋਕੇਟ ਧਾਮੀ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਦੀ ਜਾਂਚ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਮਾਮਲੇ ਦੀ ਭਲਕੇ ਸੌਂਪੇਗੀ ਮੁੱਢਲੀ ਰਿਪੋਰਟ
Ad Position 24