05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਲੜਾਈ ਝਗੜੇ ਉਪਰੰਤ ਇਲਾਜ ਕਰਵਾਉਣ ਆਏ ਇਕ ਵਿਅਕਤੀ ਨੇ ਸਿਵਲ ਹਸਪਤਾਲ ਵਿਚ ਕੀਤਾ ਹੰਗਾਮਾ

ਕਪੂਰਥਲਾ, 5 ਅਕਤੂਬਰ (ਅਮਨਜੋਤ ਸਿੰਘ ਵਾਲੀਆ)- ਮੁਹੱਲਾ ਮਹਿਤਾਬਗੜ੍ਹ ਵਿਚ ਦੋ ਧਿਰਾਂ ਦਰਮਿਆਨ ਹੋਈ ਲੜਾਈ ਵਿਚ ਤਿੰਨ...

Ad Position 21
No active advertisement
ਅਜੀਤ ਡੈਸਕ 05-10-2026

ਕਪੂਰਥਲਾ, 5 ਅਕਤੂਬਰ (ਅਮਨਜੋਤ ਸਿੰਘ ਵਾਲੀਆ)- ਮੁਹੱਲਾ ਮਹਿਤਾਬਗੜ੍ਹ ਵਿਚ ਦੋ ਧਿਰਾਂ ਦਰਮਿਆਨ ਹੋਈ ਲੜਾਈ ਵਿਚ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਪਰਿਵਾਰਕ ਮੈਂਬਰਾਂ ਵਲੋਂ ਲਿਆਂਦਾ ਗਿਆ। ਜੇਰੇ ਇਲਾਜ ਹਰਜਿੰਦਰ ਸਿੰਘ ਅਤੇ ਗੁਰਦੀਪ ਸਿੰਘ ਵਾਸੀ ਮਹੱਲਾ ਮਹਿਤਾਬਗੜ੍ਹ ਨੇ ਦੱਸਿਆ ਕਿ ਉਹ ਜਗਰਾਤੇ ਦੀ ਗਰਾਹੀ ਕਰਕੇ ਆਏ ਸਨ ਤਾਂ ਨਿਸ਼ਾਂਤ ਸਿੰਘ ਨੇ ਕਥਿਤ ਤੌਰ ਤੇ ਗਾਲੀ ਗਲੋਚ ਕਰਦੇ ਹੋਏ ਉਨ੍ਹਾਂ ਤੇ ਹਮਲਾ ਕਰਕੇ ਜ਼ਖ਼ਮੀ ਕਰ ਦਿੱਤਾ।

ਦੂਸਰੀ ਧਿਰ ਦੇ ਨਿਸ਼ਾਂਤ ਸਿੰਘ ਨੇ ਵੀ ਹਰਜਿੰਦਰ ਸਿੰਘ ਤੇ ਗੁਰਦੇਵ ਸਿੰਘ ਤੇ ਮਾਰਕੁੱਟ ਦੇ ਕਥਿਤ ਦੋਸ਼ ਲਗਾਏ। ਦੋਵੇਂ ਧਿਰ ਸਿਵਲ ਹਸਪਤਾਲ ਵਿਚ ਫਿਰ ਆਪਸ ਦੇ ਵਿਚ ਹੰਗਾਮਾ ਕਰਨ ਲੱਗੇ ਤਾਂ ਸਿਵਲ ਹਸਪਤਾਲ ਵਿਚ ਹੰਗਾਮਾ ਹੁੰਦਾ ਦੇਖ ਡਿਊਟੀ ਡਾਕਟਰ ਨੇ ਪੁਲਿਸ ਨੂੰ ਸੂਚਿਤ ਕੀਤਾ ਜਿਸ ਤੇ ਪੀ.ਸੀ.ਆਰ. ਇੰਚਾਰਜ ਰਣਜੀਤ ਸਿੰਘ ਤੇ ਉਨ੍ਹਾਂ ਦੇ ਸਾਥੀ ਮੌਕੇ ਤੇ ਪਹੁੰਚੇ ਜਿਨ੍ਹਾਂ ਨੇ ਮਾਹੌਲ ਨੂੰ ਸ਼ਾਂਤ ਕੀਤਾ ਅਤੇ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਥਾਣਾ ਸਿਟੀ ਪੁਲਿਸ ਨੂੰ ਇਸ ਮਾਮਲੇ ਸਬੰਧੀ ਸੂਚਿਤ ਕਰ ਦਿੱਤਾ ਹੈ। ਡਿਊਟੀ ਡਾਕਟਰ ਜਸ਼ਨ ਨੇ ਦੱਸਿਆ ਕਿ ਦੋਵਾਂ ਧਿਰਾਂ ਦੀ ਐਮ. ਐਲ. ਆਰ. ਕੱਟ ਕੇ ਥਾਣਾ ਸਿਟੀ ਕਪੂਰਥਲਾ ਨੂੰ ਭੇਜ ਦਿੱਤੀ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ਸੱਪ ਨੇ ਡੰਗਿਆ ਤਾਂ ਨੌਜਵਾਨ ਸੱਪ ਨੂੰ ਮਾਰ ਕੇ ਹਸਪਤਾਲ ਨਾਲ ਲੈ ਆਇਆ ਅਗਲੀ ਖ਼ਬਰ ਸਿਹਤ ਵਿਭਾਗ ਦੀ ਵੱਡੀ ਕਾਰਵਾਈ, 1100 ਲੀਟਰ ਮਿਲਾਵਟੀ ਸਰ੍ਹੋਂ ਦਾ ਤੇਲ ਸੀਲ
Ad Position 24