06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਪੜਤਾਲੀਆ ਕਮੇਟੀ ਦੀ ਸਿਫਾਰਸ਼ 'ਤੇ ਸ਼੍ਰੋਮਣੀ ਕਮੇਟੀ ਵਲੋਂ ਸਾਬਕਾ ਮੈਨੇਜਰ ਤੇ ਸਰਾਂ ਦਾ ਕਰਮਚਾਰੀ ਮੁਅੱਤਲ- ਕਾਹਲਵਾਂ

ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਜਾਣਕਾਰੀ...

Ad Position 21
No active advertisement
ਅਜੀਤ ਡੈਸਕ 06-10-2026

ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਜਾਣਕਾਰੀ ਦਿੱਤੀ ਹੈ ਕਿ ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਵਲੋਂ ਗਠਿਤ ਕੀਤੀ ਪੜਤਾਲੀਆ ਕਮੇਟੀ ਦੀ ਸਿਫ਼ਾਰਸ਼ 'ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਜ਼ਿੰਮੇਵਾਰੀ 'ਚ ਕੁਤਾਹੀ ਕਰਨ ਦੇ ਦੋਸ਼ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਾਬਕਾ ਮੈਨੇਜਰ ਮਲਕੀਤ ਸਿੰਘ ਅਤੇ ਰਜਿਸਟਰਾਂ ਵਿਚ ਛੇੜਛਾੜ ਕਰਕੇ ਗ਼ਲਤ ਇੰਦਰਾਜ ਦਰਜ ਕਰਨ ਵਾਲੇ ਸਰਾਂ ਦੇ ਇੰਚਾਰਜ ਅਮਰੀਕ ਸਿੰਘ ਨੂੰ ਡਿਊਟੀ ਤੋਂ ਮੁਅੱਤਲ ਕਰ ਦਿੱਤਾ ਹੈ।

ਇਸ ਦੇ ਨਾਲ ਹੀ ਸਰਾਂ ਵਿਚ ਹੈਲਪਰ ਵਜੋਂ ਡਿਊਟੀ ਨਿਭਾ ਰਹੇ ਪ੍ਰਭਜੋਤ ਸਿੰਘ ਦੀ ਵੀ ਤਬਦੀਲੀ ਕੀਤੀ ਗਈ ਹੈ। ਇਸ ਮਾਮਲੇ ਵਿਚ ਅੱਗੋਂ ਵਿਭਾਗੀ ਪੜਤਾਲ ਜਾਰੀ ਰੱਖਣ ਦਾ ਵੀ ਆਦੇਸ਼ ਕੀਤਾ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਦੀਵਾਲੀ ਤੋਂ ਪਹਿਲਾਂ ਜਲੰਧਰ ਪਟਾਕਾ ਮਾਰਕੀਟ ਨੂੰ ਮਨਜ਼ੂਰੀ ਅਗਲੀ ਖ਼ਬਰ ਕਰਨਾਲ ਨਗਰ ਨਿਗਮ ’ਚ ਕਥਿਤ ਭ੍ਰਿਸ਼ਟਾਚਾਰ ਖ਼ਿਲਾਫ਼ ਕਾਂਗਰਸ ਵਲੋਂ ਕੀਤਾ ਗਿਆ ਪ੍ਰਦਰਸ਼ਨ
Ad Position 24