06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਅਮਰਜੀਤ ਸਿੰਘ ਭਲਾਈਪੁਰ ਦਾ ਹੋਇਆ ਅੰਤਿਮ ਸੰਸਕਾਰ

ਮੀਆਂਵਿੰਡ (ਤਰਨਤਾਰਨ), 6 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)- ਗੁਰੂ ਚਰਨਾਂ ਵਿਚ ਜਾ ਬਿਰਾਜੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ...

Ad Position 21
No active advertisement
ਅਜੀਤ ਡੈਸਕ 06-10-2026

ਮੀਆਂਵਿੰਡ (ਤਰਨਤਾਰਨ), 6 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)- ਗੁਰੂ ਚਰਨਾਂ ਵਿਚ ਜਾ ਬਿਰਾਜੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਅਮਰਜੀਤ ਸਿੰਘ ਭਲਾਈਪੁਰ ਦਾ ਉਨ੍ਹਾਂ ਦੇ ਜੱਦੀ ਪਿੰਡ ਭਲਾਈਪੁਰ ਡੋਗਰਾਂ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਚਿਖਾ ਉਨ੍ਹਾਂ ਦੇ ਸਪੁੱਤਰ ਫ਼ਕੀਰ ਸਿੰਘ ਸੋਨਾ ਵਲੋਂ ਵਿਖਾਈ ਗਈ। ਇਸ ਗਮਗੀਨ ਮਾਹੌਲ ਵਿਚ ਅਫਸੋਸ ਪ੍ਰਗਟ ਕਰਨ ਪਹੁੰਚੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਧਾਰਮਿਕ ਤੇ ਸਮਾਜਿਕ ਆਗੂਆਂ ਅਤੇ ਪਿੰਡ ਵਾਸੀਆਂ, ਸਾਕ ਸਬੰਧੀਆਂ ਵਲੋਂ ਜਥੇਦਾਰ ਭਲਾਈਪੁਰ ਦੇ ਪੁੱਤਰ ਫ਼ਕੀਰ ਸਿੰਘ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸਾਬਕਾ ਵਿਧਾਇਕ ਬਲਜੀਤ ਸਿੰਘ ਜਲਾਲਉਸਮਾ, ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ, ਸਾਬਕਾ ਮੁੱਖ ਸੰਸਦੀ ਸਕੱਤਰ ਮਨਜੀਤ ਸਿੰਘ ਮੰਨਾ, ਸਾਬਕਾ ਵਿਧਾਇਕ ਰਣਜੀਤ ਸਿੰਘ ਛੱਜਲਵੱਡੀ, ਸ਼੍ਰੋਮਣੀ ਅਕਾਲੀ ਦਲ (ਬ) ਦੇ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ, ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਆਪ ਆਗੂ ਸਤਿੰਦਰਜੀਤ ਸਿੰਘ ਛੱਜਲਵੱਡੀ, ਚੇਅਰਮੈਨ ਸੁਰਜੀਤ ਸਿੰਘ ਕੰਗ, ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਬੰਡਾਲਾ, ਸ਼੍ਰੋਮਣੀ ਕਮੇਟੀ ਮੈਂਬਰ ਬਲਦੇਵ ਸਿੰਘ ਕਲਿਆਣ, ਸ਼੍ਰੋਮਣੀ ਕਮੇਟੀ ਮੈਂਬਰ ਗੁਰਬਚਨ ਸਿੰਘ ਕਰਮੂਵਾਲਾ, ਸ਼੍ਰੋਮਣੀ ਕਮੇਟੀ ਮੁਖਵਿੰਦਰ ਸਿੰਘ ਖਾਪੜਖੇੜੀ, ਸ਼੍ਰੋਮਣੀ ਕਮੇਟੀ ਮੈਂਬਰ ਬਾਵਾ ਸਿੰਘ ਗੁਮਾਨਪੁਰਾ, ਸਰਕਲ ਪ੍ਰਧਾਨ ਰਜਿੰਦਰ ਸਿੰਘ ਬਿੱਲਾ ਵੈਰੋਵਾਲ, ਜਨਰਲ ਕੌਂਸਲ ਮੈਂਬਰ ਕਸ਼ਮੀਰ ਸਿੰਘ ਗਗੜੇਵਾਲ, ਸਰਕਲ ਪ੍ਰਧਾਨ ਸੁਖਵੰਤ ਸਿੰਘ ਮੱਲ੍ਹਾ, ਜਨਰਲ ਕੌਂਸਲ ਮੈਂਬਰ ਸਰਵਣ ਸਿੰਘ ਤਖਤੂਚੱਕ ਆਦਿ ਵਲੋਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਗਈ ।

 

Ad Position 22
No active advertisement
ਪਿਛਲੀ ਖ਼ਬਰ ਸਾਬਕਾ ਐਸ.ਜੀ.ਪੀ.ਸੀ. ਮੈਂਬਰ ਅਮਰਜੀਤ ਚਾਵਲਾ ਨੂੰ ਲੈ ਕੇ ਭੱਖੀ ਸਿਆਸਤ ਅਗਲੀ ਖ਼ਬਰ ਜਲੰਧਰ-ਅੰਮ੍ਰਿਤਸਰ ਹਾਈਵੇਅ ’ਤੇ ਪੰਜਾਬੀ ਗਾਇਕ ਬੂਟਾ ਮੁਹੰਮਦ ਦੀ ਗੱਡੀ ਟਰਾਲੇ ਨਾਲ ਟਕਰਾਈ
Ad Position 24