06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਹੁਣ ਪੰਜਾਬ ਵਿਚ ਈ.ਡੀ.ਤੇ ਸੀ.ਬੀ.ਆਈ. ਦੀ ਦੁਰਵਰਤੋਂ ਕੀਤੀ ਜਾਵੇਗੀ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 6 ਅਕਤੂਬਰ- ਚੰਡੀਗੜ੍ਹ ਵਿਚ ਸੀ.ਬੀ.ਆਈ. ਵਲੋਂ ਰੇਡ ਕੀਤੀ ਗਈ...

Ad Position 21
No active advertisement
ਅਜੀਤ ਡੈਸਕ 06-10-2026

ਚੰਡੀਗੜ੍ਹ, 6 ਅਕਤੂਬਰ- ਚੰਡੀਗੜ੍ਹ ਵਿਚ ਸੀ.ਬੀ.ਆਈ. ਵਲੋਂ ਰੇਡ ਕੀਤੀ ਗਈ ਹੈ। ਚੰਡੀਗੜ੍ਹ ਦੇ ਸੈਕਟਰ-2 ਸਥਿਤ ਕੋਠੀ ਨੰਬਰ 50/2 ’ਚ ਅੱਜ ਸ਼ਾਮ ਸੀ.ਬੀ.ਆਈ. ਵਲੋਂ ਛਾਪੇਮਾਰੀ ਕੀਤੀ ਗਈ। ਸੀ.ਬੀ.ਆਈ. ਦੀਆਂ ਟੀਮਾਂ ਸੀ.ਆਰ.ਪੀ.ਐੱਫ. ਦੇ ਜਵਾਨਾਂ ਨੂੰ ਨਾਲ ਲੈ ਕੇ ਉਕਤ ਪਤੇ ’ਤੇ ਪਹੁੰਚੀਆਂ ਅਤੇ ਦੇਰ ਸ਼ਾਮ ਤੱਕ ਕਾਰਵਾਈ ਜਾਰੀ ਰਹੀ। ਸੂਤਰਾਂ ਅਨੁਸਾਰ ਇਹ ਕਾਰਵਾਈ ਪੰਜਾਬ ਦੇ ਮੁੱਖ ਮੰਤਰੀ ਦੇ ਓ.ਐੱਸ.ਡੀ. ਨਾਲ ਜੁੜੇ ਦੱਸੇ ਜਾ ਰਹੇ ਰਿਸ਼ਵਤਖੋਰੀ ਮਾਮਲੇ ਦੀ ਜਾਂਚ ਦੇ ਸਬੰਧ ’ਚ ਕੀਤੀ ਜਾ ਰਹੀ ਹੈ।

ਜਿਸਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਟਵੀਟ ਕਰਕੇ ਭਾਜਪਾ ਤੇ ਤੰਨਜ ਕੱਸਿਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਵਲੋਂ ਪੰਜਾਬ ਦੀਆਂ ਚੋਣਾਂ ਦੀ ਤਿਆਰੀ ਸ਼ੁਰੂ..ਮੇਰੇ ਕੈਂਪ ਆਫ਼ਿਸ ਵਿਚ ਸੀ.ਬੀ.ਆਈ. ਰੇਡ ਕੀਤੀ ਗਈ..ਹੁਣ ਪੰਜਾਬ ਵਿਚ ਈ.ਡੀ.ਤੇ ਸੀ.ਬੀ.ਆਈ. ਦੀ ਦੁਰਵਰਤੋਂ ਕੀਤੀ ਜਾਵੇਗੀ..ਤਾਂ ਕਿ ਪੰਜਾਬ ਸਰਕਾਰ ਅਤੇ ਮੈਨੂੰ ਬਦਨਾਮ ਕੀਤਾ ਜਾ ਸਕੇ..ਲੋਕਾਂ ਵਲੋਂ ਮਿਲਦੇ ਪਿਆਰ ਨੂੰ ਦੇਖਕੇ ਭਾਜਪਾ ਘਬਰਾਹਟ ਵਿਚ ਹੈ..

 

Ad Position 22
No active advertisement
ਪਿਛਲੀ ਖ਼ਬਰ ਪਿੰਡ ਚਵਿੰਡਾ ਖੁਰਦ ਵਿਖੇ ਹਥਿਆਰਬੰਦ ਵਿਅਕਤੀਆਂ ਵਲੋਂ ਘਰਾਂ 'ਤੇ ਹਮਲਾ ਅਗਲੀ ਖ਼ਬਰ ਚੰਡੀਗੜ੍ਹ ਵਿਚ ਸੀ.ਬੀ.ਆਈ. ਵਲੋਂ ਰੇਡ ਕੀਤੀ ਗਈ
Ad Position 24