06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਸੰਗਤ ਕਲਾਂ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਡੋਰ-ਟੂ-ਡੋਰ ਮੁਹਿੰਮ ਦਾ ਆਗਾਜ਼

ਸੰਗਤ ਮੰਡੀ (ਬਠਿੰਡਾ), 6 ਅਕਤੂਬਰ (ਦੀਪਕ ਸ਼ਰਮਾ) - ਸ਼੍ਰੋਮਣੀ ਅਕਾਲੀ ਦਲ ਵਲੋਂ ਸ਼ੁਰੂ ਕੀਤੀ ਗਈ ਡੋਰ-ਟੂ-ਡੋਰ ਮੁਹਿੰਮ ਤਹਿਤ ਬਠਿੰਡਾ ਦਿਹਾਤੀ ਦੇ ਅਕਾਲੀ ਵਰਕਰਾਂ ਵਲੋਂ...

Ad Position 21
No active advertisement
ਅਜੀਤ ਡੈਸਕ 06-10-2026

ਸੰਗਤ ਮੰਡੀ (ਬਠਿੰਡਾ), 6 ਅਕਤੂਬਰ (ਦੀਪਕ ਸ਼ਰਮਾ) - ਸ਼੍ਰੋਮਣੀ ਅਕਾਲੀ ਦਲ ਵਲੋਂ ਸ਼ੁਰੂ ਕੀਤੀ ਗਈ ਡੋਰ-ਟੂ-ਡੋਰ ਮੁਹਿੰਮ ਤਹਿਤ ਬਠਿੰਡਾ ਦਿਹਾਤੀ ਦੇ ਅਕਾਲੀ ਵਰਕਰਾਂ ਵਲੋਂ ਸੰਗਤ ਕਲਾਂ ਤੋਂ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਮੁਹਿੰਮ ਦਾ ਆਗਾਜ਼ ਕਰਨ ਤੋਂ ਪਹਿਲਾਂ ਵਾਹਿਗੁਰੂ ਦਾ ਓਟ ਆਸਰਾ ਲੈਂਦੇ ਹੋਏ ਸਰਬੱਤ ਦੇ ਭਲੇ ਲਈ ਅਰਦਾਸ ਵੀ ਕੀਤੀ ਗਈ। ਇਸ ਦੌਰਾਨ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਘਰ-ਘਰ ਜਾ ਕੇ ਲੋਕਾਂ ਨਾਲ ਰਾਬਤਾ ਕਾਇਮ ਕੀਤਾ ਅਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਲੋਕ-ਹਿੱਤ ਨੀਤੀਆਂ ਤੇ ਪਾਰਟੀ ਵਲੋਂ ਚਲਾਈਆਂ ਗਈਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ।
ਇਸ ਮੌਕੇ ਲੋਕਾਂ ਦੀਆਂ ਮੰਗਾਂ, ਮੁਸ਼ਕਲਾਂ ਅਤੇ ਉਮੀਦਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ ਗਈ। ਅਕਾਲੀ ਆਗੂਆਂ ਨੇ ਕਿਹਾ ਕਿ ਪਾਰਟੀ ਦਾ ਮੁੱਖ ਮਕਸਦ ਲੋਕਾਂ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣਾ ਅਤੇ ਭਵਿੱਖ ਵਿਚ ਸਰਕਾਰ ਬਣਨ ’ਤੇ ਇਨ੍ਹਾਂ ਦੇ ਹੱਲ ਲਈ ਠੋਸ ਉਪਰਾਲੇ ਕਰਨਾ ਹੈ।
ਮੁਹਿੰਮ ਦੀ ਸ਼ੁਰੂਆਤ ਬਠਿੰਡਾ ਸ਼ਹਿਰੀ ਦੇ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ, ਹਲਕਾ ਇੰਚਾਰਜ ਅਤੇ ਓ.ਐਸ.ਡੀ. ਗੁਰਚਰਨ ਸਿੰਘ ਅਤੇ ਨਗਰ ਕੌਂਸਲ ਦੇ ਪ੍ਰਧਾਨ ਰਾਹੁਲ ਗੋਇਲ ਦੀ ਅਗਵਾਈ ਹੇਠ ਕੀਤੀ ਗਈ। ਆਗੂਆਂ ਨੇ ਕਿਹਾ ਕਿ ਲੋਕ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਸੱਤਾ ਵਿਚ ਲਿਆਉਣ ਲਈ ਉਤਾਵਲੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਮੌਜੂਦਾ ਸਰਕਾਰ ਨੇ ਲੋਕ-ਹਿੱਤ ਵਿਚ ਕੋਈ ਠੋਸ ਕੰਮ ਨਹੀਂ ਕੀਤਾ ਅਤੇ ਲੋਕਾਂ ਨੂੰ ਸਿਰਫ਼ ਵਾਅਦਿਆਂ ਤੱਕ ਹੀ ਸੀਮਤ ਰੱਖਿਆ ਹੈ।

Ad Position 22
No active advertisement
ਪਿਛਲੀ ਖ਼ਬਰ ਇੰਡੀਆ' ਗੱਠਜੋੜ ਦੇ ਸੰਸਦ ਮੈਂਬਰਾਂ ਵਲੋਂ ਚੋਣ ਕਮਿਸ਼ਨ ਹੈੱਡਕੁਆਰਟਰ ਤੱਕ ਵਿਸ਼ਾਲ ਵਿਰੋਧ ਮਾਰਚ ਅਗਲੀ ਖ਼ਬਰ ਸਿਆਸੀ ਪਾਰਟੀਆਂ ਸਾਡੀ ਰਜਿਸਟ੍ਰੇਸ਼ਨ ਨੂੰ ਰੋਕ ਰਹੀਆਂ ਹਨ - ਸਰਬਜੀਤ ਸਿੰਘ ਖ਼ਾਲਸਾ/ਮਨਪ੍ਰੀਤ ਸਿੰਘ ਇਆਲੀ
Ad Position 24