ਸੰਗਰੂਰ, 5 ਅਕਤੂਬਰ (ਦਮਨਜੀਤ ਸਿੰਘ )- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੱਗੇ ਲਗਾਇਆ ਗਿਆ ਪੱਕਾ ਮੋਰਚਾ ਹੁਣ ਡਿਪਟੀ ਕਮਿਸ਼ਨਰ ਸੰਗਰੂਰ ਦੀ ਰਿਹਾਇਸ਼ ਤੱਕ ਪਹੁੰਚ ਗਿਆ ਹੈ।
ਜ਼ਿਕਰਯੋਗ ਹੈ ਕਿ ਅੱਜ ਚੜਦੀ ਸਵੇਰ ਤੋਂ ਹੀ ਹਜ਼ਾਰਾਂ ਦੀ ਗਿਣਤੀ ਵਿਚ ਆਏ ਕਿਸਾਨਾਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਜਾਂਦੇ ਤਿੰਨੇ ਰਸਤਿਆਂ ਨੂੰ ਪੂਰੀ ਤਰ੍ਹਾਂ ਦੇ ਨਾਲ ਬੰਦ ਕਰਕੇ ਪੱਕਾ ਮੋਰਚਾ ਲਗਾ ਦਿੱਤਾ ਹੈ ਅਤੇ ਹੁਣ ਸ਼ਾਮ ਸਮੇਂ ਕਿਸਾਨਾਂ ਵਲੋਂ ਡਿਪਟੀ ਕਮਿਸ਼ਨਰ ਸੰਗਰੂਰ ਦੀ ਰਿਹਾਇਸ਼ ਅੱਗੇ ਵੀ ਧਰਨਾ ਦਿੰਦਿਆਂ ਸੜਕ ਜਾਮ ਕਰ ਦਿੱਤੀ ਹੈ।