05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਪੰਜਾਬ ਦੇ 13 ਵਿਧਾਨ ਸਭਾ ਹਲਕਿਆਂ ’ਚ ਨਸ਼ਿਆਂ ਵਿਰੁੱਧ ਰੈਲੀਆਂ ਕਰ ਚੁੱਕੇ ਹਨ- ਹਰਸਿਮਰਤ ਕੌਰ ਬਾਦਲ

ਸ੍ਰੀ ਮੁਕਤਸਰ ਸਾਹਿਬ, 5 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸਾਬਕਾ ਕੇਂਦਰੀ ਮੰਤਰੀ ਤੇ ਮੈਂਬਰ ਪਾਰਲੀਮੈਂਟ ਬੀਬੀ ਹਰਸਿਮਰਤ ਕੌਰ ਬਾਦਲ...

Ad Position 21
No active advertisement
ਅਜੀਤ ਡੈਸਕ 05-10-2026

ਸ੍ਰੀ ਮੁਕਤਸਰ ਸਾਹਿਬ, 5 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸਾਬਕਾ ਕੇਂਦਰੀ ਮੰਤਰੀ ਤੇ ਮੈਂਬਰ ਪਾਰਲੀਮੈਂਟ ਬੀਬੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪੰਜਾਬ ’ਚ ਭ੍ਰਿਸ਼ਟਾਚਾਰ ਸਬੰਧੀ ਮਾਮਲਿਆਂ ਦੀ ਸੀ.ਬੀ.ਆਈ. ਜਾਂਚ ਹੋਣ ਨਾਲ ਸੂਬੇ ’ਚ ਚੱਲ ਰਹੇ ਕਥਿਤ ਭ੍ਰਿਸ਼ਟਾਚਾਰ ਦੀ ਸੱਚਾਈ ਸਾਹਮਣੇ ਆਵੇਗੀ। ਉਹ ਸ੍ਰੀ ਮੁਕਤਸਰ ਸਾਹਿਬ ਵਿਖੇ ‘ਮਾਵਾਂ-ਧੀਆਂ ਦੀ ਲਲਕਾਰ, ਬੰਦ ਕਰਾਵਾਂਗੇ ਨਸ਼ੇ ਦਾ ਵਪਾਰ’ ਮੁਹਿੰਮ ਤਹਿਤ ਔਰਤਾਂ ਦੇ ਇਕੱਠ ਨੂੰ ਸੰਬੋਧਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਬੀਬੀ ਬਾਦਲ ਨੇ ਕਿਹਾ ਕਿ ਈ.ਡੀ. ਵਲੋਂ ਭ੍ਰਿਸ਼ਟਾਚਾਰ ਸਬੰਧੀ ਡੀ.ਜੀ.ਪੀ. ਨੂੰ ਵਾਰ-ਵਾਰ ਸ਼ਿਕਾਇਤਾਂ ਦਿੱਤੇ ਜਾਣ ਦੇ ਬਾਵਜੂਦ ਕਾਰਵਾਈ ਨਾ ਹੋਣ ਮਗਰੋਂ ਮਾਨਯੋਗ ਅਦਾਲਤ ਵਲੋਂ ਜਾਂਚ ਸੀ.ਬੀ.ਆਈ. ਨੂੰ ਸੌਂਪੀ ਗਈ ਹੈ।

ਨਸ਼ਿਆਂ ਦੇ ਮੁੱਦੇ ’ਤੇ ਬੋਲਦਿਆਂ ਬੀਬੀ ਬਾਦਲ ਨੇ ਕਿਹਾ ਕਿ ਉਹ ਹੁਣ ਤੱਕ ਪੰਜਾਬ ਦੇ 13 ਵਿਧਾਨ ਸਭਾ ਹਲਕਿਆਂ ’ਚ ਨਸ਼ਿਆਂ ਵਿਰੁੱਧ ਰੈਲੀਆਂ ਕਰ ਚੁੱਕੇ ਹਨ ਅਤੇ ਪੰਜਾਬ ਦੀਆਂ ਮਾਵਾਂ-ਧੀਆਂ ’ਚ ਨਸ਼ਿਆਂ ਨੂੰ ਲੈ ਕੇ ਭਾਰੀ ਰੋਸ ਹੈ। ਇਸ ਮੌਕੇ ਇਸਤਰੀ ਵਿੰਗ ਦੀ ਕੌਮੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ, ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਕਾਂਗਰਸੀ ਆਗੂ ਦਿਨੇਸ਼ ਬੱਸੀ ਗ੍ਰਿਫ਼ਤਾਰ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਡੀ.ਸੀ. ਲੁਧਿਆਣਾ ਦੀ ਰਿਹਾਇਸ਼ ਅੱਗੇ ਦਿੱਤਾ ਧਰਨਾ, ਭਾਰੀ ਪੁਲਿਸ ਫੋਰਸ ਵੀ ਮ...
Ad Position 24